Ration Card: ਰਾਸ਼ਨ ’ਚ ਬੇਨਿਯਮੀਆਂ ਨੂੰ ਬਿਲਕੁਲ ਵੀ ਨਹੀਂ ਕੀਤਾ ਜਾਵੇਗਾ ਬਰਦਾਸ਼ਤ: ਨਾਗਰ
Ration Card: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਰਾਜੇਸ਼ ਨਾਗਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਦੇ ਸਾਰੇ ਡਿਪੂ ਹੋਲਡਰਾਂ ਤੋਂ ਜਲਦੀ ਤੋਂ ਜਲਦੀ ਰਾਸ਼ਨ ਦੀ ਵੰਡ ਨੂੰ ਯਕੀਨੀ ਬਣਾਉਣ। ਜਾਣ-ਬੁੱਝ ਕੇ ਦੇਰੀ ਕਰਨ ਵਾਲੇ ਡਿਪੂ ਹੋਲਡਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। Government News
Read Also : PM-Vidyalaxmi Scheme: ਹੁਣ ਪੈਸਿਆਂ ਦੀ ਕਮੀ ਕਰਕੇ ਵਿਚਕਾਰ ਨਹੀਂ ਰਹੇਗੀ ਪੜ੍ਹਾਈ
ਉਨ੍ਹਾਂ ਸਮੂਹ ਰਾਸ਼ਨ ਡਿਪੂਆਂ ’ਤੇ ਸੀਸੀਟੀਵੀ ਕੈਮਰੇ ਲਾਉਣ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਗਰੀਬਾਂ ਦੇ ਰਾਸ਼ਨ ’ਚ ਬੇਨਿਯਮੀਆਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਨਾਗਰ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਜ਼ਿਲ੍ਹਾ ਪੱਧਰ ਤੋਂ ਲੈ ਕੇ ਹੈੱਡਕੁਆਰਟਰ ਪੱਧਰ ਤੱਕ ਦੇ ਸੀਨੀਅਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਡਾ. ਸੁਮਿਤਾ ਮਿਸ਼ਰਾ ਵੀ ਮੌਜ਼ੂਦ ਸਨ। Ration Card