ਸਾਡੇ ਨਾਲ ਸ਼ਾਮਲ

Follow us

15.4 C
Chandigarh
Thursday, February 12, 2026
More
    Home Breaking News Punjab: ਪੰਜਾਬ...

    Punjab: ਪੰਜਾਬ ਦੇ ਨੌਜਵਾਨਾਂ ਲਈ ਆਈ ਚੰਗੀ ਖਬਰ, CM ਭਗਵੰਤ ਮਾਨ ਨੇ ਨਵੀਂ ਭਰਤੀ ਦਾ ਕੀਤਾ ਐਲਾਨ, ਹੁਣੇ ਪੜ੍ਹੋ…

    Punjab
    Punjab: ਪੰਜਾਬ ਦੇ ਨੌਜਵਾਨਾਂ ਲਈ ਆਈ ਚੰਗੀ ਖਬਰ, CM ਭਗਵੰਤ ਮਾਨ ਨੇ ਨਵੀਂ ਭਰਤੀ ਦਾ ਕੀਤਾ ਐਲਾਨ, ਹੁਣੇ ਪੜ੍ਹੋ...

    Punjab: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਸਿਹਤ ਤੇ ਸਿੱਖਿਆ ਵਿਭਾਗਾਂ ’ਚ ਵੱਡੀ ਪੱਧਰ ’ਤੇ ਭਰਤੀ ਮੁਹਿੰਮ ਸ਼ੁਰੂ ਕਰੇਗੀ। ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪਹਿਲਾਂ ਹੀ ਸੂਬੇ ’ਚ ਲਗਭਗ 50,000 ਨੌਕਰੀਆਂ ਦੇ ਚੁੱਕੀ ਹੈ। ਚੁਣੇ ਗਏ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਸਮੇਂ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਅੱਗੇ ਵਧਣ ਦੇ ਯੋਗ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ’ਚ ਹੁਣ ਤੱਕ 50 ਹਜ਼ਾਰ ਦੇ ਕਰੀਬ ਲੋਕਾਂ ਨੂੰ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ।

    ਇਹ ਖਬਰ ਵੀ ਪੜ੍ਹੋ : ਪੰਜਾਬ ਪੁਲਿਸ ਦੀ ਮੁਸ਼ਤੈਦੀ ਕਰਕੇ ਸੁਖਬੀਰ ਬਾਦਲ ’ਤੇ ਹਮਲੇ ਦੀ ਸਾਜ਼ਿਸ਼ ਹੋਈ ਨਾਕਾਮ

    ਮਾਨ ਨੇ ਕਿਹਾ ਕਿ ਨੌਜਵਾਨਾਂ ਲਈ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ’ਚ ਸਰਗਰਮ ਭਾਗੀਦਾਰ ਬਣਨ ਨੂੰ ਯਕੀਨੀ ਬਣਾਉਣ ਲਈ ਨਵੇਂ ਰਾਹ ਖੋਲ੍ਹੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨਵੀਆਂ ਨੌਕਰੀਆਂ ਪ੍ਰਦਾਨ ਕਰਨ ਤੋਂ ਇਲਾਵਾ ਨੌਕਰੀਆਂ ਲਈ ਅੰਦੋਲਨ ਕਰਦੇ ਹੋਏ ਜ਼ਿਆਦਾ ਤੋਂ ਜ਼ਿਆਦਾ ਉਮਰ ਸੀਮਾ ਪਾਰ ਕਰ ਚੁੱਕੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਸੰਭਾਵਨਾ ਦਾ ਵੀ ਪਤਾ ਲਾ ਰਹੀ ਹੈ। ਮਾਨ ਨੇ ਨੌਜਵਾਨਾਂ ਨੂੰ ਕਿਹਾ ਕਿ ਸਫਲਤਾ ਦਾ ਕੋਈ ‘ਸ਼ਾਰਟਕੱਟ’ ਨਹੀਂ ਹੈ ਤੇ ਮਿਹਨਤ ਹੀ ਜਿੱਤ ਦੀ ਕੁੰਜੀ ਹੈ। Punjab

    ਉਨ੍ਹਾਂ ਨੇ ਨੌਜਵਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਤੇ ਉਨ੍ਹਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। ਮਾਨ ਨੇ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ 50,000 ਦੇ ਕਰੀਬ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਲਈ ਚੁਣਿਆ ਗਿਆ ਹੈ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਨਵ-ਨਿਯੁਕਤ ਪੁਲਿਸ ਅਧਿਕਾਰੀ ਲੋੜਵੰਦਾਂ ਦੀ ਮਦਦ ਕਰਨਗੇ ਤੇ ਲੋਕਾਂ ਦੀ ਜ਼ਿਆਦਾ ਤੋਂ ਜ਼ਿਆਦਾ ਭਲਾਈ ਨੂੰ ਯਕੀਨੀ ਬਣਾਉਣਗੇ, ਤਾਂ ਜੋ ਸਮਾਜ ਦੇ ਹਰ ਵਰਗ ਨੂੰ ਲਾਭ ਮਿਲ ਸਕੇ। ਮਾਨ ਨੇ ਪੰਜਾਬ ਨੂੰ ਮੈਡੀਕਲ ਸਿੱਖਿਆ ਦਾ ਕੇਂਦਰ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਵੀ ਦੁਹਰਾਇਆ। Punjab

    LEAVE A REPLY

    Please enter your comment!
    Please enter your name here