Punjab News: ਚੰਡੀਗੜ੍ਹ। ਪੰਜਾਬ ਸਰਕਾਰ ਨੇ ਨੌਜਵਾਨਾਂ ਲਈ ਖੁਸ਼ਖਬਰੀ ਦਿੱਤੀ ਹੈ। ਨੌਕਰੀ ਦੀ ਭਾਲ ਵਿੱਚ ਬੈਠੇ ਪੰਜਾਬੀ ਨੌਜਵਾਨਾਂ ਦੇ ਨਾਲ ਨਾਲ ਵਿਦੇਸ਼ ਜਾਣ ਦੀ ਇੱਛਾ ਰੱਖਣ ਵਾਲਿਆਂ ਨੂੰ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਪੀਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ‘ਤੇ ਜਨਮ ਲੈਣਾ ਸਾਡੇ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਥੋਂ ਦੀ ਧਰਤੀ ਦੁਨੀਆ ਦੀ ਸਭ ਤੋਂ ਉਪਜਾਊ ਧਰਤੀ ਹੈ।
Job Alert: ਉਨ੍ਹਾਂ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ ਇੰਨੀ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। Punjab News
Read Also : Punjab Weather Update: ਪੰਜਾਬ ’ਚ ਬਦਲਿਆ ਮੌਸਮ, ਜਾਣੋ ਕਦੋਂ ਪਵੇਗਾ ਮੀਂਹ
ਉਨ੍ਹਾਂ ਨੇ ਕਿਹਾ ਕਿ ਇੱਕ ਪਾਸੇ ਪੁਲਿਸ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਸੂਬਾ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੀ ਕਮੀ ਦੂਰ ਕਰਨ ਲਈ ਪੰਜਾਬ ਪੁਲਿਸ ਵਿੱਚ ਹਰ ਸਾਲ 1800 ਸਿਪਾਹੀ ਅਤੇ 300 ਸਬ-ਇੰਸਪੈਕਟਰ ਭਰਤੀ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ 2100 ਆਸਾਮੀਆਂ ਲਈ ਹਰ ਸਾਲ ਲਗਭਗ 2.50 ਲੱਖ ਉਮੀਦਵਾਰਾਂ ਵੱਲੋਂ ਅਪਲਾਈ ਕਰਨ ਦੀ ਸੰਭਾਵਨਾ ਹੈ, ਇਸ ਲਈ ਸਾਰੇ ਚਾਹਵਾਨ ਪ੍ਰੀਖਿਆਰਥੀ ਪ੍ਰੀਖਿਆ ਪਾਸ ਕਰਨ ਲਈ ਅਕਾਦਮਿਕ ਦੇ ਨਾਲ-ਨਾਲ ਆਪਣੀ ਸਰੀਰਕ ਯੋਗਤਾ ਨੂੰ ਸੁਧਾਰਨਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪੰਜਾਬ ਪੁਲਿਸ ਵਿੱਚ 10,000 ਨਵੀਂ ਭਰਤੀ ਕਰਨ ਦਾ ਫ਼ੈਸਲਾ ਵੀ ਕੀਤਾ ਹੈ, ਜਿਸ ਲਈ ਨੋਟੀਫਿਕੇਸ਼ਨ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ।
ਇਸ ਮੌਕੇ ਉਨ੍ਹਾਂ ਨੇ ਪਿੰਡ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਆਮ ਆਦਮੀ ਕਲੀਨਿਕ, ਸੋਲਰ ਲਾਈਟਾਂ ਲਗਾਉਣ, ਕਮਿਊਨਿਟੀ ਹਾਲ ਦੀ ਉਸਾਰੀ, ਵਾਟਰ ਟ੍ਰੀਟਮੈਂਟ ਪਲਾਂਟ ਅਤੇ ਹੋਰ ਕਈ ਵਿਕਾਸ ਕਾਰਜਾਂ ਲਈ ਇੱਕ ਕਰੋੜ ਰੁਪਏ ਤੋਂ ਵੱਧ ਦੀਆਂ ਗ੍ਰਾਂਟਾਂ ਦਾ ਐਲਾਨ ਕੀਤਾ।