Punjab Land Registry News: ਪੰਜਾਬ ’ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖਬਰ

Punjab Land Registry News
Punjab Land Registry News: ਪੰਜਾਬ ’ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਚੰਗੀ ਖਬਰ

Punjab Land Registry News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਐੱਨਓਸੀ ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਦੀ ਦਿੱਤੀ ਸਹੂਲਤ ਦੀ ਆਖ਼ਰੀ ਤਰੀਕ ਨੂੰ ਵਧਾਉਂਦਿਆਂ ਹੁਣ 31 ਅਗਸਤ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਨਾਲ ਆਮ ਲੋਕਾਂ ਨੂੰ ਕਾਫ਼ੀ ਜ਼ਿਆਦਾ ਫਾਇਦਾ ਹੋਵੇਗਾ, ਕਿਉਂਕਿ ਰਜਿਸਟਰੀ ਨਹੀਂ ਹੋਣ ਕਰਕੇ ਪਰੇਸ਼ਾਨੀ ਵਿੱਚੋਂ ਗੁਜ਼ਰ ਰਹੇ ਆਮ ਲੋਕਾਂ ਨੂੰ ਰਜਿਸਟਰੀ ਕਰਵਾਉਣ ਲਈ 6 ਮਹੀਨਿਆਂ ਤੱਕ ਦਾ ਹੋਰ ਸਮਾਂ ਮਿਲ ਗਿਆ ਹੈ।

Read Also : Punjab Police News: ਨਸ਼ਿਆਂ ਵਿਰੁੱਧ ਕਾਰਵਾਈ ਤਹਿਤ ਪਟਿਆਲਾ ‘ਚ ਪੁਲਿਸ ਵੱਲੋਂ ਚੈਕਿੰਗ

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਲੋਕਾਂ ਦੀ ਪੁਰਜ਼ੋਰ ਮੰਗ ਨੂੰ ਮੰਨਦਿਆਂ ਆਖ਼ਰੀ ਤਰੀਕ ਛੇ ਮਹੀਨਿਆਂ ਲਈ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ 1 ਦਸੰਬਰ 2024 ਤੋਂ 28 ਫਰਵਰੀ 2025 ਤੱਕ ਐੱਨਓਸੀ ਤੋਂ ਬਿਨਾਂ ਪਲਾਟਾਂ ਦੀ ਰਜਿਸਟ੍ਰੇਸ਼ਨ ਲਈ ਸਮਾਂ ਦਿੱਤਾ ਗਿਆ ਸੀ ਅਤੇ ਹੁਣ ਇਸ ਵਿੱਚ ਵਾਧਾ ਕਰਦਿਆਂ 1 ਮਾਰਚ 2025 ਤੋਂ 31 ਅਗਸਤ 2025 ਤੱਕ ਇਸ ਸਹੂਲਤ ਦਾ ਫ਼ਾਇਦਾ ਲਿਆ ਜਾ ਸਕਦਾ ਹੈ। Punjab Land Registry News

ਕੋਈ ਵੀ ਵਿਅਕਤੀ, ਜਿਸ ਨੇ ਅਣਅਧਿਕਾਰਤ ਕਲੋਨੀ ਵਿੱਚ ਸਥਿਤ ਪੰਜ ਸੌ ਵਰਗ ਗਜ਼ ਤੱਕ ਦੇ ਖੇਤਰ ਲਈ 31 ਜੁਲਾਈ, 2024 ਤੱਕ ਪਾਵਰ ਆਫ਼ ਅਟਾਰਨੀ, ਸਟੈਂਪ ਪੇਪਰ ’ਤੇ ਵੇਚਣ ਦਾ ਸਮਝੌਤਾ ਹੈ, ਨੂੰ ਜ਼ਮੀਨ ਦੀ ਰਜਿਸਟਰੀ ਲਈ ਇਤਰਾਜਹੀਣਤਾ ਸਰਟੀਫਿਕੇਟ ਦੀ ਲੋੜ ਨਹੀਂ ਹੋਵੇਗੀ।