ਬੇਰੁਜ਼ਗਾਰ ਨੌਜਵਾਨਾਂ ਲਈ ਚੰਗੀ ਖਬਰ: ਸਰਕਾਰ ਸੂਬੇ ’ਚ 50,000 ਖਾਲੀ ਪੋਸਟਾਂ ’ਤੇ ਕਰੇਗੀ ਭਰਤੀ
ਚੰਡੀਗੜ੍ਹ। ਹਰਿਆਣਾ ਦੇ ਸੀਐਮ ਨਾਇਬ ਸਿੰਘ ਸੈਣੀ ਨੇ ਬੇਰੁਜ਼ਗਾਰ ਲੋਕਾਂ ਲਈ ਵੱਡਾ ਐਲਾਨ ਕੀਤਾ ਹੈ। ਹਰਿਆਣਾ ਦੇ ਸੀਐਮ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ’ਚ 50,000 ਖਾਲੀ ਪੋਸਟਾਂ ਨੂੰ ਭਰਨ ਲਈ ਛੇਤੀ ਭਰਤੀ ਪ੍ਰਕਿਰਿਆ ਸ਼ੁਰੂ ਕਰੇਗੀ। ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਦੇ ਨਵੇਂ ਚੇਅਰਮੈਨ ਹਿੰਮਤ ਸਿੰਘ ਦੇ ਸਹੁੰ ਚੁੱਕ ਸਮਾਗਮ ਤੋਂ ਇਲਾਵਾ ਮੁੱਖ ਮੰਤਰੀ ਸੈਣੀ ਨੇ ਕਿਹਾ ਕਿ ਇਹ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਨੌਜਵਾਨਾਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੇ ਤਹਿਤ ਕੀਤਾ ਜਾਵੇਗਾ। Haryana News
ਇਹ ਵੀ ਪੜ੍ਹੋ: ਭਾਖੜਾ ਅਤੇ ਹੋਰ ਵੱਡੀਆਂ-ਛੋਟੀਆਂ ਨਹਿਰਾਂ ’ਚ ਨਹਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
ਹਰਿਆਣਾ ਦੇ ਸਾਬਕਾ ਐਡੀਸ਼ਨਲ ਐਡਵੋਕੇਟ ਜਨਰਲ ਸਿੰਘ ਨੂੰ ਸੀਐਮ ਸੈਣੀ ਨੇ ਅਹੁਦੇ ਦੀ ਸਹੁੰ ਚੁਕਾਈ। ਸੈਣੀ ਨੇ ਸਿੰਘ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਲਗਨ ਨਾਲ ਨਿਭਾਉਣਗੇ ਸਅਤੇ ਸੂਬੇ ਦੇ ਨੌਜਵਾਨਾਂ ਦੀਆਂ ਉਮੀਦਾਂ ਨੂੰ ਪੂਰਾ ਕਰਨਗੇ। ਸੀਐਮ ਸੈਣੀ ਨੇ ਸਰਕਾਰੀ ਨੌਕਰੀਆਂ ਲਈ ਪਾਰਦਰਸ਼ੀ ਭਰਤੀ ਪ੍ਰਣਾਲੀ ਨੂੰ ਜਾਰੀ ਰੱਖਣ ’ਤੇ ਜ਼ੋਰ ਦਿੱਤਾ।
ਯੋਗਤਾ ਦੇ ਆਧਾਰ ’ਤੇ ਦਿੱਤੀਆਂ ਹਨ ਨੌਕਰੀਆਂ : ਸੈਣੀ
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ 50,000 ਨਵੀਆਂ ਨੌਕਰੀਆਂ ਦੇਣ ਜਾ ਰਹੀ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਵਰਤਮਾਨ ਸਰਕਾਰ ਨੇ ਬਿਨਾ ਕਿਸੇ ਭੇਦਭਾਵ ਦੇ ਯੋਗਤਾ ਦੇ ਆਧਾਰ ’ਤੇ ਨੌਕਰੀਆਂ ਦਿੱਤੀਆਂ ਹਨ। Haryana News
ਸੁਪਰੀਮ ਕੋਰਟ ਦਾ ਖੜ੍ਹਕਾਵੇਗੀ ਦਰਵਾਜ਼ਾ : ਸੈਣੀ
ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਕਿ ‘ਇਹ ਮਾਣ ਦੀ ਗੱਲ ਹੈ ਕਿ ਨੌਜਵਾਨਾਂ ਦਾ ਸਰਕਾਰ ਦੀ ਕਾਰਜ ਪ੍ਰਣਾਲੀ ‘ਚ ਵਿਸ਼ਵਾਸ ਵਧਿਆ ਹੈ, ਕਿਉ੍ਂਕਿ ਉਹ ਬਿਨਾ ਕਿਸੇ ‘ਖਰਚੀ-ਪਰਚੀ’ ਦੇ ਸਰਕਾਰੀ ਨੌਕਰੀਆਂ ਹਾਸਲ ਕਰ ਰਹੇ ਹਨ, ਜੋ ਪਿਛਲੀਆਂ ਸਰਕਾਰਾਂ ’ਚ ਪ੍ਰਚਿਲਤ ਸੀ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੂਬਾ ਸਰਕਾਰ ਦੀ ਵਾਧੂ ਅੰਕ ਦੇਣ ਦੀ ਨੀਤੀ ਨੂੰ ਰੱਦ ਕਰਨ ਦੇ ਮਾਮਲੇ ’ਚ ਸੈਣੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਸਬੰਧੀ ਸੁਪਰੀਮ ਕਰੋਟ ਦਾ ਦਰਵਾਜ਼ ਖੜਕਾਏਗੀ।