Agniveer News: ਫੌਜ ‘ਚ ਭਰਤੀ ਦੇ ਚਾਹਵਨ ਨੌਜਵਾਨਾਂ ਲਈ ਖੁਸ਼ਖਬਰੀ!, ਪੇਪਰ ਦੀ ਤਿਆਰੀ ਬਿਲਕੁਲ ਮੁਫ਼ਤ !

Agniveer News
Agniveer News: ਫੌਜ 'ਚ ਭਰਤੀ ਦੇ ਚਾਹਵਨ ਨੌਜਵਾਨਾਂ ਲਈ ਖੁਸ਼ਖਬਰੀ!, ਪੇਪਰ ਦੀ ਤਿਆਰੀ ਬਿਲਕੁਲ ਮੁਫ਼ਤ

Agniveer News: ਤਲਵੰਡੀ ਭਾਈ (ਬਸੰਤ ਸਿੰਘ ਬਰਾੜ)। ਸੀ-ਪਾਈਟ ਕੈਂਪ, ਹਕੂਮਤ ਸਿੰਘ (ਫਿਰੋਜ਼ਪੁਰ) ਦੇ ਕੈਂਪ ਟ੍ਰੇਨਿੰਗ ਅਫਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਅਗਨੀਵੀਰ ਫੌਜ ਦੀ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ ਅਪ੍ਰੈਲ 2025 ਨੂੰ ਹੋ ਰਿਹਾ ਹੈ । ਜਿਸ ਤਰ੍ਹਾਂ ਦਾ ਲਿਖਤੀ ਪੇਪਰ ਅਪ੍ਰੈਲ 2025 ਹੋਣਾ ਹੈ ਉਸ ਤਰ੍ਹਾਂ ਹੀ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਮਿਤੀ : 16 ਜਨਵਰੀ 2025 ਤੋਂ ਕੰਪਿਊਟਰ ਤੇ ਕਰਵਾਈ ਜਾਵੇਗੀ।

ਲਿਖਤੀ ਪੇਪਰ ਦੀ ਆਨ ਲਾਈਨ ਰਿਜ਼ਟਰੇਸ਼ਨ ਮਿਤੀ : 06.02.2025 ਤੋਂ www.joinindianarmy.nic.in ਤੇ ਕਰਵਾਈ ਜਾ ਸਕਦੀ ਹੈ । ਫਿਰੋਜ਼ਪੁਰ, ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜਿਲ੍ਹੇ ਦੇ ਯੁਵਕ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਯੁਵਕ 16 ਜਨਵਰੀ 2025 ਤੋਂ ਆਪਣੇ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆ ਕੇ ਕਰ ਸਕਦੇ ਹਨ । ਲਿਖਤੀ ਪੇਪਰ ਦੀ ਤਿਆਰੀ 16 ਜਨਵਰੀ 2025 ਤੋਂ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਸੁਰੂ ਹੋ ਰਹੀ ਹੈ।

Agniveer News

ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ, ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ, ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਦੋ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09:00 ਵਜੇ ਹੈ।
ਯੁਵਕ ਦੀ ਉਮਰ 17 ½ ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 7 ਇੰਚ ਹੋਵੇ । ਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ ।

Read Also : Lawrence Interview Case: ਬਰਖਾਸਤ ਡੀਐਸਪੀ ਗੁਰਸ਼ੇਰ ਨੂੰ ਵੱਡਾ ਝਟਕਾ, ਜ਼ਮਾਨਤ ਪਟੀਸ਼ਨ ਰੱਦ

ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫੀਸ ਨਹੀਂ ਲਈ ਜਾਵੇਗੀ। ਵਧੇਰੇ ਜਾਣਕਾਰੀ ਲਈ 88728-02046, 78888-48823 ਅਤੇ 78891-75575 ਨੰਬਰਾਂ ‘ਤੇ ਸਪੰਰਕ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here