ਸਾਡੇ ਨਾਲ ਸ਼ਾਮਲ

Follow us

12.3 C
Chandigarh
Tuesday, January 20, 2026
More
    Home Breaking News Punjab Jobs: ...

    Punjab Jobs: ਪੰਜਾਬ ’ਚ ਨੌਕਰੀਆਂ ਦੀ ਮੰਗ ਕਰਨ ਵਾਲੇ ਨੌਜਵਾਨਾਂ ਲਈ ਆਈ ਖੁਸ਼ਖਬਰੀ, ਪੜ੍ਹੋ ਪੂਰੀ ਖ਼ਬਰ

    Punjab Jobs
    Punjab Jobs: ਪੰਜਾਬ ’ਚ ਨੌਕਰੀਆਂ ਦੀ ਮੰਗ ਕਰਨ ਵਾਲੇ ਨੌਜਵਾਨਾਂ ਲਈ ਆਈ ਖੁਸ਼ਖਬਰੀ, ਪੜ੍ਹੋ ਪੂਰੀ ਖ਼ਬਰ

    ਚੰਡੀਗੜ੍ਹ (ਸੱਚ ਕਹੂੰ ਨਿਊਜ਼)। Punjab Jobs: ਪੰਜਾਬ ਹੁਨਰ ਵਿਕਾਸ ਮਿਸ਼ਨ (ਪੀਐਸਡੀਐਮ) ਨੇ 20 ਉਦਯੋਗਾਂ ਤੇ ਉਦਯੋਗ ਸੰਘਾਂ ਨਾਲ ਸਮਝੌਤੇ ਕੀਤੇ ਹਨ, ਜਿਸ ਨਾਲ ਨੌਜਵਾਨਾਂ ਲਈ 50,000 ਰੁਜਗਾਰ ਦੇ ਮੌਕੇ ਪੈਦਾ ਹੋਣਗੇ। ਇਹ ਐਲਾਨ ਰੁਜਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਉਦਯੋਗ ਦੇ ਨੇਤਾਵਾਂ, ਨੀਤੀ ਨਿਰਮਾਤਾਵਾਂ ਤੇ ਹਿੱਸੇਦਾਰਾਂ ਵਿਚਕਾਰ ਸਹਿਯੋਗ ਨੂੰ ਉਤਸ਼ਾਹਿਤ ਕਰਨ ਲਈ ਆਯੋਜਿਤ ਸੀਈਓਜਓ) ਮੀਟ-2024 ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਕਰਤ ਕਰਦੇ ਹੋਏ ਕੀਤਾ ਹੈ। ਇਸ ਦੌਰਾਨ ਨੈਸ਼ਨਲ ਐਸੋਸੀਏਸ਼ਨ ਆਫ ਸਾਫਟਵੇਅਰ ਐਂਡ ਸਰਵਿਸ ਕੰਪਨੀਜ (ਨਾਸਕਾਮ) ਤੇ ਮੋਹਾਲੀ (ਐਸਏਐਸ ਨਗਰ), ਅੰਮ੍ਰਿਤਸਰ, ਲੁਧਿਆਣਾ ਤੇ ਪਟਿਆਲਾ ਦੀਆਂ ਉਦਯੋਗਿਕ ਐਸੋਸੀਏਸ਼ਨਾਂ ਸਮੇਤ 20 ਉਦਯੋਗਾਂ ਨਾਲ ਸਮਝੌਤਿਆਂ ’ਤੇ ਹਸਤਾਖਰ ਕੀਤੇ ਗਏ। Punjab Jobs

    ਉਨ੍ਹਾਂ 750 ਉਮੀਦਵਾਰਾਂ ਦੇ ਨਾਲ ਸੂਬੇ ਭਰ ’ਚ 23 ਸਿਖਲਾਈ ਕੇਂਦਰਾਂ ਦਾ ਡਿਜੀਟਲ ਉਦਘਾਟਨ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਵਿਸ਼ਵ ਹੁਨਰ ਮੁਕਾਬਲੇ ਦੇ 100 ਜੇਤੂਆਂ ਨੂੰ ਮੈਡਲ ਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਦੌਰਾਨ, ‘ਸਾਡੇ ਨੌਜਵਾਨਾਂ ਤੇ ਕਰਮਚਾਰੀਆਂ ਦੇ ਭਵਿੱਖ ਨੂੰ ਬਿਹਤਰ ਬਣਾਉਣ’ ਵਿਸ਼ੇ ’ਤੇ ਇੱਕ ਪੈਨਲ ਚਰਚਾ ਦਾ ਆਯੋਜਨ ਕੀਤਾ ਗਿਆ ਜਿਸ ’ਚ ਵਿਕਾਸਸ਼ੀਲ ਬਾਜਾਰ ਦੇ ਸੰਦਰਭ ’ਚ ਨੌਜਵਾਨਾਂ ਤੇ ਕਰਮਚਾਰੀਆਂ ਨੂੰ ਰੁਜਗਾਰ ਦੇ ਮੌਕਿਆਂ ਨਾਲ ਜੋੜਨ ਬਾਰੇ ਚਰਚਾ ਕੀਤੀ ਗਈ। ਇਸ ਪੈਨਲ ਚਰਚਾ ’ਚ ਮੁੱਖ ਸਕੱਤਰ ਜਸਪ੍ਰੀਤ ਤਲਵਾੜ, ਪੰਜਾਬ ਵਿਕਾਸ ਕਮਿਸ਼ਨ ਦੀ ਵਾਈਸ ਚੇਅਰਪਰਸਨ ਸੀਮਾ ਬਾਂਸਲ। Punjab Jobs

    Read This : Punjab News : ਔਰਤਾਂ ਲਈ ਸਰਕਾਰ ਨੇ ਚੁੱਕਿਆ ਵੱਡਾ ਕਦਮ, ਹੁਣ ਨਹੀਂ ਹੋਵੇਗਾ ਇਹ ਕੰਮ

    ਨੈਸ਼ਨਲ ਇੰਸਟੀਚਿਊਟ ਆਫ ਰੂਰਲ ਡਿਵੈਲਪਮੈਂਟ ਐਂਡ ਪੰਚਾਇਤੀ ਰਾਜ ਇੰਸਟੀਚਿਊਟ ਦੇ ਸਹਾਇਕ ਡਾਇਰੈਕਟਰ ਰੇਂਜ ਰਾਘਵ, ਬਾਬਾ ਫਰੀਦ ਹੈਲਥ ਐਂਡ ਮੈਡੀਕਲ ਸਾਇੰਸਜ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ, ਉੱਤਰੀ ਡਾ. ਮਾਈਕ੍ਰੋਸਾਫਟ ਦੀ ਭਾਰਤ ਪ੍ਰਧਾਨ ਸਵਾਤੀ ਕੌਸਲ, ਲਾਰਸਨ ਐਂਡ ਟੂਬਰੋ ਦੇ ਐਜੂਕੇਸਨ ਡਾਇਰੈਕਟਰ ਸੰਜੀਵ ਸ਼ਰਮਾ, ਲਾਰਸਨ ਐਂਡ ਟੂਬਰੋ ਦੇ ਘਰੇਲੂ ਮਾਰਕੀਟਿੰਗ ਨੈੱਟਵਰਕ ਦੇ ਮੁਖੀ, ਆਰਡੀਐਸਡੀਈ ਪੰਜਾਬ ਦੇ ਖੇਤਰੀ ਨਿਰਦੇਸ਼ਕ ਲੈਫਟੀਨੈਂਟ ਕਰਨਲ ਵਿਸ਼ਾਲ ਅਰੋੜਾ, ਭੁਪੇਸ ਚੌਧਰੀ ਡਾਇਰੈਕਟਰ ਤਕਨੀਕੀ ਸਿੱਖਿਆ, ਸਿਖਲਾਈ ਤੇ ਉਚੇਰੀ ਸਿੱਖਿਆ ਵਿਭਾਗ ਨਵੀਂ ਦਿੱਲੀ ਤੇ ਪੀਐਚਡੀਸੀਸੀਆਈ ਚੇਅਰਮੈਨ ਰੁਪਿੰਦਰ ਸਚਦੇਵਾ ਨੇ ਸ਼ਿਕਰਤ ਕੀਤੀ। Punjab Jobs

    ਮਿਸ਼ਨ ਡਾਇਰੈਕਟਰ ਪੀਐਸਡੀਐਮ ਅੰਮ੍ਰਿਤ ਸਿੰਘ ਨੇ ਦੱਸਿਆ ਕਿ ਇਹ ਪ੍ਰੋਗਰਾਮ ਡੀਡੀਯੂ-ਜੀਕੇਵਾਈ ਇਸ ਪਹਿਲਕਦਮੀ ਤਹਿਤ ਇਹ ਪੰਜਾਬ ’ਚ ਹੁਨਰਮੰਦ ਨੌਜਵਾਨਾਂ ਲਈ ਸਥਾਈ ਰੁਜਗਾਰ ਦੇ ਮੌਕੇ ਪੈਦਾ ਕਰਨ ’ਚ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਮਾਈ ਭਾਗੋ ਏਐਫਪੀਆਈ ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏਵੀਐਸਐਮ (ਸੇਵਾਮੁਕਤ) ਤੇ ਮਹਾਰਾਜਾ ਰਣਜੀਤ ਸਿੰਘ ਏਐਫਪੀਆਈ ਡਾਇਰੈਕਟਰ ਮੇਜਰ ਜਨਰਲ ਅਜੈ ਐਚ ਚੌਹਾਨ ਵੀਐਸਐਮ (ਸੇਵਾਮੁਕਤ), ਡਾਇਰੈਕਟਰ ਜਨਰਲ ਸੀ-ਪੀਆਈਟੀ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਮਾਨ ਤੇ ਹੋਰ ਸੀਨੀਅਰ ਸਰਕਾਰੀ ਅਧਿਕਾਰੀ ਵੀ ਹਾਜਰ ਸਨ। Punjab Jobs

    LEAVE A REPLY

    Please enter your comment!
    Please enter your name here