ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਕੌਮਾਂਤਰੀ ਪੱਧਰ ’ਤੇ ਕੱਚੇ ਤੇਲ ਦੀਆਂ ਕੀਮਤਾਂ ’ਚ ਆਈ ਨਰਮੀ ਦਰਮਿਆਨ ਅੱਜ ਪੈਟਰੋਲ ਅਤੇ ਡੀਜਲ ਦੀਆਂ ਘਰੇਲੂ ਕੀਮਤਾਂ ਸਥਿਰ ਰਹੀਆਂ, ਜਿਸ ਕਾਰਨ ਦਿੱਲੀ ’ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜਲ 89.62 ਰੁਪਏ ਪ੍ਰਤੀ ਲੀਟਰ ’ਤੇ ਰਿਹਾ। ਪ੍ਰਮੁੱਖ ਤੇਲ ਮਾਰਕੀਟਿੰਗ ਕੰਪਨੀ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਦੀ ਵੈੱਬਸਾਈਟ ’ਤੇ ਜਾਰੀ ਕੀਤੇ ਗਏ ਰੇਟਾਂ ਮੁਤਾਬਕ ਅੱਜ ਦੇਸ਼ ’ਚ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ। ਦਿੱਲੀ ’ਚ ਇਨ੍ਹਾਂ ਦੀਆਂ ਕੀਮਤਾਂ ਇੱਕੋ ਜਿਹੀਆਂ ਰਹਿਣ ਨਾਲ ਮੁੰਬਈ ’ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜਲ 94.27 ਰੁਪਏ ਪ੍ਰਤੀ ਲੀਟਰ ਰਿਹਾ। (Petrol Diesel Prices)
ਜਲੰਧਰ ’ਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਦੋਵਾਂ ਪਾਸਿਓਂ ਕਈ ਰਾਊਂਡ Firing
ਵਿਸ਼ਵ ਪੱਧਰ ’ਤੇ ਹਫਤੇ ਦੇ ਅੰਤ ’ਚ ਅਮਰੀਕੀ ਕਰੂਡ 0.50 ਫੀਸਦੀ ਡਿੱਗ ਕੇ 73.71 ਡਾਲਰ ਪ੍ਰਤੀ ਬੈਰਲ ਅਤੇ ਲੰਡਨ ਬ੍ਰੈਂਟ ਕਰੂਡ 78.56 ਡਾਲਰ ਪ੍ਰਤੀ ਬੈਰਲ ’ਤੇ ਆ ਗਿਆ। ਰਾਜਸਥਾਨ ਦੀ ਗੱਲ ਕਰੀਏ ਤਾਂ ਅੱਜ ਸਵਾਈ ਮਾਧੋਪੁਰ ’ਚ ਪੈਟਰੋਲ ਅਤੇ ਡੀਜਲ ਸਭ ਤੋਂ ਸਸਤਾ ਹੋ ਗਿਆ ਹੈ। ਇੱਥੇ ਪੈਟਰੋਲ 75 ਪੈਸੇ ਸਸਤਾ 109.63 ਰੁਪਏ ਅਤੇ ਡੀਜਲ 67 ਪੈਸੇ ਸਸਤਾ 94.74 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਰਾਜਧਾਨੀ ਜੈਪੁਰ ’ਚ ਪੈਟਰੋਲ ਅਤੇ ਡੀਜਲ ਦੀ ਕੀਮਤ ਲੜੀਵਾਰ 109.31 ਰੁਪਏ ਅਤੇ 94.47 ਰੁਪਏ ਪ੍ਰਤੀ ਲੀਟਰ ’ਤੇ ਵਿਕ ਰਹੀ ਹੈ। ਇੱਥੇ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ। (Petrol Diesel Prices)
ਉੱਤਰ ਪ੍ਰਦੇਸ ਸਮੇਤ ਇਨ੍ਹਾਂ ਸੂਬਿਆਂ ’ਚ ਹੋਇਆ ਹੈ ਪੈਟਰੋਲ-ਡੀਜਲ ਸਸਤਾ
ਜ਼ਿਕਰਯੋਗ ਹੈ ਕਿ ਐਤਵਾਰ ਨੂੰ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ’ਚ ਬਦਲਾਅ ਤੋਂ ਬਾਅਦ ਉੱਤਰ ਪ੍ਰਦੇਸ਼, ਜੰਮੂ-ਕਸ਼ਮੀਰ, ਕੇਰਲ, ਝਾਰਖੰਡ ਅਤੇ ਮਹਾਰਾਸ਼ਟਰ ’ਚ ਈਂਧਨ ਦੀਆਂ ਕੀਮਤਾਂ ’ਚ ਕਮੀ ਆਈ ਹੈ। ਇਸ ਨਾਲ ਹੀ ਆਂਧਰਾ ਪ੍ਰਦੇਸ਼, ਹਰਿਆਣਾ, ਕਰਨਾਟਕ ਸਮੇਤ ਕੁਝ ਰਾਜਾਂ ’ਚ ਪੈਟਰੋਲ-ਡੀਜਲ ਦੀਆਂ ਕੀਮਤਾਂ ’ਚ ਵਾਧਾ ਹੋਇਆ ਹੈ। (Petrol Diesel Prices)
ਰਾਜਸਥਾਨ ਦੇ ਇਨ੍ਹਾਂ ਸ਼ਹਿਰਾਂ ’ਚ ਸਸਤਾ ਹੋਇਆ ਪੈਟਰੋਲ-ਡੀਜਲ | Petrol Diesel Prices
ਐਤਵਾਰ ਨੂੰ ਰਾਜਸਥਾਨ ਦੇ ਬਾਂਸਵਾੜਾ, ਬਾੜਮੇਰ, ਭਰਤਪੁਰ, ਭੀਲਵਾੜਾ, ਚਿਤੌੜਗੜ੍ਹ, ਹਨੂੰਮਾਨਗੜ੍ਹ, ਰਾਜਸਮੰਦ ਅਤੇ ਸਵਾਈਮਾਧੋਪੁਰ ’ਚ ਪੈਟਰੋਲ-ਡੀਜਲ ਦੀਆਂ ਕੀਮਤਾਂ ’ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ’ਚ ਕੀਮਤਾਂ ’ਚ ਕੋਈ ਬਦਲਾਅ ਨਹੀਂ ਹੋਇਆ ਹੈ। (Petrol Diesel Prices)