ਮਰਨ ਤੋਂ ਬਾਅਦ ਵੀ ਅਮਰ ਹੋਇਆ ਗੋਰਾ ਲਾਲ ਇੰਸਾਂ

Gora lal Dead Body, Donated Medical Research

ਗੋਰਾਲਾਲ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ

ਘੜਸਾਨਾ, ਸੱਚ ਕਹੂੰ ਨਿਊਜ਼। ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆ ‘ਤੇ ਚਲਦਿਆਂ ਸਥਾਨਕ ਨਿਵਾਸੀ ਗੋਰਾ ਲਾਲ ਇੰਸਾਂ ਦੇ ਦੇਹਾਂਤ ਤੋਂ ਬਾਅਦ ਪਰਿਵਾਰ ਵੱਲੋਂ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਦਾਨ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਸਥਾਨਕ ਵਾਰਡ ਨੰਬਰ 6 ਨਿਵਾਸੀ ਗੋਰਾਲਾਲ ਇੰਸਾਂ ਦੇਹਾਂਤ ਹੋ ਗਿਆ ਤਾਂ ਪਰਿਵਾਰਕ ਮੈਂਬਰਾਂ ਨੇ ਡੇਰਾ ਸੱਚਾ ਸੌਦਾ ਦੀਆਂ ਪਵਿੱਤਰ ਸਿੱਖਿਆਵਾਂ ‘ਤੇ ਚਲਦਿਆਂ ਗੋਰਾਲਾਲ ਇੰਸਾਂ ਦੀ ਮ੍ਰਿਤਕ ਦੇਹ ਨੂੰ ਮਥੁਰਾ ਦੇ ਕੇਡੀ ਇੰਸਟੀਚਿਊਟ ਮੈਡੀਕਲ ਕਾਲਜ ਨੂੰ ਦਾਨ ਕਰ ਦਿੱਤਾ ਜਿੱਥੇ ਮੈਡੀਕਲ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਇਸ ਮ੍ਰਿਤਕ ਦੇਹ ‘ਤੇ ਖੋਜ ਕਰਨਗੇ। ਇਸ ਦੌਰਾਨ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਰਵਾਨਾ ਕਰਨ ਸਮੇਂ ਵੱਡੀ ਗਿਣਤੀ ‘ਚ ਸਾਧ-ਸੰਗਤ ਗੋਰਾ ਲਾਲ ਇੰਸਾਂ ਅਮਰ ਰਹੇ ਦੇ ਨਾਅਰਿਆਂ ਨਾਲ ਮ੍ਰਿਤਕ ਦੇਹ ਨੂੰ ਰਵਾਨਾ ਕੀਤਾ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here