ਸਰਕਾਰ ਘੱਟੋ-ਘੱਟ ਸਮਰੱਥਨ ਮੁੱਲ ’ਤੇ ਕਮੇਟੀ ਬਣਾਉਣ ਲਈ ਵਚਨਬੱਧ : ਤੋਮਰ (Tomar)
ਨਵੀਂ ਦਿੱਲੀ (ਸੱਚ ਕਹੂੰ ਨਿਊਜ਼)। ਸਰਕਾਰ ਨੇ ਅੱਜ ਰਾਜਸਭਾ ਨੂੰ ਦੱਸਿਆ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਅਦੇ ਅਨੁਸਾਰ ਕਿਸਾਨਾਂ ਨੂੰ ਉਨਾਂ ਦੀਆਂ ਫਸਲਾਂ ਲਈ ਘੱਟੋ-ਘੱਟ ਸਮਰੱਥਨ ਮੁੱਲ (ਐਮਐਸਪੀ) ਦੇਣ ਦੇ ਮੁੱਦੇ ’ਤੇ ਕਮਟੀ ਦਾ ਗਠਨ ਕਰਨ ਲਈ ਵਚਨਬੱਧ ਹੈ ਤੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਪੂਰੀਆਂ ਹੋਣ ਤੋਂ ਬਾਅਦ ਇਸ ਕਮੇਟੀ ਦਾ ਗਠਨ ਕਰ ਦਿੱਤਾ ਜਾਵੇਗਾ। ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ (Tomar) ਨੇ ਸ਼ੁੱਕਰਵਾਰ ਨੂੰ ਰਾਜਸਭਾ ’ਚ ਪ੍ਰਸ਼ਨਕਾਲ ਦੌਰਾਨ ਪੁੱਛੇ ਗਏ ਇੱਕ ਸਵਾਲ ਦੇ ਜਵਾਬ ’ਚ ਕਿਹਾ ਕਿ ਪ੍ਰਧਾਨ ਮੰਤਰੀ ਨੇ ਤਿੰਨੇ ਨਵੇਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਸਮੇਂ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ ‘ਤੇ ਇੱਕ ਕਮੇਟੀ ਬਣਾਉਣ ਲਈ ਕਿਹਾ ਗਿਆ ਸੀ।
ਕਮਿਸ਼ਨ ਨੇ ਕਿਹਾ ਕਿ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਇਸ ਕਮੇਟੀ ਦਾ ਗਠਨ ਕਰੋ
ਉਨਾਂ ਕਿਹਾ ਕਿ ਇਸ ਮਸਲੇ ’ਤੇ ਮੰਤਰਾਲੇ ’ਚ ਕੰਮ ਚੱਲ ਰਿਹਾ ਹੈ। ਇਸ ਦੌਰਾਨ ਸਰਕਾਰ ਨੇ ਪੰਜ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਕਮਿਸ਼ਨ ਤੋਂ ਵੀ ਸਲਾਹ ਮੰਗੀ ਤੇ ਕਮਿਸ਼ਨ ਨੇ ਕਿਹਾ ਕਿਾ ਚੋਣ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਇਸ ਕਮੇਟੀ ਦਾ ਗਠਨ ਕਰੋ। ਉਨਾਂ ਕਿਹਾ ਕਿ ਸਰਕਾਰ ਇਸ ਸਬੰਧੀ ਪੂਰੀ ਤਰ੍ਹਾਂ ਵਚਨਬੱਧ ਹੈੇ ਤੇ ਇਸ ’ਤੇ ਕੰਮ ਚੱਲ ਰਿਹਾ ਹੈ। ਇਸ ਤੋਂ ਪਹਿਲਾਂ ਖੇਤੀ ਰਾਜ ਮੰਤਰੀ ਕੈਲਾਸ਼ ਚੌਧਰੀ ਨੇ ਕਿਹਾ ਕਿ ਕਿਸਾਨਾਂ ਨੂੰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਿਸ਼ਾਂ ਦੇ ਅਨੁਸਾਰ ਫਸਲਾਂ ਦਾ ਐਮਐਸੀਪ ਦਿੱਤਾ ਜਾ ਰਿਹਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ














