ਸਰਕਾਰੀ ਪ੍ਰਚਾਰ ਤੋਂ ਸਰਕਾਰ ਖ਼ੁਸ, ਪੀ.ਆਰ. ਵਿਭਾਗ ਦੇ ਅਧਿਕਾਰੀਆਂ ਨੂੰ ਜਲਦ ਮਿਲਣਗੀਆ ਪਦ-ਉੱਨਤੀਆਂ

Government

ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਕੀਤਾ ਵਾਅਦਾ, ਜਲਦ ਹੋਣਗੀਆ ਪੱਦ ਉੱਨਤੀਆ | Government

ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ ਦੇ ਵਫਦ ਨਾਲ ਮੁਲਾਕਾਤ ਦੌਰਾਨ ਹੋਰ ਜਾਇਜ਼ ਮੰਗਾਂ ਦੇ ਹੱਲ ਦਾ ਵੀ ਭਰੋਸਾ ਦਿਵਾਇਆ

ਚੰਡੀਗੜ, (ਅਸ਼ਵਨੀ ਚਾਵਲਾ)। ਪੰਜਾਬ ਸਰਕਾਰ ਦੇ ਪ੍ਰਚਾਰ ਲਈ ਦਿਨ ਰਾਤ ਇੱਕ ਕਰਨ ਵਾਲੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਤੋਂ ਅਮਰਿੰਦਰ ਸਿੰਘ ਦੀ ਸਰਕਾਰ ਕਾਫ਼ੀ ਜਿਆਦਾ ਖ਼ੁਸ ਹੈ। ਜਿਸ ਕਾਰਨ ਜਿਥੇ ਇਨਾਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਦੀ ਮੁੱਖ ਮੰਤਰੀ ਦਫ਼ਤਰ ਵਲੋਂ ਪ੍ਰਸੰਸਾ ਕੀਤੀ ਜਾ ਰਹੀ ਹੈ, ਉਥੇ ਹੀ ਇਨਾਂ ਅਧਿਕਾਰੀਆਂ ਨੂੰ ਜਲਦ ਹੀ ਪੱਦ ਉੱਨਤੀਆਂ ਕਰਦੇ ਹੋਏ ਤੋਹਫ਼ਾ ਦੇਣ ਦਾ ਵੀ ਐਲਾਨ ਕਰ ਦਿੱਤਾ ਹੈ। ਹਾਲਾਂਕਿ ਵਿਭਾਗ ਦੇ ਅਧਿਕਾਰੀਆਂ ਦੀ ਇਹ ਕਾਫ਼ੀ ਲੰਬੀ ਮੰਗ ਚਲਦੀ ਆ ਰਹੀਂ ਸੀ, ਕਿਉਂਕਿ ਇਨਾਂ ਅਧਿਕਾਰੀਆਂ ਦੀ ਸੇਵਾਵਾ ਅਨੁਸਾਰ ਪੱਦ ਉੱਨਤੀਆਂ ਕਾਫ਼ੀ ਸਮਾਂ ਪਹਿਲਾਂ ਹੀ ਬਣਦੀਆ ਸਨ ਪਰ ਸਰਕਾਰੀ ਕੰਮ ਵਿੱਚ ਲੇਟ-ਲਤੀਫ਼ੀ ਕਾਰਨ ਇਹ ਲਟਕ ਰਹੀਆ ਸਨ। ਹੁਣ ਸਰਕਾਰ ਵਲੋਂ ਜਲਦ ਹੀ ਇਨਾਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਖ਼ੁਸ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।

ਮੰਗਲਵਾਰ ਨੂੰ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਵੱਖ-ਵੱਖ ਕਾਡਰਾਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਪਬਲਿਕ ਰਿਲੇਸ਼ਨਜ਼ ਅਫਸਰਜ਼ ਐਸੋਸੀਏਸ਼ਨ ਦੇ ਵਫਦ ਵੱਲੋਂ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨਾਲ ਮੁਲਾਕਾਤ ਕੀਤੀ ਗਈ ਸੀ। ਜਿਥੇ ਵਿਭਾਗੀ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਦਿਆਂ ਸਕੱਤਰ ਵੱਲੋਂ ਵੱਖ-ਵੱਖ ਕਾਡਰ ਉਤੇ ਕੰਮ ਕਰਦੇ ਅਧਿਕਾਰੀਆਂ ਦੀਆਂ ਪਦ-ਉੱਨਤੀਆਂ ਨੂੰ ਪਹਿਲ ਦੇ ਆਧਾਰ ਉਤੇ ਹੱਲ ਕਰਨ ਲਈ ਜਲਦ ਹੀ ਵਿਭਾਗੀ ਤਰੱਕੀ ਕਮੇਟੀ (ਡੀ.ਪੀ.ਸੀ.) ਦੀ ਮੀਟਿੰਗ ਸੱਦਣ ਦਾ ਭਰੋਸਾ ਦਿੱਤਾ ਗਿਆ ਅਤੇ ਨਾਲ ਹੀ ਤਨਖਾਹਾਂ ਵਿਚਲੀਆਂ ਤੁਰੱਟੀਆਂ ਦੂਰ ਕਰਨ ਲਈ ਛੇਵੇਂ ਤਨਖਾਹ ਕਮਿਸ਼ਨ ਕੋਲ ਮਜ਼ਬੂਤੀ ਨਾਲ ਮਾਮਲਾ ਰੱਖਣ ਦਾ ਵਿਸ਼ਵਾਸ ਦਿਵਾਇਆ ਗਿਆ।

ਅਧਿਕਾਰੀ ਤਰੱਕੀਆਂ ਲਈ ਯੋਗ ਤਜ਼ਰਬਾ ਰੱਖਦੇ ਹਨ

ਐਸੋਸੀਏਸ਼ਨ ਦੇ ਚੇਅਰਪਰਸਨ ਡਾ. ਸੇਨੂੰ ਦੁੱਗਲ, ਵਾਈਸ ਚੇਅਰਮੈਨ ਡਾ ਓਪਿੰਦਰ ਸਿੰਘ ਲਾਂਬਾ ਤੇ ਪ੍ਰਧਾਨ ਨਵਦੀਪ ਸਿੰਘ ਗਿੱਲ ਦੀ ਅਗਵਾਈ ਵਿੱਚ ਮਿਲੇ ਵਫਦ ਨੇ ਸਕੱਤਰ ਕੋਲ ਮੰਗ ਉਠਾਈ ਕਿ ਵਿਭਾਗ ਵਿੱਚ ਏ.ਪੀ.ਆਰ.ਓ., ਆਈ.ਪੀ.ਆਰ.ਓ ਤੇ ਡਿਪਟੀ ਡਾਇਰੈਕਟਰ ਦੀਆਂ ਪਦ-ਉੱਨਤੀਆਂ ਪੈਂਡਿੰਗ ਹਨ ਜਦੋਂ ਕਿ ਇਨਾਂ ਕਾਡਰਾਂ ਦੇ ਅਧਿਕਾਰੀ ਤਰੱਕੀਆਂ ਲਈ ਯੋਗ ਤਜ਼ਰਬਾ ਰੱਖਦੇ ਹਨ। ਇਸ ਦੌਰਾਨ ਸਕੱਤਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਾਏ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।