ਸਾਡੇ ਨਾਲ ਸ਼ਾਮਲ

Follow us

11.5 C
Chandigarh
Tuesday, January 20, 2026
More
    Home ਸੂਬੇ ਪੰਜਾਬ ਸਰਕਾਰੀ ਨਸ਼ਾ ਮੁ...

    ਸਰਕਾਰੀ ਨਸ਼ਾ ਮੁਕਤ ਕੇਂਦਰਾਂ ‘ਚ ਨਸ਼ਾ ਛੱਡਣ ਵਾਲਿਆਂ ਨੂੰ ਸਰਕਾਰ ਦੇਵੇਗੀ ਨੌਕਰੀ

    Government, Give, Addicts, Drug, Centers

    ਪੰਜਾਬ ਦੇ ਸਿਹਤ ਮੰਤਰੀ ਬੋਲੇ, ਕੈਪਟਨ ਵੱਲੋਂ ਦਿੱਤੀਆਂ ਗਈਆਂ ਹਨ ਇਹ ਹਦਾਇਤਾਂ | Drug Free Center

    ਪਟਿਆਲਾ, (ਖੁਸ਼ਵੀਰ ਸਿੰਘ ਤੂਰ/ਸੱਚ ਕਹੂੰ ਨਿਊਜ਼)। ਸਰਕਾਰੀ ਨਸ਼ਾ ਮੁਕਤੀ ਕੇਂਦਰਾਂ ਵਿੱਚ ਨਸ਼ਾ ਛੱਡਣ ਵਾਲੇ ਪੰਜਾਬ ਦੇ ਨੌਜਵਾਨਾਂ ਨੂੰ ਸਕਿੱਲ ਸੈਂਟਰਾਂ ਵਿੱਚ ਉਨ੍ਹਾਂ ਨੂੰ ਯੋਗਤਾ ਅਨੁਸਾਰ ਟ੍ਰੇਡ ਕਰਕੇ ਅੱਗੇ ਸਰਕਾਰ ਵੱਲੋਂ ਸਰਕਾਰੀ ਜਾਂ ਪ੍ਰਾਈਵੇਟ ਨੌਕਰੀ ਦਿੱਤੀ ਜਾਵੇਗੀ ਤਾਂ ਜੋ ਉਹ ਇਸ ਦਲਦਲ ਵਿੱਚ ਨਾ ਭਟਕਣ ਅਤੇ ਆਪਣੇ ਕਿੱਤੇ ਲੱਗ ਸਕਣ। ਇਹ ਬਿਆਨ ਪੰਜਾਬ ਸਰਕਾਰ ਦੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਅੱਜ ਸਰਕਾਰੀ ਮਾਤਾ ਕੌਸ਼ੱਲਿਆ ਹਸਪਤਾਲ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਰੋਹ ‘ਚ ਸਟੇਜ ਤੋਂ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਸ ਸਬੰਧੀ ਉਨ੍ਹਾਂ ਨੂੰ ਖਾਸ ਹਦਾਇਤ ਹੈ।

    ਨੌਜਵਾਨਾਂ ਨੂੰ ਪਿਆਰ ਅਤੇ ਹਮਦਰਦੀ ਨਾਲ ਹੀ ਇਸ ਤੋਂ ਮੋੜਿਆ ਜਾ ਸਕਦਾ | Drug Free Center

    ਉਨ੍ਹਾਂ ਕਿਹਾ ਕਿ ਨਸ਼ੇ ਵਿੱਚ ਫਸੇ ਨੌਜਵਾਨਾਂ ਨੂੰ ਪਿਆਰ ਅਤੇ ਹਮਦਰਦੀ ਨਾਲ ਹੀ ਇਸ ਤੋਂ ਮੋੜਿਆ ਜਾ ਸਕਦਾ ਹੈ। ਇਸ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਕੋਲ ਨਸ਼ੇ ਦੀ ਓਵਰਡੋਜ ਨਾਲ ਮਰੇ ਨੌਜਵਾਨਾਂ ਦਾ ਕੋਈ ਅੰਕੜਾ ਨਹੀਂ ਹੈ। ਸਿਹਤ ਮੰਤਰੀ ਨੇ ਪਿਛਲੇ ਦਿਨੀਂ ਮੌਤਾਂ ਬਾਬਤ ਕਿਹਾ ਕਿ ਜੀਰਾ ਅਤੇ ਨਵਾਂ ਸ਼ਹਿਰ ‘ਚ ਦੋ-ਦੋ ਮੌਤਾਂ ਦੀ ਨਸ਼ਿਆਂ ਕਰਕੇ ਹੋਣ ਦੀ ਪੁਸ਼ਟੀ ਹੋਈ ਹੈ, ਜਦੋਂ ਕਿ ਬਾਕੀ ਮੌਤਾਂ ਹੈਰੋਇਨ ਜਾਂ ਸਮੈਕ ਆਦਿ ਦੀ ਤੋੜ ਨਾਲ ਹੋਈਆਂ ਹੋ ਸਕਦੀਆਂ ਹਨ, ਪਰੰਤੂ ਇਨ੍ਹਾਂ ਨੂੰ ਬਿਨਾਂ ਜਾਂਚ ਨਸ਼ਿਆਂ ਨਾਲ ਨਹੀਂ ਜੋੜਿਆ ਜਾ ਸਕਦਾ। (Drug Free Center)

    ਇੱਧਰ ਸਿਹਤ ਮੰਤਰੀ ਦੇ ਇਸ ਬਿਆਨ ਤੋਂ ਬਾਅਦ ਅਗਲੇ ਦਿਨਾਂ ਵਿੱਚ ਇਹ ਮਾਮਲਾ ਗਰਮਾ ਸਕਦਾ ਹੈ ਕਿਉਂਕਿ ਇੱਕ ਪਾਸੇ ਲੱਖਾਂ ਰੁਪਏ ਲਾ ਕੇ ਉਚੇਰੀ ਪੜ੍ਹਾਈ ਕਰਨ ਵਾਲੇ ਪੰਜਾਬ ਦੇ ਨੌਜਵਾਨ ਨੌਕਰੀਆਂ ਲਈ ਧੱਕੇ ਖਾ ਰਹੇ ਹਨ, ਜਿਨ੍ਹਾਂ ਦੀ ਸਰਕਾਰ ਨੇ ਅਜੇ ਤੱਕ ਸੁਧ ਨਹੀਂ ਲਈ ਇੱਕ ਨੌਜਵਾਨ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਖੁਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਘਰ-ਘਰ ਨੌਕਰੀਆਂ ਦਿੱਤੀਆਂ ਜਾਣਗੀਆਂ, ਪਰ ਉਨ੍ਹਾਂ ਨੂੰ ਅਜੇ ਨੌਕਰੀਆਂ ਨਸੀਬ ਨਹੀਂ ਹੋਈਆਂ। ਇੱਕ ਨੌਜਵਾਨ ਨੇ ਕਿਹਾ ਕਿ ਸਿਹਤ ਮੰਤਰੀ ਦਾ ਬਿਆਨ ਨੌਕਰੀ ਦੇ ਮਾਮਲੇ ਵਿੱਚ ਦਰੁਸਤ ਨਹੀਂ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਸਰਕਾਰ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਕੀਤਾ ਵਾਅਦਾ ਪੂਰਾ ਕਰੇਗੀ ਜਾਂ ਇਹ ਪਹਿਲਾ ਵਾਂਗ ਹੀ ਸਗੂਫਾ ਸਾਬਤ ਹੋਵੇਗਾ। (Drug Free Center)

    LEAVE A REPLY

    Please enter your comment!
    Please enter your name here