ਸਥਾਨਕ ਸਰਕਾਰਾਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਦਖਲ ਤੋਂ ਬਾਅਦ ਹੋਈ ਕਾਰਵਾਈ
(ਸਤੀਸ਼ ਜੈਨ) ਰਾਮਾਂ ਮੰਡੀ। ਸ਼ਹਿਰ ਦੀ ਗਊਸ਼ਾਲਾ ਦੇ ਬਿਲਕੁਲ ਸਾਹਮਣੇ ਕਰੋੜਾਂ ਦੀ ਸਰਕਾਰੀ ਥਾਂ ’ਤੇ ਚੱਲ ਰਹੇ ਨਜਾਇਜ਼ ਨਿਰਮਾਣ ਨੂੰ ਲੈ ਕੇ ਸ਼ੁੱਕਰਵਾਰ ਦੁਪਹਿਰ ਬਾਅਦ ਨਗਰ ਕੌਂਸਲ ਅਧਿਕਾਰੀਆਂ ਦੀ ਅੱਖ ਖੁੱਲ੍ਹ ਗਈ ਅਤੇ ਉਨ੍ਹਾਂ ਨੇ ਸਰਕਾਰੀ ਹਥੌੜਾ ਚਲਾ ਕੇ ਨਾਜਾਇਜ਼ ਉਸਾਰੀ ਨੂੰ ਢਾਅ ਦਿੱਤਾ। ( Illegal Possession) ਪ੍ਰਾਪਤ ਜਾਣਕਾਰੀ ਅਨੁਸਾਰ ਗਊਸ਼ਾਲਾ ਦੇ ਬਿਲਕੁਲ ਸਾਹਮਣੇ ਹੀ ਕੁਝ ਲੋਕਾਂ ਵੱਲੋਂ ਆਪਣੀ ਜ਼ਮੀਨ ’ਤੇ ਉਸਾਰੀ ਦੇ ਨਾਂਅ ’ਤੇ ਸਰਕਾਰੀ ਜ਼ਮੀਨ ’ਤੇ ਵੀ ਕਬਜ਼ਾ ਕੀਤਾ ਜਾ ਰਿਹਾ ਸੀ ਪਰ ਮਾਮਲਾ ਸੁਰਖੀਆਂ ਵਿੱਚ ਆਉਣ ਅਤੇ ਡਿਪਟੀ ਕਮਿਸ਼ਨਰ ਬਠਿੰਡਾ ਤੱਕ ਪਹੁੰਚਣ ਤੋਂ ਬਾਅਦ ਉਸਾਰੀ ਰੋਕ ਦਿੱਤੀ ਗਈ ਸੀ।
ਪਰ ਇੱਕ ਦੋ ਦਿਨ ਪਹਿਲਾਂ ਉਸਾਰੀ ਫੇਰ ਤੋਂ ਸ਼ੁਰੂ ਕਰ ਦਿੱਤੀ ਗਈ ਜਿਸ ਦੀ ਸੂਚਨਾ ਮਿਲਦਿਆਂ ਹੀ ਨਗਰ ਕੌਂਸਲ ਰਾਮਾਂ, ਡਿਪਟੀ ਕਮਿਸ਼ਨਰ ਬਠਿੰਡਾ ਅਤੇ ਚੰਡੀਗੜ੍ਹ ਸਥਿਤ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਮਿਲੀ ਜਿਸ ਤੋਂ ਬਾਅਦ ਨਗਰ ਕੌਂਸਲ ਦੇ ਅਧਿਕਾਰੀ ਹਰਕਤ ਵਿੱਚ ਆ ਗਏ। ਉਨ੍ਹਾਂ ਮੌਕੇ ’ਤੇ ਪਹੁੰਚ ਕੇ ਨਾਜਾਇਜ਼ ਉਸਾਰੀ ਢਾਅ ਦਿੱਤੀ।
ਇਹ ਵੀ ਪੜ੍ਹੋ : ਔਰਤ ਦੀ ਕੁੱਟਮਾਰ ਕਰਕੇ ਬਦਮਾਸ਼ਾਂ ਨੇ ਲੁੱਟਿਆ ਲੱਖਾਂ ਦਾ ਸੋਨਾ ਤੇ ਨਗਦੀ
ਨਗਰ ਕੌਂਸਲ ਦੀ ਇਸ ਕਾਰਵਾਈ ਤੋਂ ਬਾਅਦ ਸ਼ਹਿਰ ਦੇ ਲੋਕਾਂ ’ਚ ਖੁਸ਼ੀ ਦੀ ਲਹਿਰ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਸ਼ਹਿਰ ਵਿੱਚ ਨਜਾਇਜ਼ ਉਸਾਰੀਆਂ ਹੜ੍ਹ ਆ ਗਿਆ ਅਤੇ ਜਿਸ ਦਾ ਵੀ ਮਨ ਕਰਦਾ ਹੈ, ਉਹ ਸਰਕਾਰੀ ਥਾਂ ਨੂੰ ਨਿੱਜੀ ਸਮਝ ਕੇ ਕਬਜ਼ਾ ਕਰ ਲੈਂਦਾ ਹੈ, ਜਿਸ ਕਾਰਨ ਸ਼ਹਿਰ ਦੇ ਬਾਜ਼ਾਰ ਅਤੇ ਗਲੀਆਂ ਤਾਂ ਬਹੁਤ ਤੰਗ ਹੋ ਗਈਆਂ ਹਨ, ਨਾਲ ਹੀ ਸਰਕਾਰ ਨੂੰ ਕਰੋੜਾਂ ਰੁਪਏ ਦਾ ਚੂਨਾ ਵੀ ਲਗਾਇਆ ਜਾ ਰਿਹਾ ਹੈ। ( Illegal Possession) ਜਦੋਂ ਕਿ ਇਸ ਕਾਰਵਾਈ ਤੋਂ ਬਾਅਦ ਅਜਿਹੇ ਲੋਕ ਜੋ ਸਰਕਾਰੀ ਜਾਇਦਾਦ ਹੜੱਪਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵੀ ਸਖ਼ਤ ਸੰਦੇਸ਼ ਜਾਵੇਗਾ। ਲੋਕਾਂ ਨੇ ਇਸ ਕਾਰਵਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਇੰਦਰਬੀਰ ਸਿੰਘ ਨਿੱਝਰ ਦਾ ਧੰਨਵਾਦ ਕੀਤਾ ਹੈ।