ਸਾਡੇ ਨਾਲ ਸ਼ਾਮਲ

Follow us

11.3 C
Chandigarh
Friday, January 23, 2026
More
    Home Breaking News ਸਰਕਾਰੀ ਹਸਪਤਾਲ...

    ਸਰਕਾਰੀ ਹਸਪਤਾਲ ਜਾਂ ਮੁਹੱਲਾ ਕਲੀਨਿਕ ‘ਚ ਜਾ ਰਹੇ ਹੋ ਦਵਾਈ ਲੈਣ ਤਾਂ ਇਹ ਖ਼ਬਰ ਜ਼ਰੂਰ ਦੇਖੋ

    Government Hospital

    ਫਾਜ਼ਿਲਕਾ (ਰਜਨੀਸ਼ ਰਵੀ): ਜ਼ਿਲ੍ਹੇ ਵਿੱਚ ਸਰਕਾਰੀ ਸਿਹਤ ਸਹੂਲਤਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਜਾਵੇਗਾ। ਸਿਵਲ ਸਰਜਨ ਡਾ: ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਸਰਕਾਰੀ ਸਿਹਤ ਸੰਸਥਾਵਾਂ ਹੁਣ ਸਵੇਰੇ 8 ਵਜੇ ਖੁੱਲ੍ਹਣਗੀਆਂ ਅਤੇ ਦੁਪਹਿਰ 2 ਵਜੇ ਬੰਦ ਹੋਣਗੀਆਂ। ਜਦੋਂ ਕਿ ਦਫ਼ਤਰ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ।

    ਇਨ੍ਹਾਂ ਸੰਸਥਾਵਾਂ ਵਿੱਚ ਜ਼ਿਲ੍ਹਾ ਹਸਪਤਾਲ ਫਾਜ਼ਿਲਕਾ ਸਬ-ਡਵੀਜ਼ਨਲ ਹਸਪਤਾਲ ਅਬੋਹਰ, ਅਤੇ ਸਾਰੇ ਪ੍ਰਾਇਮਰੀ ਹੈਲਥ ਸੈਂਟਰ, ਕਮਿਊਨਿਟੀ ਹੈਲਥ ਸੈਂਟਰ, ਸਬ-ਹੈਲਥ ਸੈਂਟਰ, ਆਮ ਆਦਮੀ ਕਲੀਨਿਕ, ਈ.ਐੱਸ.ਆਈ. ਹਸਪਤਾਲ ਅਤੇ ਹੋਰ ਡਿਸਪੈਂਸਰੀਆਂ ਸਮੇਤ। ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਵਿੱਚ ਐਮਰਜੈਂਸੀ ਸੇਵਾਵਾਂ ਪਹਿਲਾਂ ਵਾਂਗ 24 ਘੰਟੇ ਜਾਰੀ ਰਹਿਣਗੀਆਂ। ਸਿਵਲ ਸਰਜਨ ਨੇ ਸਪੱਸ਼ਟ ਕੀਤਾ ਕਿ ਸਿਵਲ ਸਰਜਨ ਦਫਤਰ ਫਾਜ਼ਿਲਕਾ ਅਤੇ ਹਸਪਤਾਲਾਂ ਦੇ ਹੋਰ ਦਫਤਰਾਂ ਦਾ ਸਮਾਂ ਪਹਿਲਾਂ ਵਾਂਗ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਚੱਲੇਗਾ।

    ਵਰਨਣਯੋਗ ਹੈ ਕਿ ਸਰਕਾਰੀ ਸਿਹਤ ਸਹੂਲਤਾਂ ਵਿੱਚ, ਗਰਮੀਆਂ ਦਾ ਸਮਾਂ (15 ਅਕਤੂਬਰ ਤੱਕ) ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਹੈ, ਜਦੋਂ ਕਿ ਸਰਦੀਆਂ ਦਾ ਸਮਾਂ (15 ਅਕਤੂਬਰ ਤੋਂ 15 ਅਪ੍ਰੈਲ) ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤੱਕ ਹੈ।

    Also Read : ਪੰਜਾਬ ਪੁਲਿਸ ਨੇ 72 ਘੰਟਿਆਂ ’ਚ ਵਿਸ਼ਵ ਹਿੰਦੂ ਪ੍ਰੀਸਦ ਆਗੂ ਦਾ ਕਤਲ ਕੇਸ ਸੁਲਝਾਇਆ, ਦੋ ਹਮਲਾਵਰ ਕਾਬੂ

    LEAVE A REPLY

    Please enter your comment!
    Please enter your name here