ਸਾਡੇ ਨਾਲ ਸ਼ਾਮਲ

Follow us

14.3 C
Chandigarh
Monday, January 19, 2026
More
    Home Breaking News ਵਿਧਾਨ ਸਭਾ ਦਾ ...

    ਵਿਧਾਨ ਸਭਾ ਦਾ ਸੈਸ਼ਨ ਸੱਦਣ ਦੀ ਤਿਆਰੀ ’ਚ ਸਰਕਾਰ, ਪੜ੍ਹੋ…

    Punjab Vidhan Sabha

    ਅਗਸਤ ਦੇ ਆਖਰੀ ਹਫ਼ਤੇ ਹੋਵੇਗਾ ਸੈਸ਼ਨ | Punjab Vidhan Sabha

    • ਬਜਟ ਸੈਸ਼ਨ ਦੇ ਉਠਾਨ ਲਈ ਫਾਈਲ ਅੱਜ ਪੁੱਜੇਗੀ ਰਾਜਪਾਲ ਕੋਲ | Punjab Vidhan Sabha
    • ਮਾਨਸੂਨ ਸੈਸ਼ਨ ਨੂੰ 2-3 ਦਿਨਾਂ ਦਾ ਰੱਖਿਆ ਜਾਵੇਗਾ ਸੀਮਤ, ਵਿਧਾਇਕ ਸੋਮਵਾਰ ਤੋਂ ਦੇ ਸਕਣਗੇ ਸੁਆਲ

    ਚੰਡੀਗੜ੍ਹ (ਅਸ਼ਵਨੀ ਚਾਵਲਾ)। Punjab Vidhan Sabha: ਪੰਜਾਬ ਸਰਕਾਰ ਵੱਲੋਂ ਮਾਨਸੂਨ ਸੈਸ਼ਨ ਨੂੰ ਸੱਦਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਅਗਸਤ ਮਹੀਨੇ ਦੇ ਆਖਰੀ ਹਫ਼ਤੇ ਵਿੱਚ ਪੰਜਾਬ ਸਰਕਾਰ ਵੱਲੋਂ ਮਾਨਸੂਨ ਸੈਸ਼ਨ ਨੂੰ ਕੀਤਾ ਜਾਵੇਗਾ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸ ਮਾਨਸੂਨ ਸੈਸ਼ਨ ਨੂੰ 2-3 ਦਿਨਾਂ ਤੱਕ ਹੀ ਸੀਮਤ ਰੱਖਿਆ ਜਾਵੇਗਾ, ਕਿਉਂਕਿ ਫਿਲਹਾਲ ਸਰਕਾਰ ਕੋਲ ਵਿਧਾਨ ਸਭਾ ਵਿੱਚ ਕਰਵਾਉਣ ਲਈ ਕੋਈ ਖ਼ਾਸ ਕੰਮਕਾਜ ਹੀ ਨਹੀਂ ਹੈ। ਪੰਜਾਬ ਸਰਕਾਰ ਕੋਲ ਨਾ ਹੀ ਤਾਂ ਕੋਈ ਬਿੱਲ ਪੈਂਡਿੰਗ ਚੱਲ ਰਿਹਾ ਹੈ ਅਤੇ ਨਾ ਹੀ ਕੋਈ ਵੱਡਾ ਬਹਿਸ ਦਾ ਮੁੱਦਾ ਹੈ। Punjab Vidhan Sabha

    ਜਿਸ ਕਾਰਨ ਹੀ ਭਗਵੰਤ ਮਾਨ ਦੀ ਸਰਕਾਰ ਇਸ ਸੈਸ਼ਨ ਨੂੰ 2-3 ਦਿਨਾਂ ਤੱਕ ਸੀਮਤ ਰੱਖ ਸਕਦੀ ਹੈ ਹਾਲਾਂਕਿ ਇਸ ਸਬੰਧੀ ਆਖ਼ਰੀ ਫੈਸਲਾ ਪੰਜਾਬ ਮੰਤਰੀ ਮੰਡਲ ਦੀ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਹੀ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਪਿਛਲੇ ਬਜਟ ਸੈਸ਼ਨ ਦੀ ਕਾਰਵਾਈ ਦਾ ਉਠਾਨ ਕਰਨ ਲਈ ਵੀ ਫਾਈਲ ਤਿਆਰ ਕਰਦੇ ਹੋਏ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਕੋਲ ਸ਼ੁੱਕਰਵਾਰ ਨੂੰ ਭੇਜ ਦਿੱਤੀ ਗਈ ਹੈ ਅਤੇ ਆਉਣ ਵਾਲੇ 1-2 ਦਿਨਾਂ ਵਿੱਚ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਉਠਾਨ ਕਰ ਦਿੱਤਾ ਜਾਵੇਗਾ। Punjab Vidhan Sabha

    Read This : Earthquake: ਹਿਮਾਚਲ ਪ੍ਰਦੇਸ਼ ‘ਚ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਘਰਾਂ ਤੋਂ ਬਾਹਰ ਨਿਕਲੇ ਲੋਕ

    ਸੋਮਵਾਰ ਤੋਂ ਸਾਰੇ ਵਿਧਾਇਕ ਆਪਣੇ-ਆਪਣੇ ਸੁਆਲ ਵਿਧਾਨ ਸਭਾ ਵਿੱਚ ਭੇਜ ਸਕਣਗੇ ਤਾਂ ਕਿ ਸੁਆਲਾਂ ਨੂੰ ਵਿਧਾਨ ਸਭਾ ਦੇ ਸੈਸ਼ਨ ਵਿੱਚ ਲਾਇਆ ਜਾ ਸਕੇ। ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦੇ ਨਿਯਮਾਂ ਤਹਿਤ ਸਾਲ ਵਿੱਚ ਵਿਧਾਨ ਸਭਾ ਦਾ ਸੈਸ਼ਨ ਤਿੰਨ ਵਾਰ ਸੱਦਣਾ ਜ਼ਰੂਰੀ ਹੁੰਦਾ ਹੈ ਅਤੇ 6 ਮਹੀਨਿਆਂ ਤੋਂ ਜ਼ਿਆਦਾ ਲੰਮਾ ਸਮਾਂ ਵਿਧਾਨ ਸਭਾ ਦੇ ਸੈਸ਼ਨ ਵਿੱਚ ਫ਼ਰਕ ਨਹੀਂ ਰੱਖਿਆ ਜਾ ਸਕਦਾ ਹੈ। ਪੰਜਾਬ ਦੀਆਂ ਪਿਛਲੀਆਂ ਸਰਕਾਰਾਂ ਵੱਲੋਂ ਸਾਲ ਵਿੱਚ ਤਿੰਨ ਵਾਰ ਸੈਸ਼ਨ ਸੱਦੇ ਜਾਣ ਵਾਲੇ ਨਿਯਮ ਨੂੰ ਨਜ਼ਰ ਅੰਦਾਜ਼ ਕਰਦੀਆਂ ਆ ਰਹੀਆਂ ਹਨ।

    ਪਰ 6 ਮਹੀਨਿਆਂ ਦੇ ਵਕਫ਼ੇ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ ਇਸ ਲਈ ਪਿਛਲੇ ਵਿਧਾਨ ਸਭਾ ਸੈਸ਼ਨ ਦੀ ਆਖਰੀ ਤਾਰੀਖ਼ ਤੋਂ 6 ਮਹੀਨਿਆਂ ਵਿੱਚ ਵਿਧਾਨ ਸਭਾ ਦਾ ਸੈਸ਼ਨ ਸੱਦਣਾ ਜ਼ਰੂਰੀ ਹੈ। ਪੰਜਾਬ ਵਿਧਾਨ ਸਭਾ ਦੀ ਆਖਰੀ ਬੈਠਕ 12 ਮਾਰਚ ਨੂੰ ਕੀਤੀ ਗਈ ਸੀ, ਜਿਸ ਕਾਰਨ 11 ਸਤੰਬਰ ਤੋਂ ਪਹਿਲਾਂ ਪਹਿਲਾਂ ਵਿਧਾਨ ਸਭਾ ਦਾ ਸੈਸ਼ਨ ਸੱਦਣਾ ਜ਼ਰੂਰੀ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਅਗਸਤ ਦੇ ਆਖਰੀ ਹਫ਼ਤੇ ਵਿਧਾਨ ਸਭਾ ਦਾ ਸੈਸ਼ਨ ਸੱਦਣ ਸਬੰਧੀ ਵਿਚਾਰ ਕੀਤਾ ਜਾ ਰਿਹਾ ਹੈ। Punjab Vidhan Sabha

    LEAVE A REPLY

    Please enter your comment!
    Please enter your name here