ਪਾਣੀ ਦੀ ਸੰਭਾਲ ਲਈ ਸਰਕਾਰ ਵੱਖ-ਵੱਖ ਉਪਾਅ ਕਰ ਰਹੀ ਹੈ: ਪੀਐਮ ਮੋਦੀ

World Water Day Sachkahoon

ਪਾਣੀ ਦੀ ਸੰਭਾਲ ਲਈ ਸਰਕਾਰ ਵੱਖ-ਵੱਖ ਉਪਾਅ ਕਰ ਰਹੀ ਹੈ: ਪੀਐਮ ਮੋਦੀ

ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਸ਼ਵ ਜਲ ਦਿਵਸ ‘ਤੇ (World Water Day) ਪਾਣੀ ਦੀ ਹਰ ਬੂੰਦ ਨੂੰ ਬਚਾਉਣ ਦਾ ਆਪਣਾ ਸੰਕਲਪ ਦੁਹਰਾਉਂਦੇ ਹੋਏ ਕਿਹਾ ਹੈ ਕਿ ਸਰਕਾਰ ਪਾਣੀ ਦੀ ਸੰਭਾਲ ਲਈ ਕਈ ਤਰ੍ਹਾਂ ਦੇ ਉਪਾਅ ਕਰ ਰਹੀ ਹੈ। ਮੰਗਲਵਾਰ ਨੂੰ ਵਿਸ਼ਵ ਜਲ ਦਿਵਸ ‘ਤੇ ਟਵੀਟਾਂ ਦੀ ਲੜੀ ‘ਚ ਮੋਦੀ ਨੇ ਕਿਹਾ, ”ਵਿਸ਼ਵ ਜਲ ਦਿਵਸ ‘ਤੇ, ਆਓ ਅਸੀਂ ਪਾਣੀ ਦੀ ਹਰ ਬੂੰਦ ਨੂੰ ਬਚਾਉਣ ਦੇ ਆਪਣੇ ਸੰਕਲਪ ਨੂੰ ਦੁਹਰਾਈਏ। ਸਾਡਾ ਦੇਸ਼ ਪਾਣੀ ਦੀ ਸੰਭਾਲ ਅਤੇ ਨਾਗਰਿਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਜਲ ਜੀਵਨ ਮਿਸ਼ਨ ਵਰਗੇ ਕਈ ਉਪਾਅ ਕਰ ਰਿਹਾ ਹੈ।’’

ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਪਿਛਲੇ ਕੁਝ ਸਾਲਾਂ ਦੌਰਾਨ ਪਾਣੀ ਦੀ ਸੰਭਾਲ ਨੇ ਲੋਕ ਲਹਿਰ ਦਾ ਰੂਪ ਧਾਰ ਲਿਆ ਹੈ ਅਤੇ ਇਸ ਤਹਿਤ ਦੇਸ਼ ਭਰ ਵਿੱਚ ਨਵੇਂ ਤਰੀਕਿਆਂ ਨਾਲ ਉਪਰਾਲੇ ਕੀਤੇ ਜਾ ਰਹੇ ਹਨ। ਇੱਕ ਹੋਰ ਟਵੀਟ ਵਿੱਚ, ਉਹਨਾਂ ਨੇ ਕਿਹਾ, “ਜਲ ਜੀਵਨ ਮਿਸ਼ਨ ਮਾਵਾਂ ਅਤੇ ਭੈਣਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਵਿੱਚ ਬਹੁਤ ਪ੍ਰਭਾਵਸ਼ਾਲੀ ਸਾਬਤ ਹੋ ਰਿਹਾ ਹੈ। ਲੋਕਾਂ ਦੀ ਸ਼ਮੂਲੀਅਤ ਨਾਲ ਘਰ-ਘਰ ਪਾਣੀ ਪਹੁੰਚਾਉਣ ਦਾ ਸੰਕਲਪ ਪੂਰਾ ਕੀਤਾ ਜਾਵੇਗਾ।’’

ਉਨ੍ਹਾਂ ਨੇ ਪਾਣੀ ਦੀ ਸੰਭਾਲ ਲਈ ਕੰਮ ਕਰਨ ਵਾਲੇ ਹਰੇਕ ਵਿਅਕਤੀ ਅਤੇ ਸੰਸਥਾ ਦੀ ਵੀ ਸ਼ਲਾਘਾ ਕੀਤੀ। ਪ੍ਰਧਾਨ ਮੰਤਰੀ ਨੇ ਪਾਣੀ ਦੀ ਸੰਭਾਲ ਵਧਾ ਕੇ ਧਰਤੀ ‘ਤੇ ਜੀਵਨ ਨੂੰ ਟਿਕਾਊ ਬਣਾਉਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪਾਣੀ ਦੀ ਹਰ ਬੂੰਦ ਸਾਡੇ ਲੋਕਾਂ ਦੀ ਮਦਦ ਕਰਦੀ ਹੈ ਅਤੇ ਤਰੱਕੀ ਨੂੰ ਤੇਜ਼ ਕਰਨ ਲਈ ਕੰਮ ਕਰਦੀ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ