ਚੰਡੀਗੜ੍ਹ। ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ (Anganwadi Centers) ਵਿੱਚ ਸੁਤੰਤਰਤਾ ਦਿਵਸ ਮਨਾਉਣ ਦੀ ਹਦਾਇਤ ਜਾਰੀ ਕੀਤੀ ਹੈ। ਇਸ ਗੱਲ ਦੀ ਜਾਣਕਾਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇੱਕ ਸੋਸ਼ਲ ਮੀਡੀਆ ਪੋਸਟ ਪਾ ਕੇ ਸਾਂਝੀ ਕੀਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ’ਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ‘ਸੁਤੰਤਰਤਾ ਦਿਵਸ’ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂੰ ਕਰਵਾਉਣਾ ਜ਼ਰੂਰੀ ਹੈ। ਨਵੀਂ ਪੀੜ੍ਹੀ ਦੇ ਬੱਚੇ ਆਪਣੇ ਦੇਸ਼ ਦੀ ਆਜ਼ਾਦੀ ਦੇ ਇਤਿਹਾਸਿਕ ਪਿਛੋਕੜ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ।
ਇਹ ਵੀ ਪੜ੍ਹੋ : ਖੱਬੇ ਪੱਖੀ ਮਣੀਪੁਰ ਬਾਰੇ ਚਰਚਾ ਹੀ ਨਹੀਂ ਕਰਨਾ ਚਾਹੁੰਦੇ, ਵਿਚਕਾਰੋਂ ਭੱਜੇ : ਪੀਐੱਮ ਮੋਦੀ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਆਖਿਆ ਕਿ ਵਿਭਾਗ ਵੱਲੋਂ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫ਼ਸਰਾਂ ਨੂੰ ਉਨ੍ਹਾਂ ਅਧੀਨ ਆਉਂਦੇ ਸਮੂਹ ਆਂਗਣਵਾੜੀ ਸੈਂਟਰਾਂ ਵਿੱਚ ਸੁਤੰਤਰਤਾ ਦਿਵਸ ਮਨਾਉਣ ਸਬੰਧ ਪੱਤਰ ਜਾਰੀ ਕੀਤਾ ਗਿਆ ਹੈ। ਉਨ੍ਹਾਂ ਸੁਤੰਤਰਤਾ ਦਿਵਸ ਦੇ ਮੌਕੇ ’ਤੇ ਬੱਚਿਆਂ ਦੇ ਮਾਪਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ। (Anganwadi Centers)