ਸਾਡੇ ਨਾਲ ਸ਼ਾਮਲ

Follow us

17.7 C
Chandigarh
Friday, January 23, 2026
More
    Home Breaking News ਨੌਜਵਾਨਾਂ ਨੂੰ ...

    ਨੌਜਵਾਨਾਂ ਨੂੰ 50 ਹਜ਼ਾਰ ਹੋਰ ਦਿੱਤੀਆਂ ਜਾਣਗੀਆਂ ਸਰਕਾਰੀ ਨੌਕਰੀਆਂ : ਭਗਵੰਤ ਸਿੰਘ ਮਾਨ

    Punjab Government

    ਚੰਡੀਗੜ੍ਹ। ਪੰਜਾਬ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਅੰਕੜਾ 51,000 ਨੂੰ ਪਾਰ ਕਰ ਜਾਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ ਕੀਤਾ ਕਿ 50,000 ਹੋਰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ ਜਿਸ ਨਾਲ ਨੌਜਵਾਨਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਮਿਲ ਜਾਣਗੀਆਂ।

    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ 51,655 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦਾ ਇਕ ਲੱਖ ਦਾ ਅੰਕੜ ਪਾਰ ਕਰੇਗੀ।

    ਮੁੱਖ ਮੰਤਰੀ ਨੇ ਕਿਹਾ, “ਮੈਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫਿਨ ਸੌਂਪਣਾ ਚਾਹੁੰਦਾ ਹਾਂ ਤਾਂ ਜੋ ਉਹ ਨਸ਼ੇ ਵਾਲੀਆਂ ਸਰਿੰਜਾਂ ਅਤੇ ਹੋਰ ਅਲਾਮਤਾਂ ਤੋਂ ਦੂਰ ਰਹਿ ਸਕਣ। ਵਿਹਲਾ ਮਨ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਕਰਕੇ ਸੂਬਾ ਸਰਕਾਰ ਇਸ ਗੱਲ ਲਈ ਪੂਰੀ ਵਾਹ ਲਾ ਰਹੀ ਹੈ ਕਿ ਸਾਡੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ। ਬੇਰੁਜ਼ਗਾਰੀ ਬਹੁਤ ਸਾਰੀਆਂ ਸਮੱਸਿਆਵਾਂ ਦੀ ਜੜ੍ਹ ਹੈ ਜਿਸ ਕਾਰਨ ਸੂਬਾ ਸਰਕਾਰ ਇਸ ਰੋਗ ਨੂੰ ਖਤਮ ਕਰਨ ’ਤੇ ਸਭ ਤੋਂ ਵੱਧ ਧਿਆਨ ਕੇਂਦਰਿਤ ਕਰ ਰਹੀ ਹੈ।”

    ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਹਰੇਕ ਵਿਭਾਗ ਵਿੱਚ ਖਾਲੀ ਹੁੰਦੇ ਸਾਰ ਹੀ ਸਾਰੀਆਂ ਅਸਾਮੀਆਂ ਭਰ ਦਿੰਦੀ ਹੈ। ਉਨ੍ਹਾਂ ਕਿਹਾ ਕਿ ਪੂਰੀ ਭਰਤੀ ਪ੍ਰਕਿਰਿਆ ਲਈ ਪਾਰਦਰਸ਼ੀ ਵਿਧੀ ਅਪਣਾਈ ਗਈ ਹੈ ਜਿਸ ਕਾਰਨ ਇਨ੍ਹਾਂ 51,000 ਸਰਕਾਰੀ ਨੌਕਰੀਆਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਹੁਣ ਤੱਕ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਲਈ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

    ਮੁੱਖ ਮੰਤਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਮੌਕਾ ਹੈ ਜਦੋਂ ਇਹ ਨੌਜਵਾਨ ਪੰਜਾਬ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਨੌਜਵਾਨ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋ ਕੇ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਵੀ ਸਰਕਾਰ ਨੇ ਸੱਤਾ ਵਿੱਚ ਆਉਣ ਦੇ 36 ਮਹੀਨਿਆਂ ਵਿੱਚ ਨੌਜਵਾਨਾਂ ਨੂੰ ਰਿਕਾਰਡ 51,000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ।