(ਅਨਿਲ ਲੁਟਾਵਾ) ਫ਼ਤਹਿਗੜ੍ਹ ਸਾਹਿਬ। ਫ਼ਤਹਿਗੜ੍ਹ ਸਾਹਿਬ ਲੋਕ ਸਭਾ ਹਲਕੇ ਦੇ ਮੈਂਬਰ ਡਾ.ਅਮਰ ਸਿੰਘ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਨਾਲ ਮੁਲਾਕਾਤ ਕਰਕੇ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਕਰਨ ਸਬੰਧੀ ਵਿਸਥਾਰ ਪੂਰਵਕ ਮੀਟਿੰਗ ਕੀਤੀ। ਮੰਤਰੀ ਨੇ ਹਵਾਈ ਅੱਡੇ ਦੀ ਉਸਾਰੀ ਦਾ ਕੰਮ ਮੁਕੰਮਲ ਹੁੰਦੇ ਹੀ ਕੰਮ ਸ਼ੁਰੂ ਕਰਨ ਦਾ ਵਾਅਦਾ ਕੀਤਾ। Flights Halwara
ਡਾ.ਅਮਰ ਸਿੰਘ ਨੇ ਮੰਤਰੀ ਨੂੰ ਹਲਵਾਰਾ ਪ੍ਰਾਜੈਕਟ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ 2018 ਵਿੱਚ ਕਾਂਗਰਸ ਸਰਕਾਰ ਵੱਲੋਂ ਇਸ ਨੂੰ ਮਨਜ਼ੂਰੀ ਦਿੱਤੀ ਸੀ ਅਤੇ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਨੂੰ ਹਲਵਾਰਾ ਵਿੱਚ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਪ੍ਰਾਜੈਕਟ ਬਾਰੇ ਵਿਚਾਰ ਕਰਨ ਦੀ ਬੇਨਤੀ ਕੀਤੀ ਸੀ, ਜਦੋਂ ਕਿ ਪਹੁੰਚ ਸੜਕਾਂ, ਚਾਰਦੀਵਾਰੀ ਆਦਿ ਨੂੰ 2021 ਵਿੱਚ ਪੂਰਾ ਕੀਤਾ ਗਿਆ।
ਇਹ ਵੀ ਪੜ੍ਹੋ: ਸ਼ੇਅਰ ਬਾਜ਼ਾਰ ਦਾ ਨਵਾਂ ਰਿਕਾਰਡ, ਸੈਂਸੇਕਸ 80 ਹਜ਼ਾਰ ਦੇ ਪਾਰ
ਉਨ੍ਹਾਂ ਦਸਿਆ ਕਿ ਅਸਥਾਈ ਹਵਾਈ ਅੱਡੇ ਦੇ ਟਰਮੀਨਲ ਦੀ ਉਸਾਰੀ ਦਾ ਕੰਮ ਜਨਵਰੀ 2022 ਵਿੱਚ ਸ਼ੁਰੂ ਕੀਤਾ ਗਿਆ ਸੀ, ਹਾਲਾਂਕਿ ‘ਆਪ’ ਦੀ ਸੂਬਾ ਸਰਕਾਰ ਨੇ 2022 ਦਾ ਜ਼ਿਆਦਾਤਰ ਸਮਾਂ ਬਰਬਾਦ ਕਰ ਦਿੱਤਾ, ਜਿਸ ਨਾਲ ਪ੍ਰੋਜੈਕਟ ਲਈ ਭੁਗਤਾਨਾਂ ਨੂੰ ਰੋੋਕਿਆ ਗਿਆ, ਜਿਸ ਨਾਲ ਦੇਰੀ ਹੋਈ। ਉਨ੍ਹਾਂ ਭਾਰਤ ਸਰਕਾਰ ਅਤੇ ਪਿਛਲੇ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤਿਰਾਦਿੱਤਿਆ ਸਿੰਧੀਆ ਕੋਲ ਇਸ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਤੋਂ ਬਾਅਦ ਹੀ 2023 ਵਿੱਚ ਕੰਮ ਦੁਬਾਰਾ ਸ਼ੁਰੂ ਕਰਵਾਇਆ ਸੀ। ਉਦੋਂ ਹੀ ਭਾਰਤ ਸਰਕਾਰ ਨੇ ਇਸ ਪ੍ਰਾਜੈਕਟ ਨੂੰ ਸੰਭਾਲਣ ਦੀ ਪੇਸ਼ਕਸ਼ ਕੀਤੀ ਸੀ। Flights Halwara
ਮੰਤਰੀ ਨੇ ਨੋਟ ਕੀਤਾ ਕਿ ਇਸ ਪ੍ਰੋਜੈਕਟ ਲਈ ਸਮੇਂ ਸਿਰ ਮੁਕੰਮਲ ਹੋਣਾ ਬਹੁਤ ਜ਼ਰੂਰੀ ਹੈ ਅਤੇ ਇਸਦੀ ਭੂਗੋਲਿਕ ਸਥਿਤੀ ਦੇ ਮੱਦੇਨਜ਼ਰ ਇਹ ਪੂਰੇ ਪੰਜਾਬ ਲਈ ਅਪਾਰ ਸੰਭਾਵਨਾਵਾਂ ਰੱਖਦਾ ਹੈ। ਉਨ੍ਹਾਂ ਵਾਅਦਾ ਕੀਤਾ ਕਿ ਉਹ ਇਸ ਪ੍ਰਾਜੈਕਟ ਨੂੰ ਜਲਦੀ ਮੁਕੰਮਲ ਕਰਨ ਅਤੇ ਹਲਵਾਰਾ ਹਵਾਈ ਅੱਡੇ ਤੋਂ ਜਲਦੀ ਤੋਂ ਜਲਦੀ ਉਡਾਣਾਂ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ।