ਪੈਨਸ਼ਨਰਾਂ ‘ਚ ਸਰਕਾਰ ਪ੍ਰਤੀ ਭਾਰੀ ਰੋਸ, ਚੁਕਾਉਣੀ ਪਵੇਗੀ ਕੀਮਤ: ਨੱਥਾ ਸਿੰਘ

Government, Pensioners, Natha Singh

23 ਅਪ੍ਰੈਲ ਤੱਕ ਮੰਗਾਂ ਮੰਨਣ ਦਾ ਅਲਟੀਮੇਟਮ

ਸ੍ਰੀ ਮੁਕਤਸਰ ਸਾਹਿਬ (ਭਜਨ ਸਮਾਘ/ਸੁਰੇਸ਼ ਗਰਗ) | ਸੇਵਾ ਮੁਕਤ ਕਰਮਚਾਰੀਆਂ ਦੇ ਹੱਕਾਂ ਲਈ ਲੰਮੇ ਸਮੇਂ ਤੋਂ ਜੱਦੋ ਜਹਿਦ ਕਰਦੀ ਆ ਰਹੀ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਜਿਲ੍ਹਾ ਇਕਾਈ ਦੀ ਵਿਸ਼ੇਸ਼ ਮੀਟਿੰਗ ਅੱਜ ਇੱਥੇ ਸੰਸਥਾ ਦੇ ਸਰਪ੍ਰਸਤ ਚੌ. ਦੌਲਤ ਰਾਮ ਸਿੰਘ ਅਤੇ ਜਿਲ੍ਹਾ ਪ੍ਰਧਾਨ ਨੱਥਾ ਸਿੰਘ ਸੇਵਾ ਮੁਕਤ ਮੁੱਖ ਅਧਿਆਪਕ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਤੋਂ ਇਲਾਵਾ ਜਨ ਸਿਹਤ ਐਂਡ ਅਲਾਈਡ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਜੌਹਲ, ਪੰਜਾਬ ਰੋਡਵੇਜ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਮੱਖਣ ਸਿੰਘ ਰਹੂੜਿਆਂਵਾਲੀ ਅਤੇ ਐਕਸਾਈਜ ਐਂਡ ਟੈਕਸਟੇਸ਼ਨ ਦੇ ਪ੍ਰਧਾਨ ਸੋਮ ਪ੍ਰਕਾਸ਼ ਗੁਪਤਾ ਉਚੇਚੇ ਤੌਰ ‘ਤੇ ਸ਼ਾਮਲ ਹੋਏ ਮੀਟਿੰਗ ਦੇ ਸ਼ੁਰੂ ਵਿੱਚ ਸੌ ਸਾਲ ਪਹਿਲਾਂ ਅੰਮ੍ਰਿਤਸਰ ਦੇ ਜਲਿਆਂਵਾਲੇ ਬਾਗ਼ ਦੇ ਖੂਨੀ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਨੱਥਾ ਸਿੰਘ ਨੇ ਕਿਹਾ ਕਿ ਸੇਵਾ ਮੁਕਤ ਕਰਮਚਾਰੀਆਂ ਅਤੇ ਫੈਮਲੀ ਪੈਨਸ਼ਨਰਾਂ ਦੀਆਂ ਮੰਗਾਂ ਸਰਕਾਰ ਵੱਲੋਂ ਨਾ ਮੰਨੇ ਜਾਣ ਕਾਰਨ ਇਸ ਵਰਗ ਵਿੱਚ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ ਤਿੰਨ ਲੱਖ ਦੇ ਕਰੀਬ ਉਕਤ ਪਰਿਵਾਰ ਸਰਕਾਰ ਪ੍ਰਤੀ ਆਪਣਾ ਗੁੱਸਾ ਜਾਹਰ ਕਰਨ ਲਈ ਮੌਕੇ ਦੀ ਭਾਲ ਵਿਚ ਹਨ ਚੋਣਾਂ ਦੌਰਾਨ ਸਰਕਾਰ ਨੂੰ ਇਸ ਦੀ ਭਾਰੀ ਕੀਮਤ ਚੁਕਾਉਣੀ ਪਵੇਗੀ ਉਹਨਾਂ ਅੱਗੇ ਦੱਸਿਆ ਕਿ ਜਨਵਰੀ ਤੇ ਜੁਲਾਈ 2018 ਅਤੇ ਜਨਵਰੀ 2019 ਦੀ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਨਾ ਕਰਕੇ ਸਰਕਾਰ ਨੇ ਸਮੁੱਚੇ ਪੈਨਸ਼ਨਰਾਂ ਅਤੇ ਮੁਲਾਜਮ ਵਰਗ ਨਾਲ ਭਾਰੀ ਧੋਖਾ ਕੀਤਾ ਹੈ ਇਸ ਤੋਂ ਇਲਾਵਾ ਜਨਵਰੀ ਅਤੇ ਜੁਲਾਈ 2017 ਦੀਆਂ ਪਹਿਲਾਂ ਦਿੱਤੀਆਂ ਕਿਸ਼ਤਾਂ 22 ਮਹੀਨਿਆਂ ਦਾ ਬਕਾਇਆ ਵੀ ਸਰਕਾਰ ਨੇ ਅਜੇ ਤੱਕ ਨਹੀਂ ਦਿੱਤਾ ਪ੍ਰਧਾਨ ਨੇ ਅੱਗੇ ਕਿਹਾ ਕਿ ਛੇਵੇਂ ਤਨਖਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਰਿਲੀਜ ਕਰਕੇ ਜਨਵਰੀ 2016 ਤੋਂ ਲਾਗੂ ਕਰਨ ਅਤੇ 2004 ਵਾਲੀ ਪੁਰਾਣੀ ਪੈਨਸ਼ਨ ਬਹਾਲ ਕਰਾਉਣ ਲਈ ਵੀ ਪੈਨਸ਼ਨਰ ਲੰਮੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਇਸ ਤੋਂ ਇਲਾਵਾ ਡਾਕਟਰੀ ਇਲਾਜ ਲਈ ਮੈਡੀਕਲ ਕੈਸ਼ਲੈਸ ਸਕੂਲ ਨੂੰ ਵੀ ਸੁਧਾਰਨ ਦੀ ਮੰਗ ਲੰਮੇ ਸਮੇਂ ਤੋਂ ਉਠਾਈ ਜਾ ਰਹੀ ਹੈ ਉਹਨਾਂ ਅੱਗੇ ਦੱਸਿਆ ਕਿ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਉਲੀਕੇ ਪ੍ਰੋਗਰਾਮ ਅਨੁਸਾਰ ਪੰਜਾਬ ਸਰਕਾਰ ਨੂੰ 23 ਅਪ੍ਰੈਲ ਤੱਕ ਉਕਤ ਮੰਗਾਂ ਮੰਨਣ ਦਾ ਅਲਟੀਮੇਟਮ ਦਿੱਤਾ ਹੈ ਉਸ ਉਪਰੰਤ ਸਰਕਾਰ ਵਿਰੁੱਧ ਅਗਲੀ ਰਣਨੀਤੀ ਉਲੀਕੀ ਜਾਵੇਗੀ  ਮੀਟਿੰਗ ਦੌਰਾਨ ਪ੍ਰਿੰ. ਉਜਾਗਰ ਸਿੰਘ ਸੰਧੂ, ਚੌ. ਅਮੀ ਚੰਦ, ਚੌ. ਬਲਬੀਰ ਸਿੰਘ, ਮਲਖਾਣ ਸਿੰਘ, ਮੰਗਲ ਸਿੰਘ ਬਰਾੜ, ਥਾਣਾ ਸਿੰਘ, ਦਿਆਲ ਚੰਦ ਤੂਰ, ਅਜਮੇਰ ਸਿੰਘ ਬਰਾੜ, ਸਦਾ ਲਾਲ ਦਾਬੜਾ, ਤੇਜਾ ਸਿੰਘ, ਸੁਖਮੰਦਰ ਸਿੰਘ ਬੇਦੀ, ਗੁਰਟੇਕ ਸਿੰਘ ਬਰਾੜ ਸਮੇਤ ਵੱਡੀ ਗਿਣਤੀ ਵਿਚ ਹੋਰ ਪੈਨਸ਼ਨਰ ਮੌਜੂਦ ਸਨ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।