ਪੰਜਾਬ ਸਰਕਾਰ ਉਠਾਏਗੀ ਡਾ. ਦਲੀਪ ਕੌਰ ਟਿਵਾਣਾ ਦੇ ਇਲਾਜ ਦਾ ਖਰਚਾ: ਤ੍ਰਿਪਤ ਰਜਿੰਦਰ ਸਿੰਘ ਬਾਜਵਾ

Government Punjab will raise Dr. Dilip Kaur Tiwana's treatment costs

Dr. Dilip Kaur Tiwana | ਕੈਬਨਿਟ ਮੰਤਰੀ ਨੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਨਾਲ ਮੈਕਸ ਹਸਪਤਾਲ ਪਹੁੰਚ ਕੇ ਉੱਘੀ ਸਾਹਿਤਕ ਸ਼ਖਸੀਅਤ ਦਾ ਹਾਲ-ਚਾਲ ਜਾਣਿਆ

ਐਸ.ਏ.ਐਸ ਨਗਰ| ਮੁਹਾਲੀ ਦੇ ਮੈਕਸ ਹਸਪਤਾਲ ਵਿਚ ਜੇਰੇ ਇਲਾਜ਼ ਡਾ. ਦਲੀਪ ਕੌਰ ਟਿਵਾਣਾ (Dr. Dilip Kaur Tiwana) ਦੇ ਇਲਾਜ਼ ਦਾ ਖਰਚਾ ਪੰਜਾਬ ਸਰਕਾਰ ਵਲੋਂ ਉਠਾਇਆ ਜਾਵੇਗਾ।ਇਹ ਐਲਾਨ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ, ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਉੱਘੀ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਦਾ ਮੈਕਸ ਹਸਪਤਾਲ ਵਿਖੇ ਹਾਲ-ਚਾਲ ਪੁੱਛਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਉੱਘੀ ਸਾਹਿਤਕਾਰ ਡਾ. ਦਲੀਪ ਕੌਰ ਟਿਵਾਣਾ ਨੇ ਕੌਮੀ ਅਤੇ ਕੌਮਾਂਤਰੀ ਪੱਧਰ `ਤੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਜਿਕਰਯੋਗ ਹੈ ਕਿ  ਉਨ੍ਹਾਂ ਦੀਆਂ ਲਿਖਤਾਂ ਹਮੇਸ਼ਾ ਸਮਾਜਿਕ ਸਾਰੋਕਾਰਾਂ ਨੂੰ ਉਜਾਗਰ ਕਰਦੀਆਂ ਰਹੀਆਂ ਹਨ।

ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਨੇ ਦਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਡਾ. ਦਲੀਪ ਕੌਰ ਟਿਵਾਣਾ ਦਾ ਹਾਲ ਜਾਨਣ ਲਈ ਭੇਜਿਆ ਹੈ ਅਤੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਡਾ.ਟਿਵਣਾ ਦੇ ਇਲਾਜ਼ ਦਾ ਪੂਰਾ ਖਰਚਾ ਉਠਾਇਆ ਜਾਵੇਗਾ।ਇਸ ਮੌਕੇ ਮੰਤਰੀ ਨੇ ਡਾਕਟਰਾਂ ਤੋਂ ਡਾ. ਟਿਵਾਣਾ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਤੀ ਡਾ. ਭੁਪਿੰਦਰ ਸਿੰਘ ਅਤੇ ਉਹਨਾਂ ਦੇ ਪੁੱਤਰ ਡਾ. ਸਿਮਰਨਜੀਤ ਸਿੰਘ ਨੂੰ ਡਾ. ਟਿਵਾਣਾ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਲਈ ਕੋਈ ਕਸਰ ਨਾ ਛੱਡਣ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਗਰੀਸ਼ ਦਿਆਲਨ, ਐਸ.ਡੀ.ਐਮ. ਸ੍ਰੀ ਜਗਦੀਪ ਸਹਿਗਲ ਅਤੇ ਮੰਤਰੀ ਦੇ ਓ.ਐੱਸ.ਡੀ ਸ੍ਰੀ ਗੁਰਦਰਸ਼ਨ ਸਿੰਘ ਬਾਹੀਆ ਵੀ ਮੌਜੂਦ ਸਨ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।