ਪਿੰਡ ਰਹੂੜਿਆਂਵਾਲੀ ਦੇ ਲੋਕਾਂ ਨੇ ਘੇਰਿਆ ਸਰਕਾਰੀ ਸਕੂਲ

Government School

ਸ੍ਰੀ ਮੁਕਤਸਰ ਸਾਹਿਬ।  ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰਹੂੜਿਆਂਵਾਲੀ ਵਿਖੇ ਅੱਜ ਪਿੰਡ ਦੇ ਲੋਕਾਂ ਨੇ ਸਰਕਾਰੀ ਹਾਈ ਸਕੂਲ ਨੂੰ ਘੇਰਾ ਪਾ ਲਿਆ। ਜਾਣਕਾਰੀ ਅਨੁਸਾਰ ਇਕੱਠੇ ਹੋਏ ਲੋਕਾਂ ਦਾ ਦੋਸ਼ ਸੀ ਕਿ ਸਕੂਲ ਦੇ ਡੀ.ਪੀ. ਅਧਿਆਪਕ ਤਲਵਿੰਦਰਜੀਤ ਸਿੰਘ ਨੇ ਸਕੂਲ ‘ਚ ਪੜ੍ਹਨ ਵਾਲੀਆਂ ਕੁੜੀਆਂ ਨਾਲ ਕਥਿਤ ਤੌਰ ‘ਤੇ ਛੇੜਛਾੜ ਕਰਕੇ ਗੁਰੂ ਚੇਲੇ ਦੇ ਪਵਿੱਤਰ ਰਿਸ਼ਤੇ ਨੂੰ ਤਾਰ-ਤਾਰ ਕਰ ਦਿੱਤਾ। ਇਕੱਠੇ ਹੋਏ ਲੋਕਾਂ ਨੇ ਉਕਤ ਅਧਿਆਪਕ ਨੂੰ ਨੌਕਰੀ ਤੋਂ ਫਾਰਗ ਕਰਨ ਦੀ ਮੰਗ ਕਰਦਿਆਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ। ਇਸ ਦੌਰਾਨ ਸਕੂਲ ਪ੍ਰਿੰਸੀਪਲ ਸੁਖਵਿੰਦਰ ਸਿੰਘ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਮਾਮਲਾ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਨਾਕਾਮ ਰਹੇ। ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਸਿੱਖਿਆ ਵਿਭਾਗ ਦੇ ਕਪਿਲ ਸ਼ਰਮਾ ਮੌਕੇ ‘ਤੇ ਪਹੁੰਚੇ ਗਏ, ਜਿਨ੍ਹਾਂ ਨੇ ਪੰਚਾਇਤ ਦੇ ਨੁਮਾਇੰਦਿਆਂ ਅਤੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਕਤ ਅਧਿਆਪਕ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here