Punjab News: ਸਰਕਾਰ ਦੀ ਚੇਤਾਵਨੀ, ਨਾ ਸੁਧਰੇ ਤਾਂ ਹੋਵੇਗੀ ਵੱਡੀ ਕਾਰਵਾਈ…

Punjab News
Punjab News: ਸਰਕਾਰ ਦੀ ਚੇਤਾਵਨੀ, ਨਾ ਸੁਧਰੇ ਤਾਂ ਹੋਵੇਗੀ ਵੱਡੀ ਕਾਰਵਾਈ...

Punjab News: ਕਿਹਾ, ਨਸ਼ਾ ਵੇਚਣ ਵਾਲੇ ਪੰਜਾਬ ਛੱਡ ਕੇ ਤੁਰ ਜਾਣ

  • ਬਠਿੰਡਾ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਨਾਲ ਕੀਤੀ ਮੀਟਿੰਗ | Punjab News

Punjab News: ਬਠਿੰਡਾ (ਸੁਖਜੀਤ ਮਾਨ)। ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬੀਤੇ ਦਿਨੀਂ ਦੇਰ ਸ਼ਾਮ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬਠਿੰਡਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ‘‘ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਸਮਗਲਰ ਜਾਂ ਤਾਂ ਨਸ਼ਿਆਂ ਦਾ ਕਾਰੋਬਾਰ ਛੱਡ ਦੇਣ ਜਾਂ ਫਿਰ ਪੰਜਾਬ ਛੱਡ ਕੇ ਚਲੇ ਜਾਣ। ਅਸੀਂ ਸੂਬੇ ਦੀ ਜਵਾਨੀ ਨੂੰ ਬਚਾਉਣਾ ਹੈ ਤੇ ਪੰਜਾਬ ਦੀ ਜਵਾਨੀ ਨੂੰ ਗਲਤ ਰਾਹ ’ਤੇ ਲੈ ਜਾਣ ਵਾਲਿਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।’’

Read Also : Border Villages of Punjab: ਪੰਜਾਬ ਦੇ ਸਰਹੱਦੀ ਪਿੰਡਾਂ ਦੀ ਕਹਾਣੀ

ਉਨ੍ਹਾਂ ਸਮੂਹ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਾਲਵੇ ਦੇ ਦਿਲ ਬਠਿੰਡਾ ਵਿੱਚੋਂ ਨਸ਼ਿਆਂ ਦੇ ਕੋਹੜ ਦਾ ਖਾਤਮਾ ਕਰਨ ਲਈ ਮਾਸਟਰ ਪਲਾਨ ਤਿਆਰ ਕੀਤਾ ਜਾਵੇ ਤੇ ਸਕੂਲਾਂ/ ਕਾਲਜਾਂ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਆਪਕ ਪੱਧਰ ’ਤੇ ਮੁਹਿੰਮ ਸ਼ੁਰੂ ਕੀਤੀ ਜਾਵੇ ਤਾਂ ਜੋ ਸਾਡੀ ਆਉਣ ਵਾਲੀ ਪੀੜ੍ਹੀ ਨਸ਼ਿਆਂ ਦੀ ਗ੍ਰਿਫਤ ’ਚ ਨਾ ਫਸ ਸਕੇ। ਸੌਂਦ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਨਸ਼ਿਆਂ ਦਾ ਖਾਤਮਾ ਕਰਨ ਦੀ ਚੁਣੌਤੀ ਬਹੁਤ ਵੱਡੀ ਹੈ ਤੇ ਇਹ ਤਾਂ ਹੀ ਜਿੱਤੀ ਜਾ ਸਕਦੀ ਹੈ ਜੇਕਰ ਹਰੇਕ ਅਧਿਕਾਰੀ ਇਸ ਨੂੰ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝ ਕੇ ਪੂਰਨ ਸਹਿਯੋਗ ਦੇਵੇ।

Punjab News

ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ’ਚ ਪਿੰਡਾਂ ਦੀਆਂ ਪੰਚਾਇਤਾਂ ਦਾ ਸਹਿਯੋਗ ਵੀ ਲਿਆ ਜਾਵੇ ਤੇ ਲੋਕਾਂ ਵਿੱਚ ਇਹ ਸੁਨੇਹਾ ਦਿੱਤਾ ਜਾਵੇ ਕਿ ਨਸ਼ਿਆਂ ਦੇ ਸੌਦਾਗਰਾਂ ਬਾਰੇ ਬੇਖੌਫ ਹੋ ਕੇ ਪੁਲਿਸ ਪ੍ਰਸ਼ਾਸ਼ਨ ਨੂੰ ਸੂਚਿਤ ਕਰਨ ਅਤੇ ਉਨ੍ਹਾਂ ਦੀ ਸੂਚਨਾ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਅਹਿਮ ਭੂਮਿਕਾ ਹੋਵੇਗੀ ਅਤੇ ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਦੇ ਲੋਕਾਂ ਨੂੰ ਸਹਿਯੋਗ ਦੇਣ ਦੀ ਉਨ੍ਹਾਂ ਅਪੀਲ ਕੀਤੀ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵੱਖ-ਵੱਖ ਉਪਰਾਲੇ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਘਰ ਦਾ ਕੋਈ ਵੀ ਮੈਂਬਰ ਨਸ਼ਿਆਂ ਦੀ ਦਲਦਲ ਵਿੱਚ ਫਸ ਗਿਆ ਹੈ ਤਾਂ ਉਸ ਨੂੰ ਸਰਕਾਰੀ ਨਸ਼ਾ ਛੁਡਾਉ ਕੇਂਦਰ ਵਿਖੇ ਲਿਆਂਦਾ ਜਾਵੇ ਅਤੇ ਸਰਕਾਰ ਵਾਅਦਾ ਕਰਦੀ ਹੈ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰ ਦੀ ਜ਼ਿੰਦਗੀ ਬਚਾ ਕੇ ਉਨ੍ਹਾਂ ਨੂੰ ਮੁੜ ਤੋਂ ਸਿਹਤਮੰਦ ਜੀਵਨ ਜਿਊਣ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਪਿੰਡਾਂ ਵਿੱਚ ਜਾਗਰੂਕਤਾ ਨਾਟਕ ਕਰਵਾਏ ਜਾਣ ’ਤੇ ਵੀ ਜ਼ੋਰ ਦਿੱਤਾ।

Punjab News

ਉਨ੍ਹਾਂ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਆਪਸੀ ਤਾਲਮੇਲ ਨਾਲ ਗਤੀਵਿਧੀਆਂ ਕਰਵਾਉਣ। ਉਨ੍ਹਾਂ ਕਿਹਾ ਕਿ ਹਰੇਕ ਸਕੂਲ ਬਾਹਰਲੀ ਕੰਧ ’ਤੇ ਨਸ਼ਿਆਂ ਖਿਲਾਫ ਜਾਗਰੂਕਤਾ ਬੋਰਡ ਲਗਾਉਣ। ਸਾਰੀਆਂ ਜਨਤਕ ਥਾਵਾਂ ’ਤੇ ਵੀ ਜਾਗਰੂਕਤਾ ਬੋਰਡ ਲਗਾਏ ਜਾ ਸਕਦੇ ਹਨ। ਜ਼ਿਲ੍ਹਾ ਪੱਧਰ ’ਤੇ ਇੱਕ ਹੈਲਪ ਲਾਈਨ ਨੰਬਰ ਵੀ ਜਾਰੀ ਕੀਤਾ ਜਾਵੇ।

ਇਸ ਮੌਕੇ ਤਲਵੰਡੀ ਸਾਬੋ ਦੇ ਵਿਧਾਇਕ ਤੇ ਚੀਫ ਵਿਪ ਪ੍ਰੋ. ਬਲਜਿੰਦਰ ਕੌਰ ਤੇ ਵਿਧਾਇਕ ਬਠਿੰਡਾ ਸ਼ਹਿਰੀ ਦੇ ਜਗਰੂਪ ਸਿੰਘ ਗਿੱਲ ਵੱਲੋਂ ਵੀ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ, ਐੱਸਐੱਸਪੀ ਮੈਡਮ ਅਮਨੀਤ ਕੌਂਡਲ ਨੇ ਜ਼ਿਲ੍ਹੇ ਅੰਦਰ ਨਸ਼ਿਆ ਖਿਲਾਫ ਵਿੱਢੀ ਮੁਹਿੰਮ ਤਹਿਤ ਕੀਤੇ ਜਾ ਰਹੇ ਯਤਨਾਂ ਦੀ ਜਾਣਕਾਰੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨਾਲ ਸਾਂਝੀ ਕੀਤੀ।

LEAVE A REPLY

Please enter your comment!
Please enter your name here