Punjab Roadways News: ਗ੍ਰਿਫ਼ਤਾਰ ਕੀਤੇ ਕੱਚੇ ਕਾਮਿਆਂ ਸਬੰਧੀ ਸਰਕਾਰ ਦਾ ਐਲਾਨ, ਹੜਤਾਲ ਵੀ ਹੋਈ ਖਤਮ, ਵਾਪਸ ਲਏ ਆਦੇਸ਼

Punjab Roadways News
Punjab Roadways News: ਗ੍ਰਿਫ਼ਤਾਰ ਕੀਤੇ ਕੱਚੇ ਕਾਮਿਆਂ ਸਬੰਧੀ ਸਰਕਾਰ ਦਾ ਐਲਾਨ, ਹੜਤਾਲ ਵੀ ਹੋਈ ਖਤਮ, ਵਾਪਸ ਲਏ ਆਦੇਸ਼

Punjab Roadways News: ਪੀਆਰਟੀਸੀ ਤੇ ਪੰਜਾਬ ਰੋਡਵੇਜ਼ ਕਾਮਿਆਂ ਦੀ ਹੜਤਾਲ ਖ਼ਤਮ, ਸਰਕਾਰ ਨੇ ਵਾਪਸ ਲਏ ਮੁਅੱਤਲੀ ਦੇ ਆਦੇਸ਼

  • ਟਰਾਂਸਪੋਰਟ ਮੰਤਰੀ ਅਤੇ ਕੱਚੇ ਕਾਮਿਆਂ ਵਿਚਕਾਰ ਚੱਲੀ 7 ਘੰਟੇ ਦੀ ਲੰਬੀ ਮੀਟਿੰਗ

Punjab Roadways News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਸਣੇ ਪਨਬੱਸ ਦੇ ਕੱਚੇ ਕਰਮਚਾਰੀਆਂ ਵੱਲੋਂ ਤਿੰਨ ਦਿਨ ਪਹਿਲਾਂ ਸ਼ੁਰੂ ਕੀਤੀ ਗਈ ਹੜਤਾਲ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਇਸ ਹੜਤਾਲ ਦੇ ਖ਼ਤਮ ਹੁੰਦੇ ਸਾਰ ਹੀ ਪੰਜਾਬ ਸਰਕਾਰ ਵੱਲੋਂ ਕੱਚੇ ਕਾਮਿਆਂ ਨੂੰ ਮੁਅੱਤਲ ਕਰਨ ਦੇ ਦਿੱਤੇ ਗਏ ਆਦੇਸ਼ਾਂ ਨੂੰ ਵਾਪਸ ਲੈਣ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ ਅਤੇ ਜਿਹੜੇ ਕੱਚੇ ਕਾਮਿਆਂ ਨੂੰ ਪ੍ਰਦਰਸ਼ਨ ਦੌਰਾਨ ਗ੍ਰਿਫ਼ਤਾਰ ਕੀਤਾ ਗਿਆ ਸੀ, ਉਨ੍ਹਾਂ ਨੂੰ ਜਲਦ ਹੀ ਰਿਹਾਅ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਦਰਜ਼ ਮਾਮਲੇ ਵੀ ਰੱਦ ਕਰ ਦਿੱਤੇ ਜਾਣਗੇ। ਇਸ ਨਾਲ ਹੀ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਸਣੇ ਪਨਬੱਸ ਦੇ ਕੱਚੇ ਕਾਮਿਆਂ ਨੂੰ ਜਲਦ ਹੀ ਪੱਕਾ ਕਰਨ ਸਬੰਧੀ ਪ੍ਰਕ੍ਰਿਆ ਨੂੰ ਸ਼ੁਰੂ ਕਰ ਦਿੱਤਾ ਜਾਵੇਗਾ। ਇਹ ਫੈਸਲਾ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਕੱਚੇ ਕਾਮਿਆਂ ਦੇ ਆਗੂਆਂ ਵਿਚਕਾਰ 7 ਘੰਟੇ ਚੱਲੀ ਲੰਬੀ ਮੀਟਿੰਗ ਦੌਰਾਨ ਲਿਆ ਗਿਆ ਹੈ।

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਮੀਟਿੰਗ ਤੋਂ ਬਾਅਦ ਐਲਾਨ ਕੀਤਾ ਗਿਆ ਕਿ ਜਿਹੜੇ ਵੀ ਫੈਸਲੇ ਮੀਟਿੰਗ ਦੌਰਾਨ ਕੀਤੇ ਗਏ ਹਨ, ਉਨ੍ਹਾਂ ਨੂੰ ਅਮਲ ਵਿੱਚ ਲਿਆਉਣ ਦੀ ਕਾਰਵਾਈ ਸੋਮਵਾਰ ਤੋਂ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਨਾਲ ਹੀ ਸੋਮਵਾਰ ਸਵੇਰ ਤੋਂ ਹੀ ਸਾਰੇ ਹੜਤਾਲ਼ੀ ਕਰਮਚਾਰੀ ਵੀ ਆਪਣੀ ਡਿਊਟੀ ’ਤੇ ਪਰਤ ਆਉਣਗੇ। Punjab Roadways News

ਇੱਥੇ ਦੱਸਣ ਯੋਗ ਹੈ ਕਿ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਸਣੇ ਪਨਬੱਸ ਦੇ ਕੱਚੇ ਕਰਮਚਾਰੀਆਂ ਵੱਲੋਂ ਟਰਾਂਸਪੋਰਟ ਵਿਭਾਗ ਵੱਲੋਂ 1 ਹਜ਼ਾਰ ਦੇ ਕਰੀਬ ਕਿਲੋਮੀਟਰ ਸਕੀਮ ਹੇਠ ਬੱਸਾਂ ਨੂੰ ਪਾਉਣ ਦਾ ਟੈਂਡਰ ਜਾਰੀ ਕੀਤਾ ਹੋਇਆ ਸੀ ਅਤੇ ਇਸ ਟੈਂਡਰ ਨੂੰ 28 ਨਵੰਬਰ ਨੂੰ ਖੋਲ੍ਹਿਆ ਜਾਣਾ ਸੀ। ਇਸ ਟੈਂਡਰ ਨੂੰ ਖੋਲ੍ਹਣ ਖ਼ਿਲਾਫ਼ ਪਿਛਲੇ ਲੰਬੇ ਸਮੇਂ ਤੋਂ ਇਨ੍ਹਾਂ ਕੱਚੇ ਕਰਮਚਾਰੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ ਅਤੇ ਇਨ੍ਹਾਂ ਦੇ ਵਿਰੋਧ ਦੇ ਚਲਦੇ ਹੀ ਇਹ ਟੈਂਡਰ ਵੀ ਲਟਕਦਾ ਆ ਰਿਹਾ ਸੀ

Punjab Roadways News

ਪਰ 28 ਨਵੰਬਰ ਨੂੰ ਹਰ ਹਾਲਤ ਵਿੱਚ ਟੈਂਡਰ ਖੋਲ੍ਹਣ ’ਤੇ ਅੜੀ ਸਰਕਾਰ ਦੇ ਰਵਈਏ ਨੂੰ ਦੇਖਦੇ ਹੋਏ ਇਨ੍ਹਾਂ ਕੱਚੇ ਕਰਮਚਾਰੀਆਂ ਵੱਲੋਂ 28 ਨਵੰਬਰ ਨੂੰ ਹੀ ਪੰਜਾਬ ਭਰ ਵਿੱਚ ਚੱਕਾ ਜਾਮ ਕਰਦੇ ਹੋਏ ਵੱਡੇ ਪੱਧਰ ’ਤੇ ਪ੍ਰਦਰਸ਼ਨ ਉਲੀਕ ਦਿੱਤਾ ਗਿਆ ਤਾਂ ਇਨ੍ਹਾਂ ਦੇ ਪ੍ਰਦਰਸ਼ਨ ਨੂੰ ਰੋਕਣ ਦੀ ਕੋਸ਼ਿਸ਼ ਵਿੱਚ ਲੱਗੀ ਪੰਜਾਬ ਪੁਲਿਸ ਨਾਲ ਇਨ੍ਹਾਂ ਕਰਮਚਾਰੀਆਂ ਦੀ ਹੱਥੋ-ਪਾਈ ਵੀ ਹੋਈ ਤਾਂ ਕੁਝ ਥਾਂਵਾਂ ’ਤੇ ਪੈਟਰੋਲ ਛਿੜਕੇ ਅੱਗ ਲਗਾਉਣ ਦੀ ਕੋਸ਼ਿਸ਼ ਦੀਆਂ ਘਟਨਾਵਾਂ ਵੀ ਸਾਹਮਣੇ ਆਈਆਂ। ਇਸ ਤੋਂ ਬਾਅਦ ਵੱਡੀ ਗਿਣਤੀ ਵਿੱਚ ਇਨ੍ਹਾਂ ਕੱਚੇ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਖ਼ਤਮ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਤੇ ਕਈ ਕਰਮਚਾਰੀ ਆਗੂਆਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਜੇਲ੍ਹ ਵੀ ਭੇਜ ਦਿੱਤਾ ਗਿਆ।

Read Also : ਸਰੀਰਦਾਨੀ ਸ਼ਾਮ ਲਾਲ ਫੁਟੇਲਾ ਇੰਸਾਂ ਨਮਿੱਤ ਹੋਈ ਨਾਮ ਚਰਚਾ

ਇਹ ਪ੍ਰਦਰਸ਼ਨ ਪਿਛਲੇ ਤਿੰਨ ਦਿਨਾਂ ਤੋਂ ਚਲਣ ਦੇ ਚਲਦੇ ਆਮ ਲੋਕਾਂ ਨੂੰ ਕਾਫ਼ੀ ਜਿਆਦਾ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਥੇ ਹੀ ਇਸ ਪਰੇਸ਼ਾਨੀ ਨੂੰ ਖ਼ਤਮ ਕਰਨ ਲਈ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੀਟਿੰਗ ਦਾ ਸੱਦਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਕੱਚੇ ਪ੍ਰਦਰਸ਼ਨਕਾਰੀ ਕਰਮਚਾਰੀ ਆਗੂਆਂ ਅਤੇ ਟਰਾਂਸਪੋਰਟ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਵਿਚਾਰ ਤਰਨਤਾਰਨ ਦੇ ਪੱਟੀ ਵਿਧਾਨ ਸਭਾ ਹਲਕੇ ਵਿੱਚ 7 ਘੰਟੇ ਮੀਟਿੰਗ ਚੱਲੀ ਅਤੇ ਇਸ ਮੀਟਿੰਗ ਦੇ ਦੌਰਾਨ ਸਰਕਾਰ ਅਤੇ ਕਰਮਚਾਰੀਆਂ ਵਿਚਕਾਰ ਕਈ ਮੁੱਦੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਜਿਸ ਤੋਂ ਬਾਅਦ ਹੜਤਾਲ ਨੂੰ ਖ਼ਤਮ ਕਰਨ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ।