ਰਸੋਈ ਗੈਸ ਸਬਸਿਡੀ ‘ਤੇ ਘਿਰੀ ਸਰਕਾਰ

Gas Subsidy, Center Government, decision, opposition

ਵਿਰੋਧੀ ਧਿਰ ਨੇ ਕੀਤੇ ਤਿੱਖੇ ਵਾਰ

ਨਵੀਂ ਦਿੱਲੀ, ਰਸੋਈ ਗੈਸ ‘ਤੇ ਸਬਸਿਡੀ ਪੂਰੀ ਤਰ੍ਹਾਂ ਖ਼ਤਮ ਕੀਤੇ ਜਾਣ ਦੇ ਸਰਕਾਰ ਦੇ ਫੈਸਲੇ ਨੂੰ ਲੋਕ ਵਿਰੋਧੀ ਦੱਸਦੇ ਹੋਏ ਲੋਕ ਸਭਾ ‘ਚ ਸ਼ੁੱਕਰਵਾਰ ਨੂੰ ਕਈ ਵਿਰੋਧੀ ਧਿਰ ਦੇ ਮੈਂਬਰਾਂ ਨੇ ਇਸ ‘ਤੇ ਰੋਸ ਪ੍ਰਗਟਾਇਆ ਤੇ ਇਸ ਨੂੰ ਵਾਪਸ ਲੈਣ ਦੀ ਮੰਗ ਕੀਤੀ ਆਂਧਰ ਪ੍ਰਦੇਸ਼ ਦੇ ਵਿਸ਼ਾਖਾਪਟਨਮ ‘ਚ ਇੱਕ ਰਾਸ਼ਟਰੀ ਪੈਟਰੋਲੀਅਮ ਸੰਸਥਾ ਸਥਾਪਿਤ ਕਰਨ ਲਈ ਪੈਟਰੋਲੀਅਮ ਰਾਜ ਮੰਤਰੀ ਧਰਮਿੰਦਰ ਪ੍ਰਧਾਨ ਨੇ ‘ਭਾਰਤੀ ਪੈਟਰੋਲੀਅਮ ਅਤੇ ਊਰਜਾ ਸੰਸਥਾ ਬਿੱਲ 2017’ ਸਦਨ ‘ਚ ਚਰਚਾ ਲਈ ਪੇਸ਼ ਕੀਤਾ ਗਿਆ

18 ਕਰੋੜ ਬੀਪੀਐੱਲ ਪਰਿਵਾਰ ਹੋਣਗੇ ਪ੍ਰਭਾਵਿਤ

ਇਸ ਦੌਰਾਨ ਬਹਿਸ ‘ਚ ਹਿੱਸਾ ਲੈਂਦੇ ਹੋਏ ਕਾਂਗਰਸ ਦੇ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਅਜਿਹੇ ਸਮੇਂ ‘ਚ ਜਦ ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ 112 ਡਾਲਰ ਪ੍ਰਤੀ ਬੈਰਲ ਤੋਂ ਘਟਕੇ 45-51 ਡਾਲਰ ਪ੍ਰਤੀ ਬੈਰਲ ਦੇ ਨੇੜੇ ਹਨ, ਸਰਕਾਰ ਵੱਲੋਂ ਗੈਸ ਸਬਸਿਡੀ ਅਗਲੇ ਸਾਲ ਤੱਕ ਪੂਰੀ ਤਰ੍ਹਾਂ ਖਤਮ ਕਰਨ ਕਰਨ ਵਾਲਾ ਫੈਸਲਾ ਬੇਹੱਦ ਹੈਰਾਨ ਕਰਨ ਵਾਲਾ ਹੈ ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਕਰੀਬ ਸਵਾ ਕਰੋੜ ਬੀਪੀਐੱਲ ਪਰਿਵਾਰ ਸਿੱਧੇ ਤੌਰ ‘ਤੇ ਪ੍ਰਭਾਵਿਤ ਹੋਣਗੇ

ਉਨ੍ਹਾਂ ਨੇ ਪੈਟਰੋਲੀਅਮ ਰਾਜ ਮੰਤਰੀ ਤੋਂ ਜਾਣਨਾ ਚਾਹਿਆ ਕਿ ਆਖ਼ਰਕਾਰ ਸਰਕਾਰ ਨੇ ਕਿਸ ਆਧਾਰ ‘ਤੇ ਇਹ ਫੈਸਲਾ ਲਿਆ ਹੈ ਉਨ੍ਹਾਂ ਕਿਹਾ ਕਿ ਕੀ ਸਰਕਾਰ ਨੇ ਆਪਣੇ ਆਪ ਇਹ ਅੰਦਾਜ਼ਾ ਲਗਾ ਲਿਆ ਕਿ ਅਗਲੇ ਸਾਲ ਤੱਕ 18 ਕਰੋੜ 11 ਲੱਖ ਲੋਕ ਗਰੀਬੀ ਰੇਖਾ ਤੋਂ ਉਪਰ ਆ ਜਾਣਗੇ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤਾਂ ਤੇਲ ਦੀਆਂ ਕੀਮਤਾਂ ਘਟਣ ਦਾ ਫਾਇਦਾ ਆਮ ਲੋਕਾਂ ਤੱਕ ਪਹੁੰਚਾਉਣਾ ਚਾਹੀਦਾ ਸੀ ਇਸਦੇ ਉਲਟ ਉਹ ਸਬਸਿਡੀ ਖ਼ਤਮ ਕਰਨ ਦਾ ਕਦਮ ਚੁੱਕ ਰਹੀ ਹੈ

ਇਕੱਲੇ ਪੱਛਮੀ ਬੰਗਾਲ ‘ਚ 1 ਕਰੋੜ 44 ਲੱਖ ਲੋਕ ਪ੍ਰਭਾਵਿਤ ਹੋਣਗੇ

ਚੌਧਰੀ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਇਕੱਲੇ ਪੱਛਮੀ ਬੰਗਾਲ ‘ਚ 1 ਕਰੋੜ 44 ਲੱਖ ਲੋਕ ਪ੍ਰਭਾਵਿਤ ਹੋਣਗੇ ਉਨ੍ਹਾਂ ਕਿਹਾ ਕਿ ਇੱਕ ਤਰਫ਼ ਤਾਂ ਸਰਕਾਰ ਉਜਵੱਲਾ ਜਿਹੀ ਯੋਜਨਾ ਲਿਆਉਣ ਦਾ ਦਮ ਦਿਖਾਉਂਦੀ ਹੈ ਤਾਂ ਦੂਜੀ ਤਰਫ਼ ਸਬਸਿਡੀ ਖ਼ਤਮ ਕਰਕੇ ਉਨ੍ਹਾਂ ਦਾ ਜਿਉਣਾ ਦੁੱਭਰ ਕਰ ਰਹੀ ਹੈ

ਉਨ੍ਹਾਂ ਦੇਸ਼ ‘ਚ ਪੈਟਰੋਲੀਅਮ ਖੇਤਰ ਦੇ ਬਿਹਤਰ ਪ੍ਰਬੰਧਨ ਲਈ ਵਧੀਆ ਢਾਂਚਾ ਵਿਕਸਿਤ ਕਰਨ ਦੀ ਮੰਗ ਕਰਦੇ ਹੋਏ ਕਿਹਾ ਕਿ ਸਰਕਾਰ ਨੂੰ ਇਹ ਪਤਾ ਲਗਾਉਣਾ ਚਾਹੀਦਾ ਹੈ ਕਿ ਜੇ ਰਿਲਾਇੰਸ ਜਿਹੀ ਨਿੱਜੀ ਖੇਤਰੀ ਦੀਆਂ ਪੈਟਰੋਲੀਅਮ ਕੰਪਨੀਆਂ ਦੀ ਰਿਕਵਰੀ ਚੰਗੀ ਹੋ ਜਾਂਦੀ ਹੈ ਤਾਂ ਫਿਰ ਸਾਰਵਜਨਿਕ ਖੇਤਰ ਦੀਆਂ ਪੈਟਰੋ ਕੰਪਨੀਆਂ ਦੀ ਰਿਕਵਰੀ ਘੱਟ ਕਿਉਂ ਹੁੰੰਦੀ ਹੈ

ਉਨ੍ਹਾਂ ਕਿਹਾ ਕਿ ਪ੍ਰਤੀ ਵਿਅਕਤੀ ਬਾਲਣ ਖਪਤ ਸਭ ਤੋਂ ਘੱਟ ਹੋਣ ਦੇ ਬਾਵਜੂਦ ਭਾਰਤ ਤੇਲ ਆਯਾਤ ਦੇ ਮਾਮਲੇ ‘ਚ ਦੁਨੀਆ ‘ਚ ਤੀਜੇ ਨੰਬਰ ‘ਤੇ ਹੈ ਸਰਕਾਰ ਨੂੰ ਚਾਹੀਦਾ ਹੈ ਕਿ ਦੇਸ਼ ਨੂੰ ਬਾਲਣ ਦੇ ਮਾਮਲੇ ‘ਚ ਆਤਮ ਨਿਰਭਰ ਬਣਾਏ ਤੇ ਇਸ ਦੇ ਲਈ ਦੇਸ਼ ‘ਚ ਮੌਜੂਦ ਸ਼ੇਲ ਗੈਸ ਦੇ ਅਮੁੱਕ ਭੰਡਾਰਾਂ ਦੀ ਪਹਿਚਾਨ ਕਰਕੇ ਉਨ੍ਹਾਂ ਦੀ ਖੁਦਾਈ ਕੀਤੀ ਜਾਵੇ

ਤ੍ਰਿਣਮੂਲ ਕਾਂਗਰਸ ਦੇ ਆਗੂ ਸੌਗਤ ਰਾਏ ਨੇ ਕਿਹਾ ਕਿ ਰਸੋਈ ਗੈਸ ਸਬਸਿਡੀ ਖ਼ਤਮ ਕਰਨ ਦਾ ਫੈਸਲਾ ਬੇਹੱਦ ਖਰਾਬ ਹੈ, ਇਸ ਨਾਲ ਅਮੀਰ ਨਹੀਂ ਗਰੀਬ ਪ੍ਰਭਾਵਿਤ ਹੋਵੇਗਾ ਸਰਕਾਰ ਨੂੰ ਇਸ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।