ਸਾਡੇ ਨਾਲ ਸ਼ਾਮਲ

Follow us

11.5 C
Chandigarh
Monday, February 2, 2026
More
    Home Breaking News Action Agains...

    Action Against Corruption: ਭ੍ਰਿਸ਼ਟਾਚਾਰ ਖਿਲਾਫ ਸਰਕਾਰ ਦੀ ਵੱਡੀ ਕਾਰਵਾਈ, ਨਾਇਬ ਤਹਿਸੀਲਦਾਰ ਬਰਖ਼ਾਸਤ

    Action Against Corruption
    Action Against Corruption

    ਜਾਂਚ ਮੁਤਾਬਕ ਸ਼ਾਮਲਾਤ ਜ਼ਮੀਨ ਦੀਆਂ 10,365 ਕਨਾਲਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕੀਤਾ ਤਬਦੀਲ

    Action Against Corruption: (ਅਸ਼ਵਨੀ ਚਾਵਲਾ) ਚੰਡੀਗੜ। ਮੁਹਾਲੀ ਨੇੜਲੇ ਇਲਾਕੇ ਖਰੜ ਦੇ ਪਿੰਡ ਸਿਉਂਕ ਵਿਖੇ ਸ਼ਾਮਲਾਤ ਦਾ ਇੰਤਕਾਲ ਗੈਰ-ਕਾਨੂੰਨੀ ਤੌਰ ’ਤੇ ਪ੍ਰਾਈਵੇਟ ਵਿਅਕਤੀਆਂ ਦੇ ਹੱਕ ਵਿੱਚ ਕਰਨ ਲਈ ਇੱਕ ਨਾਇਬ ਤਹਿਸੀਲਦਾਰ ਧੂਤ ਨੂੰ ਬਰਖ਼ਾਸਤ ਕਰਨ ਦੇ ਹੁਕਮ ਦਿੱਤੇ ਗਏ ਹਨ। ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ ਵਿਰੁੱਧ ਇਹ ਕਾਰਵਾਈ ਇੱਕ ਵਿਆਪਕ ਜਾਂਚ, ਜਿਸ ਵਿੱਚ ਉਸ ਨੂੰ ਪੰਜਾਬ ਵਿਲੇਜ ਕਾਮਨ ਲੈਂਡਜ਼ ਐਕਟ, 1961 ਦੀ ਉਲੰਘਣਾ ਦਾ ਦੋਸ਼ੀ ਪਾਇਆ ਗਿਆ ਸੀ, ਉਪਰੰਤ ਕੀਤੀ ਗਈ ਹੈ। ਇਸ ਜਾਂਚ ਤੋਂ ਪਤਾ ਲੱਗਾ ਕਿ ਨਾਇਬ ਤਹਿਸੀਲਦਾਰ ਨੇ ਪਿੰਡ ਮਾਜਰੀ, ਸਹਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਨਾਇਬ ਤਹਿਸੀਲਦਾਰ ਵਜੋਂ ਆਪਣੀ ਤਾਇਨਾਤੀ ਦੌਰਾਨ 28 ਸਤੰਬਰ, 2016 ਨੂੰ ਇੰਤਕਾਲ ਨੰਬਰ 1767 ਨੂੰ ਮਨਜ਼ੂਰੀ ਦਿੱਤੀ ਸੀ, ਜਿਸ ਵਿੱਚ ਖਰੜ ਤਹਿਸੀਲ ਦੇ ਪਿੰਡ ਸਿਉਂਕ ਦੀ 10,365 ਕਨਾਲ ਅਤੇ 19 ਮਰਲੇ ਸ਼ਾਮਲਾਤ ਜ਼ਮੀਨ ਦੀ ਮਲਕੀਅਤ ਪ੍ਰਾਈਵੇਟ ਵਿਅਕਤੀਆਂ ਦੇ ਨਾਂ ਕਰ ਦਿੱਤੀ ਗਈ ਸੀ।

    ਇਹ ਵੀ ਪੜ੍ਹੋ: Ludhiana News: ਸੁਰਜੀਤ ਪਾਤਰ ਕਲਾ ਉਤਸਵ‘ ਸਫਲਤਾ ਨਾਲ ਨੇਪਰੇ ਚੜ੍ਹਿਆ

    ਪੰਜਾਬ ਸਰਕਾਰ ਦੇ ਮਾਲ ਵਿਭਾਗ ਵੱਲੋਂ ਜਾਰੀ ਸਪੱਸ਼ਟ ਹਦਾਇਤਾਂ ਅਤੇ ਜਗਪਾਲ ਸਿੰਘ ਬਨਾਮ ਪੰਜਾਬ ਕੇਸ (2011) ਵਿੱਚ ਸੁਪਰੀਮ ਕੋਰਟ ਵੱਲੋਂ ਜਾਰੀ ਫੈਸਲੇ ਜਿਸ ਤਹਿਤ ਸ਼ਾਮਲਾਟ ਜ਼ਮੀਨ ਨੂੰ ਪ੍ਰਾਈਵੇਟ ਧਿਰਾਂ ਦੇ ਨਾਂਅ ‘ਤੇ ਤਬਦੀਲ ਕਰਨ ਜਾਂ ਇੰਤਕਾਲ ਕਰਨ ’ਤੇ ਪਾਬੰਦੀ ਲਗਾਈ ਗਈ ਸੀ, ਨੂੰ ਅਣਗੌਲਿਆਂ ਕਰਦਿਆਂ ਇਹ ਇੰਤਕਾਲ ਕੀਤਾ ਗਿਆ ਸੀ। ਸੇਵਾਮੁਕਤ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ ਬੀ.ਆਰ. ਬਾਂਸਲ ਵੱਲੋਂ ਪੇਸ਼ ਕੀਤੀ ਗਈ ਜਾਂਚ ਰਿਪੋਰਟ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਧੂਤ ਨੇ ਨਾ ਸਿਰਫ਼ ਗੈਰ-ਕਾਨੂੰਨੀ ਤੌਰ ’ਤੇ ਇੰਤਕਾਲ ਨੂੰ ਮਨਜ਼ੂਰੀ ਦਿੱਤੀ ਸੀ, ਸਗੋਂ ਖੇਵਟਦਾਰਾਂ/ਕਬਜ਼ੇਦਾਰਾ ਦੇ ਹਿੱਸਿਆਂ ਨੂੰ ਬਿਨਾਂ ਸਹੀ ਤਸਦੀਕ ਦੇ ਵਧਾ ਜਾਂ ਘਟਾ ਕੇ ਘਪਲੇਬਾਜ਼ੀ ਵੀ ਕੀਤੀ ਸੀ। ਕੁਝ ਮਾਮਲਿਆਂ ਵਿੱਚ, ਅਜਿਹੇ ਵਿਅਕਤੀਆਂ ਨੂੰ ਵੀ ਸ਼ੇਅਰਧਾਰਕਾਂ ਵਜੋਂ ਸ਼ਾਮਲ ਕੀਤਾ ਗਿਆ ਸੀ ਜਿਹਨਾਂ ਦਾ ਜ਼ਮੀਨ ’ਤੇ ਕੋਈ ਜਾਇਜ਼ ਦਾਅਵਾ ਨਹੀਂ ਸੀ। Action Against Corruption

    LEAVE A REPLY

    Please enter your comment!
    Please enter your name here