Punjab school News: ਸਕੂਲ ਲਾਇਬ੍ਰੇਰੀਆਂ ਵਾਸਤੇ ਕਿਤਾਬਾਂ ਖਰੀਦਣ ਲਈ 15 ਕਰੋੜ ਰੁਪਏ ਜਾਰੀ
- ਵੱਧ ਤੋਂ ਵੱਧ ਕਿਤਾਬਾਂ ਪੜਨ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨ ਅਧਿਆਪਕ: ਹਰਜੋਤ ਬੈਂਸ | Punjab school News
Punjab school News: ਚੰਡੀਗੜ੍ਹ (ਅਸ਼ਵਨੀ ਚਾਵਲਾ)। ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੀ ਆਦਤ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀਆਂ ਲਾਇਬ੍ਰੇਰੀਆਂ ਲਈ ਕਿਤਾਬਾਂ ਖਰੀਦਣ ਵਾਸਤੇ 15 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਦੇ ਹਰੇਕ ਪ੍ਰਾਇਮਰੀ ਸਕੂਲ ਲਈ 5,000 ਰੁਪਏ, ਹਰੇਕ ਮਿਡਲ ਸਕੂਲ ਲਈ 13,000 ਰੁਪਏ, ਜਦੋਂਕਿ ਹਰੇਕ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਲਈ 15,000 ਰੁਪਏ ਅਲਾਟ ਕੀਤੇ ਗਏ ਹਨ।
Punjab school librarian syllabus
ਸਕੂਲ ਸਿੱਖਿਆ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਿਤਾਬਾਂ ਦੀ ਖਰੀਦ ਲਈ ਸੂਚੀ ਤਿਆਰ ਕਰਨ ਵਾਸਤੇ ਮਾਹਿਰਾਂ ਦੀ ਇੱਕ ਸੂਬਾ ਪੱਧਰੀ ਕਮੇਟੀ ਗਠਿਤ ਕੀਤੀ ਗਈ ਹੈ। ਇਹ ਕਮੇਟੀ ਵਿਦਿਆਰਥੀਆਂ ਨੂੰ ਉੱਚ-ਗੁਣਵੱਤਾ ਅਤੇ ਵੱਖ-ਵੱਖ ਸ਼੍ਰੇਣੀਆਂ ਦੀ ਪੜ੍ਹਨ ਸਮੱਗਰੀ ਪ੍ਰਦਾਨ ਕਰਨ ਲਈ ਕਿਤਾਬਾਂ ਦੀ ਬਾਰੀਕੀ ਨਾਲ ਸਮੀਖਿਆ ਅਤੇ ਚੋਣ ਕਰੇਗੀ ਤਾਂ ਜੋ ਵਿਦਿਆਰਥੀਆਂ ਦੇ ਵਿਦਿਅਕ ਅਤੇ ਬੌਧਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਵੇਗੀ। Punjab school News
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੇਰਾ ਟੀਚਾ ਪੰਜਾਬ ਨੂੰ ਦੇਸ਼ ਭਰ ਵਿੱਚ ਸਿੱਖਿਆ ਪ੍ਰਣਾਲੀ ਵਿੱਚ ਮੋਹਰੀ ਸੂਬਾ ਬਣਾਉਣਾ ਹੈ। ਮੈਂ ਨਿੱਜੀ ਤੌਰ ’ਤੇ ਸਕੂਲਾਂ ਦਾ ਦੌਰਾ ਕਰ ਰਿਹਾ ਹਾਂ, ਵਿਦਿਆਰਥੀਆਂ ਅਤੇ ਅਧਿਆਪਕਾਂ ਤੋਂ ਫੀਡਬੈਕ ਲੈ ਰਿਹਾ ਹਾਂ ਅਤੇ ਉਸ ਜਾਣਕਾਰੀ ਦੀ ਵਰਤੋਂ ਭਵਿੱਖੀ ਨੀਤੀਆਂ ਘੜਨ ਲਈ ਕਰ ਰਿਹਾ ਹਾਂ। ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਅੰਤਿਮ ਪ੍ਰੀਖਿਆਵਾਂ ਉਪਰੰਤ ਕਿਤਾਬਾਂ ਪੜ੍ਹਨ ਲਈ ਪ੍ਰੇਰਿਤ ਕਰਨ। ਉਨ੍ਹਾਂ ਸਾਹਿਤ, ਸਮਾਜ, ਵਿਰਾਸਤ, ਸੱਭਿਆਚਾਰ ਅਤੇ ਵਿਸ਼ਵ ਬਾਰੇ ਗਿਆਨ ਪ੍ਰਾਪਤ ਕਰਨ ਵਿੱਚ ਕਿਤਾਬਾਂ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ।