ਸਰਕਾਰ ਦੀਆਂ ਨੀਤੀਆਂ ਕਾਰਨ ਘਟ ਰਿਹਾ ਹੈ ਦੇਸ਼ ਦਾ ਮਾਨ-ਸਨਮਾਨ : ਰਾਹੁਲ
ਨਵੀਂ ਦਿੱਲੀ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਕਾਰਨ ਦੁਨੀਆ ‘ਚ ਦੇਸ਼ ਦਾ ਮਾਨ-ਸਨਮਾਨ ਘੱਟ ਰਿਹਾ ਹੈ। ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਕੋਲ ਇਸ ਨਾਲ ਨਜਿੱਠਣ ਦੀ ਰਣਨੀਤੀ ਹੀ ਨਹੀਂ ਹੈ।
ਗਾਂਧੀ ਨੇ ਬੁੱਧਵਾਰ ਨੂੰ ਟਵੀਟ ਕਰਕੇ ਕਿਹਾ ਭਾਰਤ ਦੀ ਵਿਸ਼ਵ ਰਣਨੀਤੀ ਡਾਵਾਂਡੋਲ ਹੈ। ਸਾਡੀ ਸ਼ਕਤੀ ਤੇ ਸਨਮਾਨ ਘੱਟ ਹੋ ਰਿਹਾ ਹੈ ਤੇ ਕੇਂਦਰ ਸਰਕਾਰ ਨੂੰ ਪਤਾ ਹੀ ਨਹੀਂ ਹੈ ਕਿ ਇਸ ਸਥਿਤੀ ਨਾਲ ਕਿਵੇਂ ਨਜਿੱਠਣਾ ਹੈ। ਇਸ ਦੇ ਨਾਲ ਹੀ ਉਨ੍ਹਾਂ ਇੱਕ ਖਬਰ ਪੋਸਟ ਕੀਤੀ ਹੈ ਜਿਸ ‘ਚ ਕਿਹਾ ਗਿਆ ਹੈ ਕਿ ਚਾਬਹਾਰ ਰੇਲ ਯੋਜਨਾ ‘ਚ ਪੈਸਾ ਦੇਣ ‘ਚ ਦੇਰੀ ਦਾ ਹਵਾਲਾ ਦਿੰਦਿਆਂ ਇਰਾਨ ਨੇ ਭਾਰਤ ਨੂੰ ਬਾਹਰ ਕਰ ਦਿੱਤਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ