ਮਹਿੰਗਾਈ ਅਤੇ ਬੇਰੁ਼ਜ਼ਗਾਰੀ ਵੱਲ ਧਿਆਨ ਦੇਣ ਸਰਕਾਰਾਂ : ਹਰਿੰਦਰਪਾਲ ਸ਼ਰਮਾ

harjindr

ਮਹਿੰਗਾਈ ਅਤੇ ਬੇਰੁ਼ਜ਼ਗਾਰੀ ਵੱਲ ਧਿਆਨ ਦੇਣ ਸਰਕਾਰਾਂ : ਹਰਿੰਦਰਪਾਲ ਸ਼ਰਮਾ

(ਸੁਭਾਸ਼ ਸ਼ਰਮਾ) ਕੋਟਕਪੂਰਾ। ਐਡਵੋਕੇਟ ਹਰਿੰਦਰਪਾਲ ਸ਼ਰਮਾ ਕੌਰਜੀਵਾਲਾ ਸਾਬਕਾ ਚੇਅਰਮੈਨ ਬ੍ਰਾਹਮਣ ਭਲਾਈ ਬੋਰਡ ਪੰਜਾਬ ਅਤੇ ਸੁਬਾ ਪ੍ਰਧਾਨ ਬ੍ਰਾਹਮਣ ਸਮਾਜ ਵੈਲਫੇਅਰ ਫਰੰਟ ਪੰਜਾਬ ਨੇ ਕੇਂਦਰ ਅਤੇ ਸੂਬਾ ਸਰਕਾਰ ਦੀ ਅਲੋਚਨਾ ਕਰਦਿਆੰ ਕਿਹਾ ਕਿ ਕੇਂਦਰੀ ਅਤੇ ਸੂਬਾ ਸਰਕਾਰਾਂ ਆਪਣੇ ਰਾਜਨੀਤਕ ਹਿੱਤਾਂ ਦੇ ਮੁੱਦਿਆਂ ਲਈ ਯਤਨਸ਼ੀਲ ਹਨ। ਜਦੋਂਕਿ ਮਹਿੰਗਾਈ ਅਤੇ ਬੇਰੁ਼ਜ਼ਗਾਰੀ ਵਰਗੇ ਮੁੱਦੇ ਜੇਕਰ ਇਸੇ ਤਰ੍ਹਾਂ ਤੇਜ਼ੀ ਨਾਲ ਵਧਦੇ ਰਹੇ ਤਾਂ ਸਾਡੇ ਦੇਸ਼ ਵਿੱਚ ਅਰਾਜਕਤਾ ਫੈਲ ਸਕਦੀ ਹੈ। ਅੱਜ ਸਾਡੀਆਂ ਸਰਕਾਰਾਂ ਨੂੰ ਮਹਿੰਗਾਈ ਅਤੇ ਬੇਰੁਜ਼ਗਾਰੀ ਵਰਗੇ ਮੁੱਦੇ ’ਤੇ ਮੰਥਨ ਕਰਨਾ ਚਾਹੀਦਾ ਹੈ ਜਾਂ ਲਗਾਤਾਰ ਇਨ੍ਹਾਂ ਮੁੱਦਿਆਂ ਨੂੰ ਚਰਚਾ ਦਾ ਵਿਸ਼ਾ ਬਣਾਉਣਾ ਚਾਹੀਦਾ ਹੈ। ਸਮੇਂ ਦੀਆਂ ਸਰਕਾਰਾਂ ਨੂੰ ਮਹਿੰਗਾਈ ਨੂੰ ਠੱਲ੍ਹ ਪਾਉਣ ਲਈ ਯਤਨ ਕਰਨੇ  ਚਾਹੀਦੇ ਹਨ ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ’ਤੇ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਭਾਰਤ ਦੇ ਲੋਕਾਂ ਨੂੰ ਪਹਿਲਾਂ ਕੋਰੋਨਾ ਮਹਾਂਮਾਰੀ ਦੀ ਭਿਆਨਕ ਬਿਮਾਰੀ ਨੇ ਕਰੋੜਾਂ ਲੋਕਾਂ ਨੂੰ ਬੇਰੁਜ਼ਗਾਰ ਕਰ ਦਿੱਤਾ ਅਤੇ ਵਿਸ਼ਵ ਵਿੱਚ ਚੱਲ ਰਹੇ ਯੁੱਧਾ ਕਾਰਨ ਤੇਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਰੋਜ਼ਾਨਾ ਦੀਆਂ ਵਸਤਾਂ ਦੀ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕਰੋਨਾ ਮਹਾਂਮਾਰੀ ਦੀ ਭਿਆਨਕ ਬਿਮਾਰੀ ਕਾਰਨ, ਮਹਿੰਗਾਈ. ਬੇਰੁਜ਼ਗਾਰੀ ਅਤੇ ਮੌਜੂਦਾ ਹਾਲਾਤਾਂ ਕਾਰਨ ਲੋਕਾਂ ਦੇ ਹੌਂਸਲੇ ਅਸਤ ਪਸਤ ਕਰ ਦਿੱਤੇ ਹਨ। ਮੱਧ ਵਰਗੀ, ਮੁਲਾਜ਼ਮ, ਮਿਹਨਤਕਸ਼ ਲੋਕਾਂ ਦੀ ਆਮਦਨ ਜਿਉਂ ਦੀ ਤਿਉਂ ਹੈ। ਜਦੋਂਕਿ ਸਰਕਾਰਾਂ ਦਾ ਆਮ ਲੋਕਾਂ ਦੀ ਸੁਰੱਖਿਆ ਅਤੇ ਜਨਜੀਵਨ ਦੀਆਂ ਸੁੱਖ ਸਹੂਲਤਾਂ ਦੇਣਾ ਨੈਤਿਕ ਜਿੰਮੇਵਾਰੀ ਬਣਦੀ ਹੈ। ਸਾਬਕਾ ਚੇਅਰਮੈਨ ਐਡ. ਹਰਿੰਦਰਪਾਲ ਸ਼ਰਮਾ ਕੌਰਜੀਵਾਲਾ ਨੇ ਸਰਕਾਰਾਂ ਨੂੰ ਅਪੀਲ ਕੀਤੀ ਕਿ ਬੇਰੁਜ਼ਗਾਰੀ ਮਹਿੰਗਾਈ ਵਰਗੇ ਮੁੱਦਿਆਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ