Punjab Conference News: ਉੱਪ-ਰਾਸ਼ਟਰਪਤੀ ਸਮੇਤ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਕੱਲ੍ਹ ਪਹੁੰਚਣਗੇ ਲੁਧਿਆਣਾ, ਇੰਟਰਨੈਸ਼ਨਲ ਕਾਨਫਰੰਸ ’ਚ ਹੋਣਗੇ ਸ਼ਾਮਲ 

Punjab Conference News
Punjab Conference News: ਉੱਪ-ਰਾਸ਼ਟਰਪਤੀ ਸਮੇਤ ਪੰਜਾਬ ਦੇ ਰਾਜਪਾਲ ਅਤੇ ਮੁੱਖ ਮੰਤਰੀ ਕੱਲ੍ਹ ਪਹੁੰਚਣਗੇ ਲੁਧਿਆਣਾ, ਇੰਟਰਨੈਸ਼ਨਲ ਕਾਨਫਰੰਸ ’ਚ ਹੋਣਗੇ ਸ਼ਾਮਲ 

ਪੀਏਯੂ ਵਿਖੇ ਹੋ ਰਹੀ ਇੰਡੀਅਨ ਇਕੋਲੋਜੀਕਲ ਸੋਸਾਇਟੀ ਇੰਟਰਨੈਸ਼ਨਲ ਕਾਨਫਰੰਸ ’ਚ ਹੋਣਗੇ ਸ਼ਾਮਲ | Punjab Conference News

Punjab Conference News: (ਜਸਵੀਰ ਸਿੰਘ ਗਹਿਲ) ਲੁਧਿਆਣਾ। ਇੰਡੀਅਨ ਇਕੋਲੋਜੀਕਲ ਸੋਸਾਇਟੀ ਇੰਟਰਨੈਸ਼ਨਲ ਕਾਨਫਰੰਸ 12 ਨਵੰਬਰ ਨੂੰ ਲੁਧਿਆਣਾ ਵਿਖੇ ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋ ਰਹੀ ਹੈ। ਜਿਸ ਦੀ ਪ੍ਰਧਾਨਗੀ ਉਪ- ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਕਰਨਗੇ। ਜਦੋਂਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਇਸ ਕਾਨਫਰੰਸ ’ਚ ਸ਼ਿਰਕਤ ਕਰਨਗੇ।

ਇਹ ਵੀ ਪੜ੍ਹੋ: Bribe News: ਬਿੱਲ ਕਲੀਅਰ ਕਰਨ ਬਦਲੇ ਰਿਸ਼ਵਤ ਲੈਂਦਾ ਐਸਡੀਓ ਤੇ ਸਹਾਇਕ ਗ੍ਰਿਫ਼ਤਾਰ

ਉਪ- ਰਾਸ਼ਟਰਪਤੀ ਦੇ ਦੌਰ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਪੰਜਾਬੀ ਖੇਤੀਬਾੜੀ ਯੂਨੀਵਰਸਿਟੀ ਤੋਂ ਇਲਾਵਾ ਸਤਪਾਲ ਮਿੱਤਲ ਸਕੂਲ ਵਿਖੇ ਪ੍ਰਬੰਧਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਉਪ-ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਦੀ 12 ਨਵੰਬਰ ਨੂੰ ਲੁਧਿਆਣਾ ਫੇਰੀ ਲਈ ਪੁਖਤਾ ਪ੍ਰਬੰਧ ਕੀਤੇ ਜਾਣ ਦੀ ਹਦਾਇਤ ਕੀਤੀ। ਪ੍ਰਾਪਤ ਜਾਣਕਾਰੀ ਮੁਤਾਬਕ ਉਪ-ਰਾਸ਼ਟਰਪਤੀ ਪੀਏਯੂ ਵਿਖੇ ਹੋਣ ਵਾਲੀ ਇੰਡੀਅਨ ਇਕੋਲੋਜੀਕਲ ਸੋਸਾਇਟੀ ਇੰਟਰਨੈਸ਼ਨਲ ਕਾਨਫਰੰਸ-2024 ਦੀ ਪ੍ਰਧਾਨਗੀ ਕਰਨਗੇ, ਜਿਸ ਦਾ ਆਯੋਜਨ ਇੰਡੀਅਨ ਇਕੋਲੋਜੀਕਲ ਸੁਸਾਇਟੀ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਕੀਤਾ ਗਿਆ ਹੈ।

ਬਾਅਦ ਵਿੱਚ ਉਪ-ਰਾਸ਼ਟਰਪਤੀ ਸਤਪਾਲ ਮਿੱਤਲ ਸਕੂਲ ਵਿਖੇ ਸਤਪਾਲ ਮਿੱਤਲ ਨੈਸ਼ਨਲ ਅਵਾਰਡ ਦੇ 32ਵੇਂ ਐਡੀਸ਼ਨ ਵਿੱਚ ਵੀ ਸ਼ਿਰਕਤ ਕਰਨਗੇ। ਪੀਏਯੂ ’ਚ ਕਾਨਫਰੰਸ ਦੌਰਾਨ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੀ ਹਿੱਸਾ ਲੈਣਗੇ। ਡਿਪਟੀ ਕਮਿਸ਼ਨਰ ਜੋਰਵਾਲ ਨੇ ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਮੀਟਿੰਗ ਦੌਰਾਨ ਦੋਵਾਂ ਥਾਵਾਂ ’ਤੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ। Punjab Conference News