ਅੱਜ ਹੀ ਸੀਐਮ ਚੰਨੀ ਨੇ ਸੌਂਪਿਆ ਸੀ ਅਸਤੀਫਾ
(ਸੱਚ ਕਹੂੰ ਨਿਊਜ਼) ਚੰਡੀਗੜ। ਪੰਜਾਬ ’ਚ ਸਰਕਾਰ ਬਦਲਦਿਆਂ ਹੀ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ 15ਵੀਂ ਵਿਧਾਨ ਸਭਾ ਭੰਗ ਕਰ ਦਿੱਤੀ। ਪੰਜਾਬ ਦੇ ਸੀਐਮ ਚਰਨਜੀਤ ਸਿੰਘ ਚੰਨੀ ਨੇ ਅੱਜ ਹੀ ਆਪਣਾ ਅਸਤੀਫਾ ਰਾਜਪਾਲ ਨੂੰ ਸੌਂਪਿਆ ਸੀ। ਜਿਸ ਤੋਂ ਬਾਅਦ ਰਾਜਪਾਲ ਨੇ ਪੰਜਾਬ ਦੀ 15ਵੀਂ ਵਿਧਾਨ ਸਭਾ ਭੰਗ ਕਰ ਦਿੱਤੀ। ਸੂਬੇ ’ਚ ਹੁਣ ਨਵੀਂ ਵਿਧਾਨ ਸਭਾ ਦਾ ਗਠਨ ਹੋਵੇਗਾ।
ਜਿਕਰਯੋਗ ਹੈ ਪੰਜਾਬ ’ਚ ਆਮ ਆਦਮੀ ਪਾਰਟੀ ਨੇ 92 ਸੀਟਾਂ ਜਿੱਤ ਕੇ ਬਹੁਮਤ ਹਾਸਲ ਕੀਤੀ ਹੈ ਤੇ ਛੇਤੀ ਹੀ ਨਵੇਂ ਪੰਜਾਬ ਕੈਬਨਿਟ ਦਾ ਵਿਸਥਾਰ ਹੋਣ ਜਾ ਰਿਹਾ ਹੈ। 16 ਮਾਰਚ ਨੂੰ ਭਗਵੰਤ ਮਾਨ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਪੰਜਾਬ ਵਿਧਾਨ ਸਭਾ ਚੋਣਾਂ ‘ਚ ‘ਆਪ’ ਨੂੰ ਮਿਲੇ ਜ਼ਬਰਦਸਤ ਬਹੁਮਤ ਤੋਂ ਬਾਅਦ ਹੁਣ ਸਭ ਦੀਆਂ ਨਜ਼ਰਾਂ ਮੰਤਰੀ ਮੰਡਲ ‘ਤੇ ਟਿਕੀਆਂ ਹੋਈਆਂ ਹਨ। ਉਮੀਦ ਕੀਤੀ ਜਾ ਰਹੀ ਹੈ ਕਿ ਹੁਣ ਪੰਜਾਬ ਮੰਤਰੀ ਮੰਡਲ ਵਿੱਚ ਨਵੇਂ ਮੰਤਰੀ ਨੂੰ ਤਰਜੀਹ ਦਿੱਤੀ ਜਾਵੇਗੀ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ