ਸਾਡੇ ਨਾਲ ਸ਼ਾਮਲ

Follow us

17.4 C
Chandigarh
Sunday, February 15, 2026
More
    Home ਸੂਬੇ ਪੰਜਾਬ ਰਾਜਪਾਲ ਕਟਾਰੀਆ...

    ਰਾਜਪਾਲ ਕਟਾਰੀਆ ਨੇ ਨਸ਼ਾ ਮੁਕਤ ਰੰਗਲੇ ਪੰਜਾਬ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਦਿੱਤਾ ਸੱਦਾ

    Ludhiana News

    ਕਿਹਾ : ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਨਸ਼ਿਆਂ ਵਿਰੁੱਧ ਲੜਾਈ ’ਚ ਆਪਣਾ ਯੋਗਦਾਨ ਪਾਈਏ ਤੇ ਜਾਗਰੂਕਤਾ ਮੁਹਿੰਮ ਚਲਾ ਕੇ ਪੰਜਾਬ ਦੀ ਪ੍ਰਾਚੀਨ ਸ਼ਾਨ ਨੂੰ ਬਹਾਲ ਕਰੀਏ

    ਲੁਧਿਆਣਾ (ਜਸਵੀਰ ਸਿੰਘ ਗਹਿਲ)। Ludhiana News: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲੋਕਾਂ ਨੂੰ ਪੰਜਾਬ ਦੀ ਪ੍ਰਾਚੀਨ ਸ਼ਾਨ ਨੂੰ ਬਹਾਲ ਕਰਨ ਲਈ ਮੁੜ ਨਸ਼ਾ ਮੁਕਤ-ਰੰਗਲਾ ਪੰਜਾਬ ਬਣਾਉਣ ਲਈ ਹੱਥ ਮਿਲਾਉਣ ਤੇ ਵੱਡੇ ਪੱਧਰ ’ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ। ਵਪਾਰਕ ਰਾਜਧਾਨੀ ਲੁਧਿਆਣਾ ਵਿਖੇ ਸਾਰੇ ਧਰਮਾਂ ਦੇ ਲੋਕਾਂ, ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਨਾਲ ਇੱਕ ਮੀਟਿੰਗ ਦੌਰਾਨ ਰਾਜਪਾਲ ਨੇ ਕਿਹਾ ਕਿ ਪੰਜਾਬ ਮਹਾਨ ਗੁਰੂ ਸਾਹਿਬਾਨ ਤੇ ਸ਼ਹੀਦਾਂ ਦੀ ਧਰਤੀ ਹੈ ਜਿੰਨ੍ਹਾਂ ਨੇ ਸੂਬੇ, ਦੇਸ਼ ਤੇ ਕੌਮ ਲਈ ਅਥਾਹ ਕੁਰਬਾਨੀਆਂ ਦਿੱਤੀਆਂ ਹਨ। ਇਸ ਲਈ ਸਾਡਾ ਫਰਜ਼ ਬਣਦਾ ਹੈ। Ludhiana News

    ਇਹ ਖਬਰ ਵੀ ਪੜ੍ਹੋ : London News: ਲੰਦਨ ਦੀ ਸਾਧ-ਸੰਗਤ ਨੇ ਕੀਤੀ ਜ਼ੋਰਾਂ-ਸ਼ੋਰਾਂ ਨਾਲ ਸੇਵਾ, ਹੋ ਰਹੀ ਹੈ ਚਰਚਾ

    ਕਿ ਅਸੀਂ ਨਸ਼ਿਆਂ ਵਿਰੁੱਧ ਲੜਾਈ ’ਚ ਆਪਣਾ ਯੋਗਦਾਨ ਪਾਈਏ ਤੇ ਨਸ਼ਿਆਂ ਵਿਰੁੱਧ ਜਨਤਕ ਜਾਗਰੂਕਤਾ ਮੁਹਿੰਮ ਚਲਾ ਕੇ ਪੰਜਾਬ ਦੀ ਪ੍ਰਾਚੀਨ ਸ਼ਾਨ ਨੂੰ ਮੁੜ ਬਹਾਲ ਕਰੀਏ। ਉਨ੍ਹਾਂ ਕਿਹਾ ਕਿ ਸਾਰੇ ਗੁਰੂ ਸਾਹਿਬਾਨ ਵੱਲੋਂ ਦਰਸ਼ਾਏ ਗਏ ਰਸਤੇ ’ਤੇ ਚੱਲ ਕੇ ਇਸ ਖ਼ਤਰੇ ਨੂੰ ਹਮੇਸ਼ਾ ਲਈ ਖਤਮ ਕਰਨ ’ਚ ਮੱਦਦ ਮਿਲ ਸਕਦੀ ਹੈ। ਕਟਾਰੀਆ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਔਰਤਾਂ ਨੂੰ ਆਪਣੇ ਬੱਚਿਆਂ ਨੂੰ ਨੈਤਿਕ ਤੌਰ ’ਤੇ ਸਹੀ ਮਾਰਗ ਵੱਲ ਸੇਧਿਤ ਕਰਕੇ ਇਸ ਮਿਸ਼ਨ ’ਚ ਮਹੱਤਵਪੂਰਨ ਭੂਮਿਕਾ ਨਿਭਾਉਣੀ ਪਵੇਗੀ। ਉਨ੍ਹਾਂ ਪੰਜਾਬ ਦੇ ਲੋਕਾਂ, ਖਾਸ ਕਰਕੇ ਔਰਤਾਂ ਨੂੰ ਨਸ਼ਾ ਵਿਰੋਧੀ ਮੁਹਿੰਮ ’ਚ ਸਰਗਰਮੀ ਨਾਲ ਸ਼ਾਮਲ ਹੋਣ ਦਾ ਸੱਦਾ ਦਿੱਤਾ। ਰਾਜਪਾਲ ਨੇ ਅੱਗੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰੀ ਯਤਨਾਂ ਤੱਕ ਸੀਮਤ ਨਹੀਂ ਹੋ ਸਕਦੀ। Ludhiana News

    ਜਦੋਂ ਲੋਕ ਆਪਸੀ ਸਮਝ ਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਇਕੱਠੇ ਹੋ ਕੇ ਸਰਕਾਰ ਦੇ ਹੱਥ ਮਜ਼ਬੂਤ ਕਰਦੇ ਹਨ ਤਾਂ ਅਜਿਹੀਆਂ ਮੁਹਿੰਮਾਂ ਦੀ ਸਫਲਤਾ ਹੋਰ ਵੀ ਯਕੀਨੀ ਹੋ ਜਾਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ, ਤਾਂ ਸਾਨੂੰ ਸਾਰਿਆਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਨਸ਼ਾ ਮੁਕਤ ਭਵਿੱਖ ਬਣਾਉਣ ਲਈ ਇਸ ਮਿਸ਼ਨ ’ਚ ਸ਼ਾਮਲ ਹੋਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਨੂੰ ਖਤਮ ਕਰਕੇ ਪੰਜਾਬ ਨਾ ਸਿਰਫ਼ ਦੇਸ਼ ਦੇ ਅੰਦਰ ਮਜ਼ਬੂਤ ਹੋ ਕੇ ਉੱਭਰ ਸਕਦਾ ਹੈ, ਸਗੋਂ ਇੱਕ ਵਿਕਸਤ ਭਾਰਤ ਦੇ ਨਿਰਮਾਣ ’ਚ ਵੀ ਮਹੱਤਵਪੂਰਨ ਭੂਮਿਕਾ ਨਿਭਾ ਸਕਦਾ ਹੈ। ਨਸ਼ਾ ਵਿਰੋਧੀ ਮੁਹਿੰਮ ’ਚ ਉਨ੍ਹਾਂ ਦੀ ਸ਼ਮੂਲੀਅਤ ਲਈ ਉਨ੍ਹਾਂ ਦੇ ਸਮਰਥਨ ਦੀ ਮੰਗ ਕਰਦੇ ਹੋਏ ਰਾਜਪਾਲ ਨੇ ਕਿਹਾ ਕਿ ਜਨਵਰੀ 2025 ’ਚ ਹਰ ਘਰ ’ਚ ਨਸ਼ਿਆਂ ਦੇ ਖਾਤਮੇ ਦਾ ਸੁਨੇਹਾ ਫੈਲਾਉਣ ਲਈ ਇੱਕ ਨਿਰੰਤਰ 10 ਦਿਨਾਂ ਦਾ ਵਾਕਾਥੌਨ ਆਯੋਜਿਤ ਕੀਤਾ ਜਾਵੇਗਾ। Ludhiana News

    LEAVE A REPLY

    Please enter your comment!
    Please enter your name here