Drug Free Punjab: ਰਾਜਪਾਲ ਕਟਾਰੀਆ ਨੇ ਨਸ਼ਾ ਮੁਕਤ ਰੰਗਲੇ ਪੰਜਾਬ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਦਿੱਤਾ ਸੱਦਾ

Drug Free Punjab
ਲੁਧਿਆਣਾ: ਲੁਧਿਆਣਾ ਵਿਖੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਸਨਮਾਨਿਤ ਕੀਤੇ ਜਾਣ ਸਮੇਂ।

ਕਿਹਾ: ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਨਸ਼ਿਆਂ ਵਿਰੁੱਧ ਲੜਾਈ ’ਚ ਆਪਣਾ ਯੋਗਦਾਨ ਪਾਈਏ | Drug Free Punjab

Drug Free Punjab: (ਜਸਵੀਰ ਸਿੰਘ ਗਹਿਲ) ਲੁਧਿਆਣਾ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਲੋਕਾਂ ਨੂੰ ਪੰਜਾਬ ਦੀ ਪ੍ਰਾਚੀਨ ਸ਼ਾਨ ਨੂੰ ਬਹਾਲ ਕਰਨ ਲਈ ਮੁੜ ਨਸ਼ਾ ਮੁਕਤ- ਰੰਗਲਾ ਪੰਜਾਬ ਬਣਾਉਣ ਲਈ ਹੱਥ ਮਿਲਾਉਣ ਅਤੇ ਵੱਡੇ ਪੱਧਰ ’ਤੇ ਨਸ਼ਾ ਵਿਰੋਧੀ ਮੁਹਿੰਮ ਚਲਾਉਣ ਦਾ ਸੱਦਾ ਦਿੱਤਾ। ਵਪਾਰਕ ਰਾਜਧਾਨੀ ਲੁਧਿਆਣਾ ਵਿਖੇ ਸਾਰੇ ਧਰਮਾਂ ਦੇ ਲੋਕਾਂ, ਵਿੱਦਿਅਕ ਸੰਸਥਾਵਾਂ ਦੇ ਮੁਖੀਆਂ ਨਾਲ ਇੱਕ ਮੀਟਿੰਗ ਦੌਰਾਨ ਰਾਜਪਾਲ ਨੇ ਕਿਹਾ ਕਿ ਪੰਜਾਬ ਮਹਾਨ ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੀ ਧਰਤੀ ਹੈ ਜਿੰਨ੍ਹਾਂ ਨੇ ਸੂਬੇ, ਦੇਸ਼ ਅਤੇ ਕੌਮ ਲਈ ਅਥਾਹ ਕੁਰਬਾਨੀਆਂ ਦਿੱਤੀਆਂ ਹਨ। ਇਸ ਲਈ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਨਸ਼ਿਆਂ ਵਿਰੁੱਧ ਲੜਾਈ ਵਿੱਚ ਆਪਣਾ ਯੋਗਦਾਨ ਪਾਈਏ ਅਤੇ ਨਸ਼ਿਆਂ ਵਿਰੁੱਧ ਜਨਤਕ ਜਾਗਰੂਕਤਾ ਮੁਹਿੰਮ ਚਲਾ ਕੇ ਪੰਜਾਬ ਦੀ ਪ੍ਰਾਚੀਨ ਸ਼ਾਨ ਨੂੰ ਮੁੜ ਬਹਾਲ ਕਰੀਏ।

ਇਹ ਵੀ ਪੜ੍ਹੋ: Punjab Bandh News: ਕਿਸਾਨਾਂ ਵੱਲੋਂ ਪੰਜਾਬ ਬੰਦ ਕਰਨ ਦਾ ਐਲਾਨ, ਜਾਣੋ

ਉਨ੍ਹਾਂ ਕਿਹਾ ਕਿ ਸਾਰੇ ਗੁਰੂ ਸਾਹਿਬਾਨ ਦੁਆਰਾ ਦਰਸਾਏ ਗਏ ਰਸਤੇ ’ਤੇ ਚੱਲ ਕੇ ਇਸ ਖ਼ਤਰੇ ਨੂੰ ਹਮੇਸ਼ਾ ਲਈ ਖਤਮ ਕਰਨ ਵਿੱਚ ਮੱਦਦ ਮਿਲ ਸਕਦੀ ਹੈ। ਕਟਾਰੀਆ ਨੇ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਔਰਤਾਂ ਨੂੰ ਆਪਣੇ ਬੱਚਿਆਂ ਨੂੰ ਨੈਤਿਕ ਤੌਰ ’ਤੇ ਸਹੀ ਮਾਰਗ ਵੱਲ ਸੇਧਿਤ ਕਰਕੇ ਇਸ ਮਿਸ਼ਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣੀ ਪਵੇਗੀ।

ਉਨ੍ਹਾਂ ਪੰਜਾਬ ਦੇ ਲੋਕਾਂ, ਖਾਸ ਕਰਕੇ ਔਰਤਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਦਾ ਸੱਦਾ ਦਿੱਤਾ। ਰਾਜਪਾਲ ਨੇ ਅੱਗੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰੀ ਯਤਨਾਂ ਤੱਕ ਸੀਮਤ ਨਹੀਂ ਹੋ ਸਕਦੀ। ਜਦੋਂ ਲੋਕ ਆਪਸੀ ਸਮਝ ਅਤੇ ਜ਼ਿੰਮੇਵਾਰੀ ਦੀ ਭਾਵਨਾ ਨਾਲ ਇਕੱਠੇ ਹੋ ਕੇ ਸਰਕਾਰ ਦੇ ਹੱਥ ਮਜ਼ਬੂਤ ਕਰਦੇ ਹਨ ਤਾਂ ਅਜਿਹੀਆਂ ਮੁਹਿੰਮਾਂ ਦੀ ਸਫਲਤਾ ਹੋਰ ਵੀ ਯਕੀਨੀ ਹੋ ਜਾਂਦੀ ਹੈ। ਨਸ਼ਾ ਵਿਰੋਧੀ ਮੁਹਿੰਮ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਲਈ ਉਨ੍ਹਾਂ ਦੇ ਸਮਰਥਨ ਦੀ ਮੰਗ ਕਰਦੇ ਹੋਏ ਰਾਜਪਾਲ ਨੇ ਕਿਹਾ ਕਿ ਜਨਵਰੀ 2025 ਵਿੱਚ ਹਰ ਘਰ ਵਿੱਚ ਨਸ਼ਿਆਂ ਦੇ ਖਾਤਮੇ ਦਾ ਸੁਨੇਹਾ ਫੈਲਾਉਣ ਲਈ ਇੱਕ ਨਿਰੰਤਰ 10 ਦਿਨਾਂ ਦਾ ਵਾਕਾਥੌਨ ਕੀਤਾ ਜਾਵੇਗਾ।

LEAVE A REPLY

Please enter your comment!
Please enter your name here