ਮੁੱਖ ਮੰਤਰੀ ਭਗਵੰਤ ਮਾਨ ਨੇ ਸੱਦੀ ਮੀਟਿੰਗ, 2 ਵਜੇ ਹੋਏ ਮੱਤੇਵਾਲ ਜੰਗਲਾ ਨੂੰ ਲੈ ਕੇ ਫੈਸਲਾ
ਮੀਟਿੰਗ ਤੋਂ ਬਾਅਦ ਪੰਜਾਬ ਤੋਂ ਬਾਹਰ ਜਾਣਗੇ ਮੁੱਖ ਮੰਤਰੀ, 2 ਦਿਨ ਰਹਿਣਗੇ ਛੁੱਟੀ ’ਤੇ
ਚੰਡੀਗੜ੍ਹ, (ਅਸ਼ਵਨੀ ਚਾਵਲਾ)। ਮੱਤੇਵਾਲ ਜੰਗਲਾਂ ਨੂੰ ਲੈ ਕੇ ਪੰਜਾਬ ਸਰਕਾਰ ਬੈਕਫੁੱਟ ’ਤੇ ਆ ਗਈ ਹੈ। ਜਿਸ ਕਾਰਨ ਇਨ੍ਹਾਂ ਜੰਗਲਾਂ ਨੂੰ ਲੈ ਕੇ ਅੱਜ ਭਗਵੰਤ ਮਾਨ ਕੋਈ ਵੱਡਾ ਫੈਸਲਾ ਕਰ ਸਕਦੇ ਹਨ। ਭਗਵੰਤ ਮਾਨ ਵਲੋਂ ਬਾਅਦ ਦੁਪਹਿਰ 2 ਵਜੇ ਦੇ ਕਰੀਬ ਇੱਕ ਮੀਟਿੰਗ ਸੱਦੀ ਹੈ, ਜਿਸ ਵਿੱਚ ਕਈ ਪੰਜਾਬ ਦੇ ਵਾਤਾਵਰਨ ਪ੍ਰੇਮੀਆ ਨੂੰ ਵੀ ਆਉਣ ਦਾ ਸੱਦਾ ਭੇਜ ਦਿੱਤਾ ਗਿਆ ਹੈ। ਇਸ ਮੀਟਿੰਗ ਵਿੱਚ ਭਗਵੰਤ ਮਾਨ ਮੱਤੇਵਾਲ ਜੰਗਲਾਂ ਨੂੰ ਲੈ ਕੇ ਨਵਾਂ ਐਲਾਨ ਵੀ ਕਰ ਸਕਦੇ ਹਨ। ਇਸ ਮੀਟਿੰਗ ਤੋਂ ਬਾਅਦ ਭਗਵੰਤ ਮਾਨ ਆਪਣੀ 2 ਦਿਨਾਂ ਦੀ ਛੁੱਟੀ ’ਤੇ ਚਲੇ ਜਾਣਗੇ। ਦੱਸਿਆ ਜਾ ਰਿਹਾ ਹੈ ਕਿ ਭਗਵੰਤ ਮਾਨ ਅਗਲੇ 2 ਦਿਨ ਤੱਕ ਹਿਮਾਚਲ ਵਿੱਚ ਰਹਿਣਗੇ।
ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵਲੋਂ ਮਤੇਵਾਲ ਦੇ ਜੰਗਲਾ ਨੂੰ ਉਜਾੜ ਕੇ ਉਥੇ ਉਦਯੋਗਿਕ ਪਾਰਕ ਬਣਾਉਣ ਦਾ ਪੰਜਾਬ ਸਰਕਾਰ ਦਾ ਪੁਰਾਣਾ ਪਲਾਨ ਚੱਲ ਰਿਹਾ ਹੈ ਅਤੇ ਇਸ ਸਰਕਾਰੀ ਪਲਾਨ ਦੇ ਖ਼ਿਲਾਫ਼ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਵੀ ਸੱਤਾ ਵਿੱਚ ਆਉਣ ਤੋਂ ਪਹਿਲਾਂ ਖ਼ਿਲਾਫ਼ ਸਨ ਪਰ ਹੁਣ ਉਨ੍ਹਾਂ ਦੀ ਅਗਵਾਈ ਵਾਲੀ ਸਰਕਾਰ ਵੀ ਇਸ ਪਲਾਨ ਨੂੰ ਅੱਗੇ ਵਧਾਉਣ ਵਿੱਚ ਲਗੀ ਹੋਈ ਹੈ।
ਜਿਸ ਕਾਰਨ ਪੰਜਾਬ ਭਰ ਵਿੱਚ ਰੋਸ ਫੈਲਣ ਅਤੇ 10 ਜੁਲਾਈ ਨੂੰ ਇਸ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਦੇ ਐਲਾਨ ਦੇ ਚਲਦੇ ਹੁਣ ਸਰਕਾਰ ਨੇ ਇਸ ਤੋਂ ਬੈਕਫੁੱਟ ’ਤੇ ਆਉਣ ਸਬੰਧੀ ਵਿਚਾਰ ਕਰਨਾ ਸ਼ੁਰੂ ਕਰ ਦਿੱਤਾ ਹੈ। ਭਗਵੰਤ ਮਾਨ ਵਲੋਂ ਬਾਅਦ ਦੁਪਹਿਰ 2 ਵਜੇ ਇਸ ਸਬੰਧੀ ਮੀਟਿੰਗ ਸੱਦੀ ਗਈ ਹੈ, ਜਿਸ ਵਿੱਚ ਇਸ ਨੂੰ ਲੈ ਕੇ ਆਖਰੀ ਫੈਸਲਾ ਲੈਣ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਇਸ ਮੀਟਿੰਗ ਤੋਂ ਬਾਅਦ ਹੀ ਮੁੱਖ ਮੰਤਰੀ ਭਗਵੰਤ ਮਾਨ 2 ਦਿਨ ਦੀ ਛੁੱਟੀ ‘ਤੇ ਜਾਣਗੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ