ਪੂਜਨੀਕ ਗੁਰੂ ਜੀ ਨੂੰ ਸਰਸਾ ਭੇਜਕੇ ਮਾਨਵਤਾ ਭਲਾਈ ਦੇ ਕਾਰਜਾਂ ਨੂੰ ਫਿਰ ਸ਼ੁਰੂ ਕਰਵਾਏ ਸਰਕਾਰ : ਵੀਰੇਸ਼ ਸ਼ਾਂਡਿਲਿਆ
ਅੰਬਾਲਾ (ਕੰਵਰਪਾਲ)। ਐਂਟੀ ਟੈਰੋਰਿਸਟ ਫਰੰਟ ਇੰਡੀਆ ਦੇ ਰਾਸ਼ਟਰੀ ਪ੍ਰਧਾਨ ਅਤੇ ਬ੍ਰਾਹਮਣ ਮਹਾਪੰਚਾਇਤ ਦੇ ਰਾਸ਼ਟਰੀ ਪ੍ਰਧਾਨ ਵੀਰੇਸ਼ ਸ਼ਾਂਡਿਲਿਆ ਨੇ ਸ਼ੁੱਕਰਵਾਰ ਨੂੰ ਡੇਰਾ ਸੱਚਾ ਸੌਦਾ ਦੇ ਮਾਨਵਤਾ ਭਲਾਈ ਕਾਰਜਾਂ ਦੀ ਸ਼ਲਾਘਾ ਕਰਦੇ ਹੋਏ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਭਾਰਤ ਰਤਨ ਐਵਾਰਡ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਬੇਟੀ ਬਚਾਓ, ਬੇਟੀ ਪੜ੍ਹਾਓ ਕਹਿਣਾ ਤਾਂ ਬਹੁਤ ਆਸਾਨ ਹੈ ਪਰ ਵੇਸਵਾਵਾਂ ਨੂੰ ਧੀਆਂ ਬਣਾ ਕੇ ਆਪਣੇ ਘਰ ਤੋਂ ਵਿਦਾ ਕਰਨਾ ਬਹੁਤ ਵੱਡਾ ਕੰਮ ਹੈ। ਦੇਸ਼ ’ਚ ਜਦੋਂ ਵੀ ਕੋਈ ਮੁਸ਼ਕਿਲ ਆਈ ਤਾਂ ਡੇਰਾ ਸੱਚਾ ਸੌਦਾ ਨੇ ਹਮੇਸ਼ਾ ਸਭ ਤੋਂ ਪਹਿਲਾਂ ਮਦਦ ਦਾ ਹੱਥ ਵਧਾਇਆ।
ਉਨ੍ਹਾਂ ਕਿਹਾ ਕਿ ਚਾਹੇ ਫੌਜ ਨੂੰ ਖੂਨਦਾਨ ਕਰਨ ਦੀ ਗੱਲ ਹੋਵੇ, ਅੱਖਾਂ ਦਾਨ ਕਰਨ ਦੀ ਗੱਲ ਹੋਵੇ, ਸ਼ਹਿਰਾਂ ਅਤੇ ਕਸਬਿਆਂ ਦੀ ਸਫ਼ਾਈ ਕਰਨ ਦੀ ਗੱਲ ਹੋਵੇ, ਇਹ ਕੰਮ ਕੇਵਲ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਕੀਤਾ ਸੀ। ਉਨ੍ਹਾਂ ਕਿਹਾ ਕਿ ਪੂਜਨੀਕ ਗੁਰੂ ਜੀ ਇਸ ਦੇਸ਼ ਦਾ ਭਲਾ ਕਰਨ ਆਏ ਹਨ। ਇਸ ਲਈ ਮੈਂ ਦੇਸ਼ ਅਤੇ ਰਾਜ ਦੀਆਂ ਸਰਕਾਰਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਸਰਸਾ ਨੂੰ ਪੂਜਨੀਕ ਗੁਰੂ ਜੀ ਨੂੰ ਭੇਜ ਕੇ ਲੋਕਾਂ ਦੀ ਭਲਾਈ ਦੇ ਕੰਮ ਸ਼ੁਰੂ ਕਰਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ














