ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀ ਚਾਹੀਦੀ ਹੈ
ਨਵੀਂ ਦਿੱਲੀ। ਬਸਪਾ ਸੁਪਰੀਮੋ ਮਾਇਆਵਤੀ ਨੇ ਤਿੰਨੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਮੰਗ ਕਰਦਿਆਂ ਕਿਹਾ ਕਿ ਕਿਸਾਨਾਂ ਦੇ ਨਾਲ ਸਕਾਰਾਤਮਕ ਰਵੱਈਆ ਅਪਣਾਉਣਾ ਚਾਹੀਦਾ ਹੈ। ਮਾਇਆਵਤੀ ਨੇ ਸ਼ਨਿੱਚਰਵਾਰ ਨੂੰ ਇੱਕ ਸੰਦੇਸ਼ ’ਚ ਕਿਹਾ ਕਿ ਕੇਂਦਰ ਸਰਕਾਰ ਨੂੰ ਜਿੱਦ ਛੱਡ ਦੇਣੀ ਚਾਹੀਦੀ ਤੇ ਕਿਸਾਨਾਂ ਦੀਆਂ ਮੰਗਾਂ ਸਵੀਕਾਰ ਕਰ ਲੈਣੀ ਚਾਹੀਦੀ ਹੈ।
ਬਸਪਾ ਸੁਪਰੀਮੋ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਨੂੰ ਹਾਲ ਹੀ ’ਚ ਦੇਸ਼ ’ਚ ਲਾਗੂ ਤਿੰਨ ਨਵੇਂ ਖੇਤੀ ਕਾਨੂੰਨਾਂ ਸਬੰਧੀ ਅੰਦੋਲਨ ਕਰ ਰਹੇ ਕਿਸਾਨਾਂ ਦੇ ਨਾਲ ਨਰਮੀ ਨਾਲ ਪੇਸ਼ ਆਉਣਾ ਚਾਹੀਦਾ ਹੈ ਤੇ ਉਨ੍ਹਾਂ ਦੀਆਂ ਮੰਗਾਂ ਨੂੰ ਸਵੀਕਾਰ ਕਰ ਲੈਣਾ ਚਾਹੀਦਾ ਹੈ। ਉਕਤ ਤਿੰਨੇ ਕਾਨੂੰਨਾਂ ਨੂੰ ਤਰੁੰਤ ਵਾਸਪ ਲੈ ਲੈਣਾ ਚਾਹੀਦਾ ਹੈ। ਬਸਪਾ ਦੀ ਵੀ ਇਹੀ ਮੰਗ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.