ਬੱਤਰਾ ’ਤੇ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ’ਚ ਤਬਦੀਲ ਕਰਨ ਦਾ ਦੋਸ਼ : ਬਿਊਰੋ
(ਜਸਵੀਰ ਸਿੰਘ ਗਹਿਲ) ਲੁਧਿਆਣਾ। Grain Scam Case: ਪੰਜਾਬ ਵਿਜੀਲੈਂਸ ਬਿਊਰੋ ਨੇ ਚਰਚਿਤ ਅਨਾਜ ਘੁਟਾਲੇ ਦੇ ਦੋਸ਼ੀ ਰਾਕੇਸ਼ ਸਿੰਗਲਾ ਸਾਬਕਾ ਡਿਪਟੀ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਸਾਥੀ ਅਤੇ ਬੱਤਰਾ ਫਾਰਮਾਸਿਊਟੀਕਲਜ਼ ਦੇ ਡਿਸਟ੍ਰੀਬਿਊਟਰ ਅਨੁਰਾਗ ਬੱਤਰਾ ਨੂੰ ਗ੍ਰਿਫ਼ਤਾਰ ਕੀਤਾ ਹੈ ਬੱਤਰਾ ’ਤੇ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਦਾ ਦੋਸ਼ ਹੈ। ਉਕਤ ਮੁਲਜ਼ਮ ਨੂੰ ਅੱਜ ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਸ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ’ਤੇ ਵਿਜੀਲੈਂਸ ਬਿਊਰੋ ਦੇ ਹਵਾਲੇ ਕਰ ਦਿੱਤਾ ਗਿਆ ਹੈ। Grain Scam Case
ਇਸ ਸਬੰਧੀ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹੋਰਾਂ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਵੱਖ-ਵੱਖ ਜੁਰਮਾਂ ਤਹਿਤ ਐੱਫਆਈਆਰ ਦਰਜ ਹੈ, ਦੀ ਜਾਂਚ ਦੌਰਾਨ ਪਤਾ ਲੱਗਾ ਕਿ ਉਕਤ ਡਿਪਟੀ ਡਾਇਰੈਕਟਰ ਸਿੰਗਲਾ ਨੇ ਆਪਣੇ ਅਤੇ ਆਪਣੀ ਪਤਨੀ ਦੇ ਨਾਂਅ ’ਤੇ ਅਣਜਾਣੇ ਆਮਦਨੀ ਦੇ ਸਰੋਤਾਂ ਤੋਂ 12 ਜਾਇਦਾਦਾਂ ਖਰੀਦੀਆਂ ਸਨ। ਬਾਅਦ ਵਿੱਚ ਸਿੰਗਲਾ ਨੂੰ ਉਪਰੋਕਤ ਕੇਸ ਵਿੱਚ ਇਸ਼ਤਿਹਾਰੀ ਭਗੌੜਾ (ਪੀਓ) ਕਰਾਰ ਦੇ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: Fire Accident: ਗੋਦਾਮ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
ਉਪਰੰਤ ਰਾਕੇਸ਼ ਕੁਮਾਰ ਸਿੰਗਲਾ ਅਤੇ ਉਸ ਦੀ ਪਤਨੀ ਰਚਨਾ ਸਿੰਗਲਾ ਵਿਰੁੱਧ ਥਾਣਾ ਲੁਧਿਆਣਾ ਰੇਂਜ ਵਿਖੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਦਰਜ ਕੀਤਾ ਗਿਆ ਸੀ। ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਮੁਲਜ਼ਮ ਆਰਕੇ ਸਿੰਗਲਾ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ’ਚ ਤਾਇਨਾਤੀ ਦੌਰਾਨ ਰਿਸ਼ਵਤ ਰਾਹੀਂ ਵੱਡੀ ਰਕਮ ਇਕੱਠੀ ਕੀਤੀ ਸੀ ਅਤੇ ਆਪਣੀ ਪਤਨੀ ਰਚਨਾ ਸਿੰਗਲਾ ਦੀ ਅਪਰਾਧਿਕ ਮਿਲੀਭੁਗਤ ਨਾਲ ਉਸ ਦੇ ਨਾਂਅ ’ਤੇ ਕਈ ਜਾਇਦਾਦਾਂ ਖਰੀਦੀਆਂ ਸਨ, ਜੋ ਉਸ ਦੀ ਆਮਦਨ ਦੇ ਸਰੋਤਾਂ ਨਾਲ ਮੇਲ ਨਹੀਂ ਖਾਂਦੀਆਂ। ਉਨ੍ਹਾਂ ਅੱਗੇ ਕਿਹਾ ਕਿ ਉਸ ਦੀਆਂ ਸਾਰੀਆਂ 12 ਜਾਇਦਾਦਾਂ ਦੀ ਕੁਰਕੀ ਲਈ ਲੁਧਿਆਣਾ ਦੀ ਅਦਾਲਤ ਵਿੱਚ ਕਾਰਵਾਈ ਪ੍ਰਕਿਰਿਆ ਅਧੀਨ ਹੈ। Grain Scam Case
ਅਨੁਰਾਗ ਬੱਤਰਾ ਨੇ ਆਰਕੇ ਸਿੰਗਲਾ ਦੇ ਕਾਲੇ ਧਨ ਨੂੰ ਚਿੱਟੇ Bਚ ਤਬਦੀਲ ਕਰਨ ਵਿੱਚ ਕੀਤੀ ਸੀ ਮੱਦਦ | Grain Scam Case
ਬੁਲਾਰੇ ਨੇ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਅਨੁਰਾਗ ਬੱਤਰਾ ਵਾਸੀ ਐੱਸਸੀਓ 360, ਸੈਕਟਰ 32 ਡੀ, ਚੰਡੀਗੜ੍ਹ ਨੇ ਆਰਕੇ ਸਿੰਗਲਾ ਦੀ ਉਸਦੇ ਕਾਲੇ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਵਿੱਚ ਮੱਦਦ ਕੀਤੀ ਸੀ। ਉਸ ਨੇ ਸਾਲ 2021 ਦੌਰਾਨ ਰਚਨਾ ਸਿੰਗਲਾ ਦੇ ਬੈਂਕ ਖਾਤੇ ਵਿੱਚ 9,03,450 ਰੁਪਏ ਅਤੇ 19,05,750 ਰੁਪਏ (ਕੁੱਲ 28,09,200 ਰੁਪਏ) ਤਬਦੀਲ ਕੀਤੇ ਸਨ। ਮੁਲਜ਼ਮ ਅਨੁਰਾਗ ਬੱਤਰਾ ਇਸ ਗੱਲ ਦਾ ਸਪੱਸ਼ਟੀਕਰਨ ਦੇਣ ਵਿੱਚ ਅਸਫਲ ਰਿਹਾ ਕਿ ਹਰਿਆਣਾ ਸਰਕਾਰ ਤੋਂ 5 ਆਰਡਰ ਪ੍ਰਾਪਤ ਕਰਨ ਲਈ ਰਚਨਾ ਸਿੰਗਲਾ ਵੱਲੋਂ ਕਿਸ ਤਰ੍ਹਾਂ ਦੀ ਮੱਦਦ ਕੀਤੀ ਗਈ ਸੀ।
ਮੁਲਜ਼ਮ ਬੱਤਰਾ ਵੱਲੋਂ ਜਾਂਚ ਦੌਰਾਨ ਇਹ ਵੀ ਖ਼ੁਲਾਸਾ ਕੀਤਾ ਗਿਆ ਹੈ ਕਿ ਜਿਨ੍ਹਾਂ ਦਿਨਾਂ ਵਿੱਚ ਪੈਸੇ ਟਰਾਂਸਫਰ ਕੀਤੇ ਗਏ, ਰਚਨਾ ਸਿੰਗਲਾ ਭਾਰਤ ਵਿੱਚ ਨਹੀਂ ਸਗੋਂ ਵਿਦੇਸ਼ ਵਿੱਚ ਸੀ। ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਉਕਤ ਮੁਲਜ਼ਮ ਬੱਤਰਾ ਨੇ ਆਪਣਾ ਜ਼ੁਰਮ ਕਬੂਲ ਕਰ ਲਿਆ ਹੈ ਅਤੇ ਖੁਲਾਸਾ ਕੀਤਾ ਹੈ ਕਿ ਉਸ ਦੇ ਇੱਕ ਦੋਸਤ ਨੇ ਉਸ ਨੂੰ ਆਰਕੇ ਸਿੰਗਲਾ ਦੇ ਕਾਲਾ ਧਨ ਨੂੰ ਚਿੱਟੇ ਵਿੱਚ ਤਬਦੀਲ ਕਰਨ ਲਈ ਕਿਹਾ ਸੀ।