ਡੈਪਥ ਮੁਹਿੰਮ ਦਾ ਅਸਰ: ਗ੍ਰਾਮ ਪੰਚਾਇਤ ਨੇ ਪਾਸ ਕੀਤਾ ਮਤਾ, ਸ਼ਰਾਬ ਦਾ ਠੇਕਾ ਨਹੀਂ ਖੋਲ੍ਹਣ ਦਿਆਂਗੇ

Depth campaign

ਨਸ਼ੇੜੀਆਂ ਦਾ ਇਲਾਜ ਕਰਵਾਏਗੀ ਗ੍ਰਾਮ ਪੰਚਾਇਤ (Depth campaign)

(ਸੁਨੀਲ ਕੁਮਾਰ) ਸਰਸਾ। ਦੇਸ਼ ’ਚੋਂ ਨਸ਼ੇ ਨੂੰ ਖਤਮ ਕਰਨ ਤੇ ਸਿਹਤਮੰਦ ਸਮਾਜ ਲਈ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਚਲਾਈ ਜਾ ਰਹੀ ਡੈਪਥ ਮੁਹਿੰਮ (Depth campaign) (ਧਿਆਨ, ਯੋਗ ਤੇ ਸਿਹਤ ਰਾਹੀਂ ਅਖਿਲ ਭਾਰਤੀ ਨਸ਼ਾ ਮੁਕਤੀ ਅਭਿਆਨ) ’ਚ ਹੁਣ ਗ੍ਰਾਮ ਪੰਚਾਇਤਾਂ ਵੀ ਸਹਿਯੋਗ ਕਰਨ ਲਈ ਅੱਗੇ ਆ ਰਹੀਆਂ ਹਨ।

ਇਸ ਮੁਹਿੰਮ ਨੂੰ ਅੱਗੇ ਵਧਾਉਂਦੇ ਹੋਏ ਸਰਸਾ ਜ਼ਿਲ੍ਹੇ ਦੇ ਰਾਣੀਆ ਬਲਾਕ ਦੇ ਪਿੰਡ ਸੈਦੇਵਾਲਾ ਦੀ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਸਾਲ 2023-24 ਵਿੱਚ ਪਿੰਡ ਦੇ ਅੰਦਰ ਸ਼ਰਾਬ ਦੇ ਠੇਕੇ ਨਾ ਖੋਲ੍ਹਣ ਦਾ ਮਤਾ ਪਾਸ ਕੀਤਾ ਹੈ। ਬਲਾਕ ਵਿਕਾਸ ਤੇ ਪੰਚਾਇਤ ਅਫਸਰ ਰਾਣੀਆ ਨੇ ਹੁਣ ਗ੍ਰਾਮ ਪੰਚਾਇਤ ਦੀ ਇਹ ਤਜਵੀਜ਼ ਉਪ ਆਬਕਾਰੀ ਤੇ ਕਰਾਧਾਨ ਵਿਭਾਗ ਨੂੰ ਭੇਜ ਦਿੱਤੀ ਹੈ। ਇਸ ਤੋਂ ਇਲਾਵਾ ਪਿੰਡ ਵਿੱਚ ਨਸ਼ਾ ਰੋਕਣ ਲਈ ਗ੍ਰਾਮ ਪੰਚਾਇਤ ਵੱਲੋਂ ਇੱਕ ਕਮੇਟੀ ਵੀ ਬਣਾਈ ਜਾ ਰਹੀ ਹੈ। ਜਿਸ ਵਿੱਚ ਨੌਜਵਾਨਾਂ ਦੇ ਨਾਲ-ਨਾਲ ਪਿੰਡ ਦੇ ਜਾਗਰੂਕ ਨਾਗਰਿਕ ਵੀ ਸ਼ਾਮਿਲ ਹੋਣਗੇ। ਗ੍ਰਾਮ ਪੰਚਾਇਤ ਦੇ ਇਸ ਕਾਰਜ ਦੀ ਸਮੂਹ ਪਿੰਡ ਵਾਸੀਆਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।

Depth campaign

ਸ਼ਰਾਬ ਦੇ ਠੇਕੇ ਕਾਰਨ ਪਿੰਡਾਂ ‘ਚ ਵੱਧ ਰਹੇ ਹਨ ਲੜਾਈ ਝਗੜੇ

28 ਦਸੰਬਰ 2022 ਨੂੰ ਗ੍ਰਾਮ ਪੰਚਾਇਤ ਸੈਦੇਵਾਲਾ ਨੇ ਇੱਕ ਮਤਾ ਪਾਸ ਕੀਤਾ। ਜਿਸ ਵਿੱਚ ਲਿਖਿਆ ਹੈ ਕਿ ਪਿੰਡ ਮੱਟੂਵਾਲਾ-ਚੱਕਣ ਰੋਡ ’ਤੇ ਸ਼ਰਾਬ ਦਾ ਠੇਕਾ ਹੈ। ਜਿਸ ਕਾਰਨ ਪਿੰਡ ਦੇ ਬਹੁਤ ਸਾਰੇ ਲੋਕ ਸ਼ਰਾਬ ਦੇ ਆਦੀ ਹਨ। ਦਿਨੋ ਦਿਨ ਸ਼ਰਾਬ ਕਾਰਨ ਪਿੰਡ ਵਿੱਚ ਆਪਸੀ ਝਗੜੇ ਵਧਦੇ ਜਾ ਰਹੇ ਹਨ ਅਤੇ ਪਿੰਡ ਦੀ ਭਾਈਚਾਰਕ ਸਾਂਝ ਵੀ ਵਿਗੜ ਰਹੀ ਹੈ। ਇਸੇ ਕਰਕੇ ਗ੍ਰਾਮ ਪੰਚਾਇਤ ਸਾਲ 2023-24 ਲਈ ਪਿੰਡ ਸੈਦੇਵਾਲਾ ਵਿੱਚ ਸ਼ਰਾਬ ਦਾ ਠੇਕਾ ਅਲਾਟ ਨਾ ਕਰਨ ਦੇ ਹੱਕ ਵਿੱਚ ਹੈ।

ਕੀ ਹੈ ਡੈਪਥ ਮੁਹਿੰਮ (Depth Campaign)

ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਨਸ਼ੇ ਰੂਪੀ ਦੈਂਤ ਤੋਂ ਦੇਸ਼ ਨੂੰ ਬਚਾਉਣ ਲਈ ਧਿਆਨ, ਯੋਗਾ ਤੇ ਸਿਹਤ ਨਾਲ ਸਰਵ ਭਾਰਤੀ ਨਸ਼ਾ ਮੁਕਤੀ ਮੁਹਿੰਮ (ਡੈਪਥ ਮੁਹਿੰਮ) (Depth Campaign) ਦੀ ਸ਼ੁਰੂਆਤ ਕੀਤੀ । ਡੈਪਥ ਮੁਹਿੰਮ ਦੇ ਤਹਿਤ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਪਿੰਡਾਂ, ਸ਼ਹਿਰਾਂ ’ਚ ਨਸ਼ੇ ਦੀ ਗ੍ਰਿਫਤ ’ਚ ਫਸੇ ਨੌਜਵਾਨਾਂ ਨੂੰ ਇਸ ਚੋਂ ਬਾਹਰ ਕੱਢ ਕੇ ਉਨ੍ਹਾਂ ਦੇ ਜੀਵਨ ਨੂੰ ਸੁਧਾਰੇਗੀ ਨਾਲ ਹੀ ਅਜਿਹੇ ਨੌਜਵਾਨਾਂ ਦਾ ਇਲਾਜ ਵੀ ਕੀਤਾ ਜਾਵੇਗਾ।

ਇਸ ਦੇ ਤਹਿਤ ਨੌਜਵਾਨਾਂ ਨੂੰ ਰਾਮ-ਨਾਮ, ਪ੍ਰਭੂ ਦੀ ਭਗਤੀ ਨਾਲ ਜੋੜਿਆ ਜਾਵੇਗਾ, ਤਾਂ ਕਿ ‘ਧਿਆਨ’ ਨਾਲ ਉਸ ਦਾ ਆਤਮਬਲ ਮਜਬੂਤ ਹੋਵੇ ਅਤੇ ਉਹ ਨਸ਼ਿਆਂ ਦੇ ਜਾਲ ਚੋਂ ਨਿਕਲ ਸਕੇ। ਨਾਲ ਹੀ ਯੋਗਾ ਅਭਿਆਸ ਰਾਹੀਂ ਸਿਹਤਮੰਦ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਆਨਲਾਈਨ ਗੁਰੂਕੁਲ ਰਾਹੀਂ ਪੰਚਾਂ, ਸਰਪੰਚਾਂ, ਕੌਂਸਲਰ, ਚੇਅਰਮੈਨ, ਵਿਧਾਇਕਾਂ ਸਮੇਤ ਪਤਵੰਤੇ ਸੱਜਣਾਂ ਨੂੰ ਸੱਦਾ ਦੇ ਰਹੇ ਹਨ ਕਿ ਉਹ ਨਸ਼ੇ ਰੂਪੀ ਦੈਂਤ ਤੋਂ ਦੇਸ਼ ਦੇ ਨੌਜਵਾਨਾਂ ਨੂੰ ਬਚਾਉਣ ਲਈ ਅੱਗੇ ਆਉਣ, ਤਾਂ ਕਿ ਨੌਜਵਾਨ ਪੀੜ੍ਹੀ ਇਸ ’ਚੋਂ ਬਾਹਰ ਨਿਕਲ ਕੇ ਖੁਸ਼ਹਾਲ ਜੀਵਨ ਗੁਜ਼ਾਰ ਸਕੇ।

ਇਹ ਵੀ ਪੜ੍ਹੋ : ਡੇਰਾ ਸੱਚਾ ਸੌਦਾ ਨੇ ਕੀਤਾ ਕੇਂਦਰ ਸਰਕਰ ਦੇ ’ਨਸ਼ਾ ਮੁਕਤ ਭਾਰਤ ਅਭਿਆਨ’ ਦਾ ਤਹਿਦਿਲੋਂ ਸਵਾਗਤ

ਪੰਜਾਬ ’ਚ ਨਸ਼ੇ ਦੀ ਨਹੀਂ ਪਵਿੱਤਰ ਗੁਰਬਾਣੀ ਅਤੇ ਧਰਮਾਂ ਦੀ ਗੂੰਜ ਆਉਣੀ ਚਾਹੀਦੀ ਹੈ

ਬਠਿੰਡਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੇ ਸਾਧ-ਸੰਗਤ ਤੇ ਸਮਾਜ ਨੁੁਮਾਇੰਦਿਆਂ ਨੂੰ ਨਸ਼ੇ ਖਿਲਾਫ ਜ਼ੋਰਦਾਰ ਮੁਹਿੰਮ ਵਿੱਢਣ ਦਾ ਸੱਦਾ ਦਿੱਤਾ। ਆਪ ਜੀ ਨੇ ਫ਼ਰਮਾਇਆ ਕਿ ਪੰਜਾਬ ਦੀ ਧਰਤੀ ਪੰਜ ਦਰਿਆਵਾਂ ਦੀ ਧਰਤੀ ਹੈ ਜਿੱਥੇ ਗੁਰੂ ਸਾਹਿਬਾਨਾਂ ਦੀ ਪਵਿੱਤਰ ਗੁਰਬਾਣੀ ਦੀ ਰਚਨਾ ਕੀਤੀ। ਇਸ ਧਰਤੀ ਤੋਂ ਗੁਰਬਾਣੀ ਅਤੇ ਧਰਮਾਂ ਦੀ ਗੂੰਜ ਆਉਣੀ ਚਾਹੀਦੀ ਸੀ। ਇੱਥੇ ਪਰਮਾਤਮਾ ਦਾ ਨੂਰ ਵਰਸਣਾ ਚਾਹੀਦਾ ਸੀ ਪਰ ਇੱਥੇ ਚਿੱਟਾ (ਡਰੱਗ, ਨਸ਼ਾ) ਵਰਸ ਰਿਹਾ ਹੈ। ਸਾਧ-ਸੰਗਤ ਤੇ ਪੰਚਾਇਤਾਂ ਦੇ ਨੁਮਾਇੰਦੇ ਰਲ ਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਰਹਿਤ ਕਰਨ ਲਈ ਅੱਗੇ ਆਓ ਤਾਂ ਕਿ ਸਮਾਜ ਧਰਮਾਂ ਦੀ ਪਵਿੱਤਰ ਸਿੱਖਿਆ ਨਾਲ ਮਹਿਕ ਉੱਠੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ