Faridkot Sports News: ਪੰਜਾਬ ਸਟੇਟ ਮਾਸਟਰਜ਼ ਬੈਡਮਿੰਟਨ ਚੈਂਪੀਅਨਸ਼ਿਪ 2026 ਦਾ ਸ਼ਾਨਦਾਰ ਆਗਾਜ਼

Sach Kahoon Punjabi Desk Picture
Published On

Faridkot Sports News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬਾਬਾ ਸ਼ੇਖ ਫਰੀਦ ਜੀ ਦੀ ਚਰਨ ਛੋਹ ਪ੍ਰਾਪਤ ਪਾਵਨ ਧਰਤੀ ਫ਼ਰੀਦਕੋਟ ਵਿੱਚ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਫ਼ਰੀਦਕੋਟ ਵੱਲੋਂ ਪੰਜਾਬ ਸਟੇਟ ਮਾਸਟਰਜ਼ ਬੈਡਮਿੰਟਨ ਚੈਂਪੀਅਨਸ਼ਿਪ 2026 ਦਾ ਸ਼ਾਨਦਾਰ ਆਯੋਜਨ ਕੀਤਾ ਜਾ ਰਿਹਾ ਹੈ, ਜੋ ਕਿ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਮਾਨਤਾ ਪ੍ਰਾਪਤ ਹੈ। ਇਸ ਚੈਂਪੀਅਨਸ਼ਿਪ ਦਾ ਉਦਘਾਟਨ ਅੱਜ ਬੜੇ ਹੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹਪੂਰਕ ਮਾਹੌਲ ਵਿੱਚ ਕੀਤਾ ਗਿਆ। ਚੈਂਪੀਅਨਸ਼ਿਪ ਦੇ ਉਦਘਾਟਨੀ ਸਮਾਰੋਹ ਦੌਰਾਨ ਐਸ.ਡੀ.ਐਮ. ਫ਼ਰੀਦਕੋਟ ਮੇਜਰ ਡਾ. ਵਰੁਣ ਕੁਮਾਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਇਸ ਰਾਜ ਪੱਧਰੀ ਟੂਰਨਾਮੈਂਟ ਵਿੱਚ 35 ਸਾਲ ਤੋਂ 75 ਸਾਲ ਉਮਰ ਵਰਗ ਤੱਕ ਦੇ ਵੈਟਰਨ ਖਿਡਾਰੀ ਭਾਗ ਲੈ ਰਹੇ ਹਨ। ਮੁਕਾਬਲੇ ਸਿੰਗਲਜ਼ (ਪੁਰਸ਼), ਡਬਲਜ਼ (ਪੁਰਸ਼), ਮਿਕਸ ਡਬਲਜ਼, ਸਿੰਗਲਜ਼ (ਮਹਿਲਾ) ਅਤੇ ਡਬਲਜ਼ (ਮਹਿਲਾ) ਵਰਗਾਂ ਵਿੱਚ ਕਰਵਾਏ ਜਾ ਰਹੇ ਹਨ। ਆਪਣੇ ਸੰਬੋਧਨ ਵਿੱਚ ਸ੍ਰੀ ਰਿਤਿਕ ਖੰਨਾ, ਆਨਰੇਰੀ ਸੈਕਟਰੀ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਨੇ ਟੂਰਨਾਮੈਂਟ ਦੇ ਉੱਚ ਪੱਧਰੀ ਪ੍ਰਬੰਧਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਆਰਗੇਨਾਈਜ਼ਰਜ਼ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਫ਼ਰੀਦਕੋਟ ਜ਼ਿਲ੍ਹੇ ਵਿੱਚ ਇਹ ਆਪਣੇ ਕਿਸਮ ਦਾ ਪਹਿਲਾ ਮਾਸਟਰਜ਼ ਬੈਡਮਿੰਟਨ ਟੂਰਨਾਮੈਂਟ ਹੈ, ਜੋ ਖੇਡ ਸੰਸਕ੍ਰਿਤੀ ਨੂੰ ਨਵਾਂ ਮੁਕਾਮ ਦੇਵੇਗਾ।

ਇਹ ਵੀ ਪੜ੍ਹੋ: Meghalaya Coal Mine Blast: ਮੇਘਾਲਿਆ ਕੋਲਾ ਖਾਨ ਧਮਾਕੇ ਮਾਮਲੇ ’ਚ ਦੋ ਗ੍ਰਿਫ਼ਤਾਰ

ਇਸ ਮੌਕੇ ਰਿਤਿਕ ਖੰਨਾ, ਆਨਰੇਰੀ ਸੈਕਟਰੀ ਪੰਜਾਬ ਬੈਡਮਿੰਟਨ ਐਸੋਸੀਏਸ਼ਨ, ਚਿਤਰੰਜਨ ਬਾਂਸਲ, ਟੈਕਨੀਕਲ ਆਰਗੇਨਾਈਜ਼ਿੰਗ ਸੈਕਟਰੀ, ਲਲਿਤ ਮੋਹਨ ਗੁਪਤਾ ਐਡਵੋਕੇਟ, ਸੀਨੀਅਰ ਵਾਈਸ ਪ੍ਰਧਾਨ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਫ਼ਰੀਦਕੋਟ ਅਤੇ ਵਾਈਸ ਪ੍ਰੈਜੀਡੈਂਟ ਪੰਜਾਬ ਬੈਡਮਿੰਟਨ ਐਸੋਸੀਏਸ਼ਨ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਟੂਰਨਾਮੈਂਟ ਦੀ ਵਿਸਥਾਰਪੂਰਕ ਰੂਪ-ਰੇਖਾ ਸਾਂਝੀ ਕੀਤੀ ਗਈ। Faridkot Sports News

ਇਸ ਮੌਕੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਫ਼ਰੀਦਕੋਟ ਦੇ ਸਮੂਹ ਮੈਂਬਰ, ਬਾਬਾ ਫਰੀਦ ਬੈਡਮਿੰਟਨ ਕਲੱਬ ਦੇ ਮੈਂਬਰ ਅਤੇ ਖੇਡ ਪ੍ਰੇਮੀ ਵੱਡੀ ਗਿਣਤੀ ਵਿੱਚ ਮੌਜ਼ੂਦ ਰਹੇ। ਆਰਗੇਨਾਈਜ਼ਿੰਗ ਕਮੇਟੀ ਵੱਲੋਂ ਖਿਡਾਰੀਆਂ ਲਈ ਬਰੇਕਫਾਸਟ, ਲੰਚ ਅਤੇ ਫਲਾਂ ਦਾ ਉਚਿਤ ਪ੍ਰਬੰਧ ਕੀਤਾ ਗਿਆ। ਇਸ ਤੋਂ ਇਲਾਵਾ ਭਾਗ ਲੈਣ ਵਾਲੇ ਹਰ ਖਿਡਾਰੀ ਨੂੰ ਯਾਦਗਾਰੀ ਟੀ-ਸ਼ਰਟ ਵੀ ਭੇਂਟ ਕੀਤੀ ਗਈ।

About The Author

Related Posts