
ਸਹੌਲੀ ਦੇ ਪ੍ਰਾਇਮਰੀ ਸਕੂਲ ’ਚ ਬੱਚਿਆਂ ਦਾ ਸ਼ਾਨਦਾਰ ਸਵਾਗਤ
(ਸੁਸ਼ੀਲ ਕੁਮਾਰ) ਭਾਦਸੋਂ। ਸਹੌਲੀ ਪਿੰਡ ਦੇ ਪ੍ਰਾਇਮਰੀ ਸਕੂਲ ਵਿੱਚ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਖੁੱਲਣ ਤੇ ਸਕੂਲ ਦੇ ਅਧਿਆਪਕ ਬੇਅੰਤ ਸਿੰਘ,ਸਤਵੀਰ ਸਿੰਘ ਅਤੇ ਰਛਪਾਲ ਸਿੰਘ ਵੱਲੋਂ ਵਿਦਿਆਰਥੀਆਂ ਦਾ ਸ਼ਾਨਦਾਰ ਸਵਾਗਤ ਸਕੂਲ ਵਿੱਚ ਕੀਤਾ ਗਿਆ। ਇਸ ਮੌਕੇ ਬਲਾਕ ਭਾਦਸੋਂ-2 ਦੇ ਸਿੱਖਿਆ ਅਫ਼ਸਰ ਜਗਜੀਤ ਸਿੰਘ ਨੌਹਰਾ ਨੇ ਸਕੂਲ ਵਿੱਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।
ਇਹ ਵੀ ਪੜ੍ਹੋ: Punjab Roadways: ਸਰਕਾਰੀ ਬੱਸਾਂ ’ਚ ਸਫਰ ਕਰਨ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖਬਰ

ਉਨਾਂ ਵੱਲੋਂ ਵੀ ਵਿਦਿਆਰਥੀਆਂ ਨੂੰ ਫੁੱਲ ਦੇ ਕੇ ਅਤੇ ਬੈਂਚ ਲਗਾ ਕੇ ਸਵਾਗਤ ਕੀਤਾ। ਵਿਦਿਆਰਥੀਆਂ ਨਾਲ ਛੁੱਟੀਆਂ ਕਿਵੇਂ ਗੁਜ਼ਾਰੀਆਂ ਦੇ ਸੰਬੰਧ ਵਿੱਚ ਵਿਸਥਾਰ ਨਾਲ਼ ਗੱਲਬਾਤ ਕੀਤੀ। ਵਿਦਿਆਰਥੀਆਂ ਨੇ ਵੀ ਆਪਣੇ ਖੁਸ਼ੀ ਦੇ ਪਲ ਸਿੱਖਿਆ ਅਫ਼ਸਰ ਅਤੇ ਅਧਿਆਪਕਾਂ ਨਾਲ ਸਾਂਝੇ ਕੀਤੇ। ਇਸ ਮੌਕੇ ਐਸ.ਐਮ.ਸੀ. ਕਮੇਟੀ ਮੈਂਬਰ ਜਗਤਾਰ ਸਿੰਘ ਜੱਗੀ, ਮੇਜਰ ਸਿੰਘ ਆਦਿ ਹਾਜ਼ਰ ਸਨ।