ਮੁੱਖ ਮੰਤਰੀ ਮਾਨ ਦੀ ਨਵਜੰਮੀ ਧੀ ਦਾ ਢੋਲ ਵਜਾ ਕੇ ਸ਼ਾਨਦਾਰ ਸਵਾਗਤ

New Born Daughter

ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਧੀ ਨੂੰ ਗੋਦ ’ਚ ਚੁੱਕ ਕੇ ਘਰ ਲਈ ਰਵਾਨਾ ਹੋਏ। ਘਰ ਪੁੱਜਣ ’ਤੇ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਨਵਜੰਮੀ ਦੀ ਦਾ ਢੋਲ ਵਜਾ ਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। (New Born Daughter)

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾ ਕੇ ਧੀ ਦੇ ਜਨਮ ਦੀ ਜਾਣਕਾਰੀ ਸਾਂਝੀ ਕੀਤੀ ਸੀ। ਉਨ੍ਹਾਂ ਲਿਖਿਆ ਸੀ ਕਿ ਮਾਂ ਅਤੇ ਬੱਚਾ ਦੋਵੇਂ ਤੰਦਰੁਸਤ ਹਨ। ਭਗਵੰਤ ਮਾਨ ਅਤੇ ਉਨ੍ਹਾਂ ਦੀ ਮਾਂ ਰਾਤ ਭਰ ਹਸਪਤਾਲ ’ਚ ਰਹੇ ਅਤੇ ਅੱਜ ਸਵੇਰੇ ਮੁੱਖ ਮੰਤਰੀ ਦੀ ਭੈਣ ਅਤੇ ਕੁਝ ਹੋਰ ਰਿਸ਼ਤੇਦਾਰ ਵੀ ਹਸਪਤਾਲ ਪਹੁੰਚੇ।

Also Read : ਹਰਿਆਣਾ ’ਚ ਚੱਲਦੇ ਰਹਿਣਗੇ ਪੈਟਰੋਲ ਪੰਪ, ਟਲੀ ਹੜਤਾਲ

LEAVE A REPLY

Please enter your comment!
Please enter your name here