ਪਿੰਡ ਮੱਤੀ ‘ਚ ਪੋਤੇ ਨੇ ਕੀਤਾ ਦਾਦੇ ਦਾ ਕਤਲ

Murder,Case, Punjab Police, Mansa

ਪੁਲਿਸ ਨੇ ਮਾਮਲਾ ਕੀਤਾ ਦਰਜ਼

ਡੀਪੀ ਜਿੰਦਲ, ਭੀਖੀ : ਨੇੜਲੇ ਪਿੰਡ ਮੱਤੀ ਵਿਖੇ ਵੀਰਵਾਰ ਦੀ ਰਾਤ ਇਕ ਵਿਅਕਤੀ ਵੱਲੋਂ ਆਪਣੇ ਦਾਦੇ ਦੀ ਗਲਾ ਘੋਟ ਕੇ ਹੱਤਿਆ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਭੀਖੀ ਦੀ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਕੌਰ ਸਿੰਘ (75) ਦੀ ਪਤਨੀ ਗੁਰਨਾਮ ਕੌਰ ਨੇ ਪੁਲੀਸ ਥਾਣਾ ਭੀਖੀ ਵਿਖੇ ਆਪਣੇ ਬਿਆਨ ਦਰਜ਼ ਕਰਵਾਏ ਹਨ ਕਿ ਵੀਰਵਾਰ ਦੀ ਰਾਤ ਨੂੰ ਉਸਦੇ ਪਤੀ ਕੌਰ ਸਿੰਘ ਅਤੇ ਪੋਤੇ ਮਨਪ੍ਰੀਤ ਸਿੰਘ ਉਰਫ ਸਾਧੂ ਸਿੰਘ ਵਿਚਕਾਰ ਕਿਸੇ ਘਰੇਲੂ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸੇ ਦੌਰਾਨ ਗੁੱਸੇ ‘ਚ ਆਏ ਮਨਪ੍ਰੀਤ ਸਿੰਘ ਨੇ ਆਪਣੇ ਦਾਦੇ ਦੀ ਗਲਾ ਘੋਟ ਕੇ ਹੱਤਿਆ ਕਰ ਦਿੱਤੀ। ਭੀਖੀ ਪੁਲੀਸ ਨੇ ਗੁਰਨਾਮ ਕੌਰ ਵੱਲੋਂ ਦਿੱਤੇ ਗਏ ਬਿਆਨਾਂ ਦੇ ਅਧਾਰ ‘ਤੇ ਮਨਪ੍ਰੀਤ ਸਿੰਘ ਉਰਫ ਸਾਧੂ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮੱਤੀ ਦੇ ਖਿਲਾਫ ਕਤਲ ਦਾ ਕੇਸ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here