ਮਹਾਨ ਜਰਨੈਲ ਸਨ ਬਾਬਾ ਬੰਦਾ ਸਿੰਘ ਬਹਾਦਰ : ਰਾਣਾ

Great Generals, Baba Banda Singh Bahadur, Rana

ਮੁੱਲਾਂਪੁਰ ਦਾਖਾ, ਮਲਕੀਤ ਸਿੰਘ/ਸੱਚ ਕਹੂੰ ਨਿਊਜ

ਬਾਬਾ ਬੰਦਾ ਸਿੰਘ ਬਹਾਦਰ ਇੱਕ ਮਹਾਨ ਜਰਨੈਲ ਅਤੇ ਸਿੱਖ ਰਾਜ ਦੇ ਪਹਿਲੇ ਸੰਸਥਾਪਕ ਸਨ, ਉਨਾਂ ਦੀ ਕੁਰਬਾਨੀ ਬੇਮਿਸਾਲ ਸੀ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਇੱਥੇ ਬਾਬਾ ਬੰਦਾ ਬਹਾਦਰ ਦੀ ਯਾਦ ‘ਚ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਦੌਰਾਨ  ਕੀਤਾ

ਬਾਬਾ ਬੰਦਾ ਬਹਾਦਰ ਫਾਊਂਡੇਸ਼ਨ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਬੰਦਾ ਸਿੰਘ ਬਹਾਦਰ ਨੇ ਜ਼ੁਲਮ ਦੇ ਖਿਲਾਫ਼ ਮਹਾਨ ਕੁਰਬਾਨੀ ਕੀਤੀ ਹੈ ਪਰ ਦੁੱਖ ਦੀ ਗੱਲ ਹੈ ਕਿ ਆਮ ਲੋਕਾਂ ਨੂੰ ਉਨ੍ਹਾਂ ਦੀ ਵੀਰਤਾ ਬਾਰੇ ਪਤਾ ਨਹੀਂ ਹੈ ਉਨ੍ਹਾਂ ਇਤਿਹਾਸਕਾਰ ਨੂੰ ਅਪੀਲ ਕੀਤੀ ਕਿ  ਉਹ ਬਾਬਾ ਜੀ ਦੇ ਮਹਾਨ ਜੀਵਨ ਬਾਰੇ ਲਿਖਣ ਤੇ  ਆਮ ਲੋਕਾਂ ਤੱਕ ਪਹੁੰਚਾਉਣ

ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਤੇ ਜ਼ਿਲ੍ਹਾ ਪ੍ਰਧਾਨ ਗੁਰਦੇਵ ਲਾਪਰਾਂ ਨੇ ਸਾਂਝੇ ਤੌਰ ‘ਤੇ ਬੋਲਦਿਆਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਮੁਗਲ ਸਾਮਰਾਜ ਨਾਲ ਟੱਕਰ ਲੈ ਕੇ ਤੇ ਜਰਵਾਣਿਆਂ ਤੋਂ ਜਮੀਨਾਂ ਖੋਹ ਕੇ ਕਿਸਾਨਾਂ ਨੂੰ ਮਾਲਕੀ ਹੱਕ ਲੈ ਕੇ ਦਿੱਤੇ। ਬਾਬਾ ਜੀ ਦੀ ਬਦੌਲਤ ਹੀ ਅੱਜ ਦਾ ਕਿਸਾਨ ਖੇਤੀ ਕਰ ਰਿਹਾ ਹੈ। ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਤੇ ਹਲਕਾ ਇੰਚਾਰਜ ਮੇਜਰ ਸਿੰਘ ਭੈਣੀ ਨੇ ਬੋਲਦਿਆਂ ਕਿਹਾ ਕਿ ਇਤਿਹਾਸ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਨੂੰ ਇੱਕ ਜਰਨੈਲ ਤੇ ਸਿੱਖ ਰਾਜ ਦੇ ਪਹਿਲੇ ਸੰਸਥਾਪਕ ਵਜੋਂ ਜਾਣਿਆ ਜਾਂਦਾ ਹੈ।

ਸਮਾਗਮ ਨੂੰ ਸੰਬੋਧਨ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਦੇ ਪ੍ਰਧਾਨ ਸ੍ਰੀ ਕੇ. ਕੇ. ਬਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਨੂੰ ਇਤਿਹਾਸ ਵਿੱਚ ਯੋਗ ਸਥਾਨ ਦਿਵਾਉਣ ਲਈ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਫਾਉੂਂਡੇਸ਼ਨ ਨੂੰ ਆਪਣੇ ਅਖ਼ਤਿਆਰੀ ਕੋਟੇ ‘ਚੋਂ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਸ੍ਰ. ਜਗਪਾਲ ਸਿੰਘ ਖੰਗੂੜਾ, ਸ੍ਰੀ ਪਵਨ ਦੀਵਾਨ, ਐਡਵੋਕੇਟ ਸ੍ਰ. ਹਰਪ੍ਰੀਤ ਸਿੰਘ ਸੰਧੂ ਬਲਦੇਵ ਬਾਵਾ, ਪੰਜਾਬ ਪ੍ਰਧਾਨ ਕਰਨੈਲ ਗਿੱਲ, ਬਲਵੰਤ ਧਨੋਆ, ਰੇਸਮ ਸਿੰਘ ਸੱਗੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਸਿੰਘ ਬੱਦੋਵਾਲ, ਨਗਰ ਕੌਸ਼ਲ ਪ੍ਰਧਾਨ ਤੇਲੂ ਰਾਮ ਬਾਂਸਲ, ਜ਼ਿਲ੍ਹਾ ਕਾਂਗਰਸ ਮੀਤ ਪ੍ਰਧਾਨ ਨਿਰਮਲ ਸਿੰਘ ਪੰਡੋਰੀ, ਦਲਜੀਤ ਸਿੰਘ ਕੁਲਾਰ, ਨੰਦੀ ਬਾਵਾ, ਬਲਾਕ ਸੰਮਤੀ ਮੈਂਬਰ ਹਰਨੇਕ ਸਿੰਘ ਸਰਾਭਾ, ਬੀਬੀ ਸਵਰਨ ਕੌਰ ਸੱਗੂ, ਪ੍ਰਧਾਨ ਸਰਬਜੋਤ ਕੌਰ ਬਰਾੜ, ਜਤਿੰਦਰ ਕੌਰ ਰਕਬਾ, ਜਸਵੀਰ ਕੌਰ ਸੇਖੂਪੁਰਾ ਅਤੇ ਵੱਡੀ ਗਿਣਤੀ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੇ ਪੈਰੋਕਾਰ ਅਤੇ ਸੰਗਤ ਹਾਜ਼ਰ ਸੀ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।