Haryana-Punjab Weather Alert : ਮੌਸਮ ਸਬੰਧੀ ਆਈ ਵੱਡੀ ਖੁਸ਼ਖਬਰੀ, ਇਸ ਦਿਨ ਰੁਕ ਸਕਦੈ ਗਰਮੀ ਦਾ ਕਹਿਰ, ਵਰ੍ਹੇਗਾ ਮੀਂਹ

Haryana-Punjab Weather Alert

ਰਾਤ ਨੂੰ ਬੂੰਦਾ-ਬਾਂਦੀ ਦੀ ਸੰਭਾਵਨਾ | Haryana-Punjab Weather Alert

ਹਿਸਾਰ (ਸੰਦੀਪ ਸਿੰਹਮਾਰ)। (Haryana-Punjab Weather Alert) ਅੱਜ ਤੋਂ ਹਰਿਆਣਾ, ਦਿੱਲੀ, ਚੰਡੀਗੜ੍ਹ, ਜੰਮੂ, ਹਿਮਾਚਲ ਪ੍ਰਦੇਸ਼, ਪੰਜਾਬ, ਰਾਜਸਥਾਨ, ਉੱਤਰ ਪ੍ਰਦੇਸ਼, ਬਿਹਾਰ ਅਤੇ ਝਾਰਖੰਡ ਵਿੱਚ ਕੜਾਕੇ ਦੀ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਹਾਲਾਂਕਿ ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਵੀ ਗਰਮੀ ਦਾ ਅਲਰਟ ਜਾਰੀ ਕੀਤਾ ਹੈ। ਇਹ ਵੀ ਉਮੀਦ ਕੀਤੀ ਜਾ ਰਹੀ ਹੈ ਕਿ ਬੁੱਧਵਾਰ ਰਾਤ ਤੋਂ ਹੀ ਗਰਜ ਅਤੇ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐੱਮਡੀ ਅਨੁਸਾਰ ਇਸ ਸਮੇਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 2 ਤੋਂ 3 ਡਿਗਰੀ ਸੈਲਸੀਅਸ ਦੀ ਗਿਰਾਵਟ ਆਵੇਗੀ। ਮੌਸਮ ’ਚ ਇਹ ਬਦਲਾਅ ਸਿਰਫ ਦੋ ਦਿਨਾਂ ਲਈ ਹੋਵੇਗਾ, ਉਸ ਤੋਂ ਬਾਅਦ ਤਿੰਨ ਦਿਨਾਂ ਤੱਕ ਤਾਪਮਾਨ ਫਿਰ ਵਧੇਗਾ। ਫਿਰ ਮਾਨਸੂਨ ਦੀ ਐਂਟਰੀ ਨਾਲ ਗਰਮੀ ਤੋਂ ਰਾਹਤ ਮਿਲੇਗੀ।

ਭਿਆਨਕ ਗਰਮੀ ਕਾਰਨ ਚਰਵਾਹੇ ਦੀ ਮੌਤ | Haryana-Punjab Weather Alert

ਆਈਐਮਡੀ ਦੇ ਤਾਜ਼ਾ ਮੌਸਮ ਬੁਲੇਟਿਨ ਅਨੁਸਾਰ ਦੱਖਣ-ਪੱਛਮੀ ਮਾਨਸੂਨ 30 ਜੂਨ ਤੋਂ ਬਾਅਦ ਹੀ ਹਰਿਆਣਾ, ਦਿੱਲੀ ਅਤੇ ਪੰਜਾਬ ਵਿੱਚ ਪਹੁੰਚਣ ਦੀ ਸੰਭਾਵਨਾ ਹੈ। ਹਾਲਾਂਕਿ ਗੁਜਰਾਤ ਨਾਲ ਲੱਗਦੇ ਰਾਜਸਥਾਨ ਦੇ ਕੁਝ ਜ਼ਿਲ੍ਹਿਆਂ ਵਿੱਚ 30 ਜੂਨ ਤੋਂ ਪਹਿਲਾਂ ਵੀ ਮੀਂਹ ਪੈ ਸਕਦਾ ਹੈ। ਦੂਜੇ ਪਾਸੇ ਕੜਾਕੇ ਦੀ ਗਰਮੀ ਕਾਰਨ ਹੀਟ ਸਟਰੋਕ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਹਸਪਤਾਲਾਂ ਵਿੱਚ ਅਜਿਹੇ ਮਰੀਜ਼ਾਂ ਦੀ ਗਿਣਤੀ ਵਧ ਗਈ ਹੈ, ਜੋ ਕਿਸੇ ਨਾ ਕਿਸੇ ਰੂਪ ਵਿੱਚ ਗਰਮੀ ਤੋਂ ਪ੍ਰਭਾਵਿਤ ਹੋਏ ਹਨ।

ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਇਸ ਤੋਂ ਪਹਿਲਾਂ ਹੀ ਗਰਮੀ ਕਾਰਨ ਮੌਤ ਹੋ ਚੁੱਕੀ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਹੈ ਕਿ ਮਾਨਸੂਨ 4 ਦਿਨਾਂ ਵਿੱਚ ਮਹਾਰਾਸ਼ਟਰ, ਓਡੀਸ਼ਾ, ਆਂਧਰਾ ਪ੍ਰਦੇਸ਼, ਪੱਛਮੀ ਬੰਗਾਲ ਅਤੇ ਬਿਹਾਰ ਦੇ ਕੁਝ ਹਿੱਸਿਆਂ ਵਿੱਚ ਪਹੁੰਚਣ ਦੀ ਸੰਭਾਵਨਾ ਹੈ। ਪੱਛਮੀ ਬੰਗਾਲ ਅਤੇ ਉੱਤਰ-ਪੂਰਬੀ ਸੂਬਿਆਂ ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼ ਵਿੱਚ ਮੀਂਹ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਮੱਧ ਭਾਰਤ ਅਤੇ ਉੱਤਰੀ ਭਾਰਤ ਦੇ ਸੂਬੇ ਅਜੇ ਵੀ ਮੀਂਹ ਦਾ ਇੰਤਜ਼ਾਰ ਕਰ ਰਹੇ ਹਨ।

Haryana-Punjab Weather Alert

ਓਧਰ ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਤੋਂ ਅਲਵਰ ਜ਼ਿਲ੍ਹੇ ਵਿੱਚ ਭੇਡਾਂ ਚਰਾਉਣ ਆਏ ਇੱਕ ਚਰਵਾਹੇ ਦੀ ਗਰਮੀ ਕਾਰਨ ਮੌਤ ਹੋ ਗਈ। ਇਹ ਜਾਣਕਾਰੀ ਮ੍ਰਿਤਕ ਦੇ ਪਰਿਵਾਰਕ ਮੈਂਬਰ ਮੋਹਨ ਰਾਮ ਨੇ ਦਿੱਤੀ। ਉਸ ਨੇ ਦੱਸਿਆ ਕਿ ਦੁਪਹਿਰ ਸਮੇਂ ਕ੍ਰਿਸ਼ਨਾ ਦੀ ਤਬੀਅਤ ਅਚਾਨਕ ਵਿਗੜ ਗਈ ਅਤੇ ਉਸ ਨੂੰ ਪਹਿਲਾਂ ਟਹਿਲਾ ਹਸਪਤਾਲ ਲਿਆਂਦਾ ਗਿਆ। ਇਸ ਤੋਂ ਬਾਅਦ ਉਸ ਨੂੰ ਅਲਵਰ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਪੰਜਾਬ-ਹਰਿਆਣਾ ’ਚ ਸਰਸਾ ਸਭ ਤੋਂ ਗਰਮ

ਚੰਡੀਗੜ੍ਹ। ਹਰਿਆਣਾ ਅਤੇ ਪੰਜਾਬ ਸਮੇਤ ਅੱਧੇ ਦੇਸ਼ ਵਿੱਚ ਭਿਆਨਕ ਗਰਮੀ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ। ਮੰਗਲਵਾਰ ਨੂੰ ਆਈਐੱਮਡੀ ਚੰਡੀਗੜ੍ਹ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹਰਿਆਣਾ ਦਾ ਸਰਸਾ 46 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਨੂਹ 45.6, ਜੀਂਦ 45.3, ਫਰੀਦਾਬਾਦ 45.2, ਰੋਹਤਕ 45.1, ਸੋਨੀਪਤ 44.9, ਹਿਸਾਰ 44.8 ਅਤੇ ਚਰਖੀ ਦਾਦਰੀ 44.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੇਕਰ ਸੂਬੇ ਦੇ ਸਭ ਤੋਂ ਘੱਟ ਤਾਪਮਾਨ ਦੀ ਗੱਲ ਕਰੀਏ ਤਾਂ ਯਮੁਨਾਨਗਰ ਦਾ ਤਾਪਮਾਨ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਹਰਿਆਣਾ-ਪੰਜਾਬ ’ਚ ਸਰਸਾ…

ਪੰਜਾਬ ਦੇ ਸਮਰਾਲਾ ਵਿੱਚ 45.8 ਡਿਗਰੀ ਸੈਲਸੀਅਸ ਤਾਪਮਾਨ ਦੇ ਨਾਲ ਸਭ ਤੋਂ ਗਰਮ ਸੀ। ਪਠਾਨਕੋਟ ਵਿੱਚ ਪਾਰਾ 45.4 ਡਿਗਰੀ, ਬਠਿੰਡਾ ਵਿੱਚ 45.2, ਫਰੀਦਕੋਟ ਵਿੱਚ 44.9 ਅਤੇ ਸੰਗਰੂਰ ਵਿੱਚ 43.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। (Haryana-Punjab Weather Alert)

Also Read : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੱਕ ਹੋਰ ਵੀਡੀਓ ਕਾਲ ਹੋਈ ਵਾਇਰਲ