ਕਾਂਗਰਸੀ ਆਗੂਆਂ ਨੇ ਬਾਦਲ ਪਰਿਵਾਰ ਨੂੰ ਰੱਖਿਆ ਨਿਸ਼ਾਨੇ ‘ਤੇ
ਬਠਿੰਡਾ/ਮਹਿਰਾਜ | ਬਠਿੰਡਾ ਜ਼ਿਲ੍ਹੇ ਦੇ ਪਿੰਡ ਮਹਿਰਾਜ ‘ਚ ਅੱਜ ਕਰਜ਼ਾ ਮਾਫ਼ੀ ਦੇ ਤੀਜੇ ਪੜਾਅ ਤਹਿਤ ਕਰਵਾਏ ਸਮਾਗਮ ਨੂੰ ਕਾਂਗਰਸੀ ਆਗੂਆਂ ਨੇ ਲੋਕ ਸਭਾ ਚੋਣਾਂ ਦੇ ਪਲੇਟਫਾਰਮ ਵਜੋਂ ਵਰਤਿਆ ਅਕਾਲੀ ਦਲ ਦੇ ਗੜ੍ਹ ਮੰਨੇ ਜਾਂਦੇ ਲੋਕ ਸਭਾ ਹਲਕਾ ਬਠਿੰਡਾ ‘ਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਰਜ਼ਾ ਮਾਫ਼ੀ ਸਕੀਮ ਨਾਲ ਅਕਾਲੀ ਦਲ ਵਿਰੁੱਧ ਦਮਦਾਰ ਰਣਨੀਤੀ ਦਾ ਆਗਾਜ਼ ਕੀਤਾ ਹਰਸਿਮਰਤ ਬਾਦਲ ਲਗਾਤਾਰ ਦੋ ਵਾਰ ਇਸ ਹਲਕੇ ਤੋਂ ਲੋਕ ਸਭਾ ਚੋਣਾਂ ‘ਚ ਜਿੱਤ ਹਾਸਲ ਕਰ ਚੁੱਕੇ ਹਨ
ਕਾਂਗਰਸੀ ਆਗੂਆਂ ਨੇ ਇਸ ਮੌਕੇ ਬਾਦਲ ਪਰਿਵਾਰ ਨੂੰ ਨਿਸ਼ਾਨੇ ‘ਤੇ ਰੱਖਿਆ ਅਤੇ ਕਾਂਗਰਸ ਨੂੰ ਅਗਾਮੀ ਲੋਕ ਸਭਾ ਚੋਣਾਂ ਦੌਰਾਨ ਵੋਟਾਂ ਪਾਉਣ ਦਾ ਸੱਦਾ ਦਿੱਤਾ ਉਂਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਠੰਢ ਦੇ ਮੌਸਮ ‘ਚ ਬਾਦਲ ਪਰਿਵਾਰ ਪ੍ਰਤੀ ਸੁਰ ਠੰਢੀ ਹੀ ਰਹੀ ਅੱਜ ਆਪਣੇ ਪੁਰਖਿਆਂ ਦੇ ਪਿੰਡ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਤਿੱਖੀ ਸੁਰ ‘ਚ ਗੱਲ ਕਰਨ ਤੋਂ ਪ੍ਰਹੇਜ਼ ਕੀਤਾ ਅਤੇ ਜਾਬਤਾਬੱਧ ਭਾਸ਼ਣ ਦਿੱਤਾ ਮੁੱਖ ਮੰਤਰੀ ਨੇ ਅੱਜ ਇੱਥੇ ਬਠਿੰਡਾ ਅਤੇ ਮਾਨਸਾ ਦੇ 18308 ਛੋਟੇ ਕਿਸਾਨਾਂ ਨੂੰ 97 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਵਾਉਣ ਤਹਿਤ ਦੋਵਾਂ ਜ਼ਿਲ੍ਹਿਆਂ ਦੇ 10-10 ਕਿਸਾਨਾਂ ਨੂੰ ਰਸਮੀ ਤੌਰ ‘ਤੇ ਕਰਜ਼ਾ ਰਾਹਤ ਸਰਟੀਫਿਕੇਟ ਵੀ ਸੌਂਪੇ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਕਰਜ਼ਾ ਮੁਆਫ਼ੀ ਦੇ ਨਾਲ-ਨਾਲ ਬੇਜ਼ਮੀਨ ਕਿਰਤੀਆਂ ਲਈ ਵੀ ਨਵੀਂ
ਸਕੀਮ ਲਿਆਂਦੀ ਜਾ ਰਹੀ ਹੈ ਮੁੱਖ ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਕਿਸਾਨੀ ਦੀ ਬਾਂਹ ਫੜਨ ਲਈ ਉਨ੍ਹਾਂ ਵੱਲੋਂ ਵਾਰ-ਵਾਰ ਕੀਤੀਆਂ ਅਪੀਲਾਂ ਦਾ ਕੇਂਦਰ ਨੇ ਕੋਈ ਹੁੰਗਾਰਾ ਨਹੀਂ ਭਰਿਆ। ਪਿਛਲੀ ਸਰਕਾਰ ਪਾਸੋਂ ਉਨ੍ਹਾਂ ਨੂੰ ਵਿਰਾਸਤ ਵਿੱਚ ਮਿਲੇ 2.08 ਲੱਖ ਕਰੋੜ ਦੇ ਕਰਜ਼ੇ ਦੇ ਬਾਵਜ਼ੂਦ ਸਾਡੀ ਸਰਕਾਰ ਨੇ ਕਰਜ਼ਾ ਰਾਹਤ ਸਕੀਮ ਸ਼ੁਰੂ ਕੀਤੀ ਹੈ, ਜਿਸ ਨਾਲ 10.25 ਲੱਖ ਪਰਿਵਾਰਾਂ ਨੂੰ ਰਾਹਤ ਮਿਲੇਗੀ। ਮੁੱਖ ਮੰਤਰੀ ਕਿਸਾਨਾਂ ਨੂੰ ਫ਼ਸਲ ਦਾ ਸਹੀ ਮੁੱਲ ਦੇਣ ਲਈ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਦੁਹਰਾਈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਸਹਾਇਤਾ ਲਈ ਕੌਮੀ ਨੀਤੀ ਲਿਆਉਣੀ ਹੀਦੀ ਹੈ। ਮੁਲਕ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾਉਣ ਲਈ ਪੰਜਾਬ ਦੇ ਮਿਸਾਲੀ ਯੋਗਦਾਨ ਦਾ ਜ਼ਿਕਰ ਕਰਦਿਆਂ ਕੈਪਟਨ ਨੇ ਕਿਹਾ ਕਿ ਇੱਥੋਂ ਤੱਕ ਕਿ ਇਸ ਵੇਲੇ ਸੂਬੇ ਦੇ ਸਾਰੇ ਗੁਦਾਮ ਨੱਕੋ-ਨੱਕ ਭਰੇ ਹੋਏ ਨ। ਜੇਕਰ ਭਾਰਤੀ ਖੁਰਾਕ ਨਿਗਮ ਨੇ ਅਨਾਜ ਨਾ ਚੁੱਕਿਆ ਤਾਂ ਨਵੀਂ ਫ਼ਸਲ ਨੂੰ ਭੰਡਾਰ ਕਰਨ ਲਈ ਆਪਣੇ ਪੱਧਰ ‘ਤੇ ਪ੍ਰਬੰਧ ਕਰਨੇ ਪੈਣਗੇ। ਮੁੱਖ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਬਾਦਲ ਅਤੇ ਉਨ੍ਹਾਂ ਦੇ ਸਾਥੀ ਲੋਕਾਂ ਦਾ ਭਲਾ ਕਰਨ ਦੀ ਥਾਂ ‘ਤੇ ਆਪਣੀਆਂ ਜੇਬਾਂ ਭਰਨ ਵਿੱਚ ਹੀ ਮਸਤ ਰਹੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਮਾੜੇ ਦੌਰ ਨੂੰ ਪਲਟਦਿਆਂ ਨਵੀਂ ਸ਼ੁਰੂਆਤ ਕੀਤੀ ਜਿਸ ਤਹਿਤ 300 ਸਟੀਲ ਫੈਕਟਰੀਆਂ ਮੁੜ ਚੱਲਣ ਲੱਗ ਪਈਆਂ। ਮੁੱਖ ਮੰਤਰੀ ਨੇ ਕਿਹਾ ਕਿ 16000 ਕਿਲੋਮੀਟਰ ਸੜਕਾਂ ਦੀ 2000 ਕਰੋੜ ਦੀ ਲਾਗਤ ਨਾਲ ਮੁਰੰਮਤ ਕਰਨ ਦਾ 30 ਜੂਨ ਤੱਕ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਉਣੀ-2018 ਦੌਰਾਨ ਕ੍ਰਮਵਾਰ 1 ਲੱਖ ਮੀਟਰਕ ਟਨ ਅਤੇ 46 ਹਜ਼ਾਰ ਟਨ ਕਮੀ ਆਈ ਹੈ ਜਿਸ ਨਾਲ ਪਿਛਲੇ ਸਾਲ ਦੇ ਮੁਕਾਬਲੇ ਕਿਸਾਨਾਂ ਨੂੰ 200 ਕਰੋੜ ਰੁਪਏ ਦੀ ਬਚਤ ਹੋਈ ਹੈ। ਉਨਾਂ ਕਿਹਾ ਕਿ ਬਾਸਮਤੀ ‘ਤੇ ਖੇਤੀ ਰਸਾਇਣਾਂ ਦੀ ਸੂਝ ਨਾਲ ਵਰਤੋਂ ਕਰਨ ਕਰਕੇ ਕਿਸਾਨਾਂ ਨੂੰ ਅੰਤਰਰਾਸ਼ਟਰੀ ਮੰਡੀ ਵਿੱਚ ਲਾਹੇਵੰਦ ਭਾਅ ਮਿਲਿਆ ਹੈ। ਮੁੱਖ ਮੰਤਰੀ ਨੇ ਬਰਗਾੜੀ ਕੇਸ ਦੇ ਕਿਸੇ ਵੀ ਦੋਸ਼ੀ ਨੂੰ ਨਾ ਬਖ਼ਸ਼ਣ ਦਾ ਐਲਾਨ ਕੀਤਾ, ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਸਿਆਸਤਦਾਨ ਜਾਂ ਪੁਲੀਸ ਅਫ਼ਸਰ ਹੀ ਕਿਉਂ ਨਾ ਹੋਵੇ। ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਵਿੱਚ ਕੋਈ ਵੀ ਕਰਜ਼ਾ ਮੁਆਫ਼ ਨਾ ਹੋਣ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਾਏ ਗਏ ਦੋਸ਼ਾਂ ਦੀ ਵੀ ਤਿੱਖੀ ਆਲੋਚਨਾ ਕੀਤੀ। ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਛੇਤੀਂ ਹੀ ਨਿਯਮਾਂ ਵਿੱਚ ਸੋਧ ਕਰੇਗੀ ਤਾਂ ਜੋ ਸਮਾਜ ਦੇ ਕਮਜ਼ੋਰ ਵਰਗ ਲਗਾਤਾਰ 250 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਪ੍ਰਾਪਤ ਕਰਨ ਦੇ ਯੋਗ ਹੋ ਸਕਣ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਲੋਕਾਂ ਨੂੰ ਸਮਝਦਾਰੀ ਨਾਲ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਮੌਕੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ਼੍ਰੀਮਤੀ ਪ੍ਰਨੀਤ ਕੌਰ, ਬਠਿੰਡਾ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਰੁਣ ਵਧਾਵਨ, ਜ਼ਿਲ੍ਹਾ ਦਿਹਾਤੀ ਪ੍ਰਧਾਨ ਖ਼ੁਸ਼ਬਾਜ਼ ਸਿੰਘ ਜਟਾਣਾ, ਮਾਨਸਾ ਸ਼ਹਿਰੀ ਕਾਂਗਰਸ ਪ੍ਰਧਾਨ ਡਾ. ਮੰਜੂ ਬਾਲਾ, ਸਾਬਕਾ ਮੰਤਰੀ ਚਿਰੰਜੀ ਲਾਲ ਗਰਗ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ, ਮੁਹੰਮਦ ਸਦੀਕ, ਸੀਨੀਅਰ ਕਾਂਗਰਸੀ ਆਗੂ ਨਰਿੰਦਰ ਭਲੇਰੀਆ ਅਤੇ ਜਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀ ਹਾਜ਼ਰ ਸਨ
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।