- ਇੰਡਸਟਰੀ ਖੱਜਲ ਖੁਆਰੀ ਹੋਵੇਗੀ ਖ਼ਤਮ
- ਇਹ ਸਕੀਮ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਮੁੱਖ ਮੰਤਰੀ ਭਗਵੰਤ ਮਾਨ ਨੇ ਹਰੇ ਰੰਗ ਦਾ ਸਟਾਂਪ ਪੇਪਰ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਇਹ ਸਕੀਮ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਲੋਕਾਂ ਦੀ ਖੱਜਲ ਖੁਆਰੀ ਖਤਮ ਹੋਵੇਗੀ। (Green Stamp Paper) ਉਨਾਂ ਕਿਹਾ ਕਿ ਸਾਡਾ ਮਕਸਦ ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਲਿਆਉਣਾ ਤੇ ਵਪਾਰੀਆਂ ਨੂੰ ਕਾਰੋਬਾਰ ਪੱਖੀ ਮਹੌਲ ਦੇਣਾ ਹੈ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੀ ਮੌਜ਼ੂਦ ਰਹੇ।
ਇਹ ਵੀ ਪੜ੍ਹੋ : ਅਨੁਪ੍ਰਿਤਾ ਜੌਹਲ ਨੇ ਏ.ਡੀ.ਸੀ. ਦਿਹਾਤੀ ਵਿਕਾਸ ਦਾ ਅਹੁਦਾ ਸੰਭਾਲਿਆ
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਦਿਨੀਂ ਇੰਡਸਟਰੀ ਦੀ ਖੱਜਲ ਖੁਆਰੀ ਘਟਾਉਣ ਲਈ ਜੋ ਹਰੇ ਰੰਗ ਦੇ ਸਟਾਂਪ ਪੇਪਰ ਵਾਲਾ ਫੈਸਲਾ ਲਿਆ ਸੀ.।ਉਸਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਮੈਂਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅੱਜ 2 ਸਨਅੱਤਕਾਰਾਂ ਨੂੰ ਹਰੇ ਰੰਗ ਦੇ ਸਟਾਂਪ ਪੇਪਰ ਦਿੱਤੇ ਤੇ ਚੰਗੀ ਗੱਲ ਇਹ ਹੈ ਕਿ ਸਿਰਫ 17 ਦਿਨਾਂ ‘ਚ ਹੀ ਇਹਨਾਂ ਨੂੰ ਸਾਰੀ ਮਨਜ਼ੂਰੀਆਂ ਮਿਲ ਗਈਆਂ। ਸਾਡਾ ਮਕਸਦ ਪੰਜਾਬ ‘ਚ ਵੱਧ ਤੋਂ ਵੱਧ ਨਿਵੇਸ਼ ਲਿਆਉਣਾ ਤੇ ਵਪਾਰੀਆਂ ਨੂੰ ਕਾਰੋਬਾਰ ਪੱਖੀ ਮਹੌਲ ਦੇਣਾ ਹੈ।