Srinagar Grenade attack: ਸ਼੍ਰੀਨਗਰ ਦੇ ਸੰਡੇ ਬਾਜ਼ਾਰ ’ਚ ਗ੍ਰੇਨੇਡ ਹਮਲਾ, ਕਈ ਜ਼ਖਮੀ

Srinagar Grenade attack
Srinagar Grenade attack: ਸ਼੍ਰੀਨਗਰ ਦੇ ਸੰਡੇ ਬਾਜ਼ਾਰ ’ਚ ਗ੍ਰੇਨੇਡ ਹਮਲਾ, ਕਈ ਜ਼ਖਮੀ

Srinagar Grenade attack: ਸ਼੍ਰੀਨਗਰ (ਏਜੰਸੀ)। ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ ਐਤਵਾਰ ਨੂੰ ਸੰਡੇ ਮਾਰਕੀਟ ਸਥਿੱਤ ਟੀਆਰਸੀ ਨੇੜੇ ਅੱਤਵਾਦੀਆਂ ਨੇ ਗ੍ਰਨੇਡ ਹਮਲਾ ਕੀਤਾ, ਜਿਸ ’ਚ ਕਈ ਲੋਕ ਜ਼ਖਮੀ ਹੋ ਗਏ। ਅਧਿਕਾਰਤ ਸੂਤਰਾਂ ਮੁਤਾਬਕ ਹਮਲੇ ’ਚ 12 ਤੋਂ ਵੱਧ ਨਾਗਰਿਕ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਸ਼੍ਰੀਨਗਰ ਦੇ ਖਾਨਯਾਰ ਇਲਾਕੇ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ।

Read Also : New Zealand vs India: ਵੱਡਾ ਉਲਟਫੇਰ, 24 ਸਾਲਾਂ ਬਾਅਦ ਕਿਸੇ ਟੀਮ ਨੇ ਭਾਰਤ ਤੇ ਕੀਤਾ ਕਲੀਨ ਸਵੀਪ, ਜਾਣੋ ਕਿਵੇਂ

ਮੁਕਾਬਲੇ ’ਚ ਜਵਾਨਾਂ ਨੇ ਇੱਕ ਅੱਤਵਾਦੀ ਨੂੰ ਮਾਰ ਦਿੱਤਾ। ਵਿਸਤ੍ਰਿਤ ਜਾਣਕਾਰੀ ਦੀ ਉਡੀਕ ਹੈ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀਆਂ ਨੂੰ ਬਚਾਉਣ ਅਤੇ ਅੱਤਵਾਦੀਆਂ ਦੀ ਭਾਲ ਲਈ ਪੁਲਸ ਅਤੇ ਅਰਧ ਸੈਨਿਕ ਬਲਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ। ਧਮਾਕੇ ਨਾਲ ਇਲਾਕੇ ’ਚ ਦਹਿਸ਼ਤ ਫੈਲ ਗਈ ਅਤੇ ਦੁਕਾਨਦਾਰਾਂ ਨੂੰ ਲੁਕਣ ਲਈ ਇਧਰ-ਉਧਰ ਭੱਜਣਾ ਪਿਆ। Srinagar Grenade attack