Terrorist Attack : ਪੁੰਛ ਅੱਤਵਾਦੀ ਹਮਲੇ ‘ਚ ਪੰਜਾਬ ਦੇ 4 ਜਵਾਨ ਸ਼ਹੀਦ

Terrorist Attack

ਜੰਮੂ (ਏਜੰਸੀ)। ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ‘ਚ ਵੀਰਵਾਰ ਨੂੰ ਫੌਜ ਦੇ ਵਾਹਨ ‘ਤੇ ਹੋਏ ਗ੍ਰਨੇਡ ਹਮਲੇ ‘ਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ। ਉੱਤਰੀ ਕਮਾਨ ਦੇ ਰੱਖਿਆ ਸੂਤਰਾਂ ਨੇ ਅੱਜ ਇੱਥੇ ਦੱਸਿਆ ਕਿ ਭਾਰੀ ਮੀਂਹ ਅਤੇ ਘੱਟ ਦਿੱਖ ਦਾ ਫਾਇਦਾ ਉਠਾਉਂਦੇ ਹੋਏ, ਅਣਪਛਾਤੇ ਅੱਤਵਾਦੀਆਂ ਨੇ ਰਾਜੌਰੀ ਸੈਕਟਰ ਵਿੱਚ ਭਿੰਬਰ ਗਲੀ ਅਤੇ ਪੁੰਛ ਦੇ ਵਿਚਕਾਰ ਲੰਘ ਰਹੇ ਫੌਜ ਦੇ ਵਾਹਨ ‘ਤੇ ਦੁਪਹਿਰ 3 ਵਜੇ ਦੇ ਕਰੀਬ ਗੋਲੀਬਾਰੀ ਕੀਤੀ। (Terrorist Attack)

ਉਨ੍ਹਾਂ ਨੇ ਦੱਸਿਆ ਕਿ ਸੰਭਵ ਤੌਰ ‘ਤੇ ਅੱਤਵਾਦੀਆਂ ਦੁਆਰਾ ਸੁੱਟੇ ਗਏ ਗ੍ਰਨੇਡ ਨਾਲ ਵਾਹਨ ਨੂੰ ਅੱਗ ਲੱਗ ਗਈ। ਉਨ੍ਹਾਂ ਦੱਸਿਆ ਕਿ ਇਸ ਘਟਨਾ ‘ਚ ਇਲਾਕੇ ‘ਚ ਅੱਤਵਾਦ ਵਿਰੋਧੀ ਮੁਹਿੰਮ ਲਈ ਤਾਇਨਾਤ ਰਾਸ਼ਟਰੀ ਰਾਈਫਲਜ਼ ਯੂਨਿਟ ਦੇ ਪੰਜ ਜਵਾਨ ਸ਼ਹੀਦ ਹੋ ਗਏ ਸਨ। ਉਨ੍ਹਾਂ ਦੱਸਿਆ ਕਿ ਹਮਲੇ ‘ਚ ਗੰਭੀਰ ਜ਼ਖਮੀ ਹੋਏ ਇਕ ਫੌਜੀ ਨੂੰ ਤੁਰੰਤ ਰਾਜਪੁਰੀ ਦੇ ਫੌਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ।

Terrorist Attack

ਦੋਸ਼ੀਆਂ ਦੀ ਭਾਲ ਲਈ ਕਾਰਵਾਈ ਜਾਰੀ  (Terrorist Attack)

ਸੂਤਰਾਂ ਨੇ ਦੱਸਿਆ ਕਿ ਦੋਸ਼ੀਆਂ ਦੀ ਭਾਲ ਲਈ ਕਾਰਵਾਈ ਜਾਰੀ ਹੈ। ਤੁਹਾਨੂੰ ਦੱਸ ਦੇਈਏ ਕਿ (ਗ੍ਰੇਨੇਡ ਅਟੈਕ) ਪੰਜਾਬ ਦੇ 4 ਸ਼ਹੀਦ ਜਵਾਨਾਂ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੀ ਤਹਿਸੀਲ ਬਟਾਲਾ ਦੇ ਪਿੰਡ ਤਲਵੰਡੀ ਭਰਥ ਦੇ ਕਾਂਸਟੇਬਲ ਹਰਕ੍ਰਿਸ਼ਨ ਸਿੰਘ, ਲੁਧਿਆਣਾ ਦੀ ਤਹਿਸੀਲ ਪਾਇਲ ਦੇ ਪਿੰਡ ਚਣਕੋਈਆਂ ਕੇਕਾਂ ਦੇ ਹੌਲਦਾਰ ਮਨਦੀਪ ਸਿੰਘ, ਪਿੰਡ ਚੜਿਕ ਦੇ ਲਾਂਸ ਨਾਇਕ ਕੁਲਵੰਤ ਸਿੰਘ ਸ਼ਾਮਲ ਹਨ। ਮੋਗਾ ਅਤੇ ਬਠਿੰਡਾ ਦੇ ਪਿੰਡ ਬਾਘਾ ਦਾ ਕਾਂਸਟੇਬਲ ਸੇਵਕ ਸਿੰਘ ਸ਼ਾਮਲ ਹੈ। ਦੂਜੇ ਪਾਸੇ, ਪੰਜਵਾਂ ਜਵਾਨ ਦੇਬਾਸ਼ੀਸ਼ ਬਾਸਵਾਲ ਪਿੰਡ ਅਲਗਾਮ ਸਮਿਲ ਖੰਡਯਾਤ, ਤਹਿਸੀਲ ਸਤਿਆਬਾਦੀ, ਜ਼ਿਲ੍ਹਾ ਪੁਰੀ, ਉੜੀਸਾ ਦਾ ਰਹਿਣ ਵਾਲਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ