ਵਿਧਾਇਕ ਫੌਜਾ ਸਿੰਘ ਸਰਾਰੀ ਅਤੇ ਅਧਿਕਾਰੀਆਂ ਨੇ ਕੈਂਪ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ | Ferozepur News
- ਕਈ ਸ਼ਿਕਾਇਤਾਂ ਦਾ ਮੌਕੇ ਤੇ ਕੀਤਾ ਨਿਪਟਾਰਾ | Ferozepur News
ਗੁਰੂਹਰਸਹਾਏ (ਸਤਪਾਲ ਥਿੰਦ) ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਗੁਰੂਹਰਸਹਾਏ ਦੇ ਪਿੰਡ ਗ੍ਰਾਮ ਪੰਚਾਇਤ ਨੌ ਬਹਿਰਾਮ ਸ਼ੇਰ ਸਿੰਘ ਵਾਲਾ ਦੇ ਸਰਕਾਰੀ ਸਕੂਲ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਦੌਰਾਨ ਲੋਕਾਂ ਦੀਆ ਸ਼ਿਕਾਇਤਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ ਵਿਸ਼ੇਸ਼ ਤੌਰ ਤੇ ਕੈਂਪ ਵਿੱਚ ਪਹੁੰਚੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ, ਐਸਡੀਐਮ ਗੁਰੂਹਰਸਹਾਏ ਸੂਰਜ ਕੁਮਾਰ ਵੀ ਮੋਜੂਦ ਰਹੇ।
ਇਸ ਮੌਕੇ ਵਿਧਾਇਕ ਫੌਜਾ ਸਿੰਘ ਸਰਾਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਹਰ ਵਰਗ ਦੀ ਭਲਾਈ ਲਈ ਵੱਡੇ ਕਦਮ ਚੁੱਕੇ ਗਏ ਹਨ। ਉਨ੍ਹਾਂ ਦੱਸਿਆ ਕਿ ਇਹ ਕੈਂਪ ਲਗਾਉਣ ਦਾ ਮੰਤਵ ਲੋਕਾਂ ਨੂੰ ਇਕੋ ਥਾਂ `ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਤਾਂ ਜੋ ਲੋਕਾਂ ਦੀ ਖਜਲ-ਖੁਆਰੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਅੱਜ ਦੇ ਕੈਂਪ ਵਿੱਚ ਵੱਖ ਵੱਖ ਵਿਭਾਗਾਂ ਨਾਲ ਸਬੰਧਿਤ ਸਮੱਸਿਆਵਾਂ ਸੁਣੀਆਂ ਗਈਆਂ ਹਨ ਤੇ ਸਮੱਸਿਆਵਾਂ ਸੁਣਨ ਉਪਰੰਤ ਤੁਰੰਤ ਹੀ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸ਼ਿਕਾਇਤਾਂ ਦੇ ਨਿਪਟਾਰੇ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : ਆਫ਼ਤ ਦੀ ਘੜੀ : ਖਰੜ ਇਲਾਕੇ ਦੇ ਦੌਰੇ ‘ਤੇ ਪੁੱਜੇ ਭਗਵੰਤ ਮਾਨ | Live…
ਉਨ੍ਹਾਂ ਕਿਹਾ ਕਿ ਇਸ ਕੈਂਪ ਵਿੱਚ ਗੁਰੂਹਰਸਹਾਏ ਦੇ ਵੱਖ ਵੱਖ ਪਿੰਡਾਂ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਗਈਆਂ ਅਤੇ ਮੌਕੇ ਤੇ ਹੱਲ ਵੀ ਕੀਤਾ ਗਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰੁਣ ਕੁਮਾਰ ਅਤੇ ਐਸਡੀਐਮ ਗੁਰੂਹਰਸਹਾਏ ਸੂਰਜ ਕੁਮਾਰ ਨੇ ਕਿਹਾ ਕਿ ਸੁਵਿਧਾ ਕੈਂਪ ਵਿੱਚ ਵੱਖ ਵੱਖ ਵਿਭਾਗਾਂ ਵਲੋਂ ਹੈਲਪ ਡੈਸਕ ਲਗਾਏ ਗਏ, ਜਿਸ ਤਹਿਤ ਵੱਖ-ਵੱਖ ਸਕੀਮਾਂ ਦੇ ਲਾਭ ਮੁਹੱਈਆ ਕਰਵਾਉਣ ਲਈ ਬਿਨੈ ਪੱਤਰ ਪ੍ਰਾਪਤ ਹੋਏ ਜਿੰਨਾ ਦੀ ਪੜਤਾਲ ਉਪਰੰਤ ਯੋਗ ਪ੍ਰਾਰਥੀਆਂ ਨੂੰ ਸਕੀਮਾਂ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤਾਂ ਲਈ ਭਵਿੱਖ ਵਿਚ ਵੀ ਅਜਿਹੇ ਕੈਂਪ ਲਗਾਏ ਜਾਣਗੇ।