Ground Water: ਜ਼ਹਿਰੀਲਾ ਹੋ ਰਿਹਾ ਧਰਤੀ ਹੇਠਲਾ ਪਾਣੀ

Ground Water
Ground Water: ਜ਼ਹਿਰੀਲਾ ਹੋ ਰਿਹਾ ਧਰਤੀ ਹੇਠਲਾ ਪਾਣੀ

Ground Water: ਭਾਰਤ ਵਿੱਚ ਪਾਣੀ ਦਾ ਸੰਕਟ ਲਗਾਤਾਰ ਵਧ ਰਿਹਾ ਹੈ ਤੇ ਇਸ ਦਾ ਮੁੱਖ ਕਾਰਨ ਧਰਤੀ ਹੇਠਲੇ ਪਾਣੀ ਦੀ ਵਧੇਰੇ ਵਰਤੋਂ ਤੇ ਉਸ ਦੀ ਘਟਦੀ ਗੁਣਵੱਤਾ ਹੈ ਖਾਸ ਕਰਕੇ ਉੱਤਰੀ ਭਾਰਤ ਦੇ ਕਈ ਸੂਬਿਆਂ ਦੇ ਕੁਝ ਜ਼ਿਲ੍ਹੇ, ਜੋ ਖੇਤੀ ਪੈਦਾਵਾਰ ’ਚ ਮੋਹਰੀ ਹਨ, ਧਰਤੀ ਹੇਠਲੇ ਪਾਣੀ ਦੇ ਪ੍ਰਦੂਸ਼ਣ ਤੇ ਘਟਦੇ ਪਾਣੀ ਦੇ ਪੱਧਰ ਨਾਲ ਜੂਝ ਰਹੇ ਹਨ ਇਨ੍ਹਾਂ ਸੂਬਿਆਂ ਵਿੱਚ ਝੋਨਾ ਤੇ ਹੋਰ ਫਸਲਾਂ ਦੀ ਪੈਦਾਵਾਰ ਲਈ ਜ਼ਿਆਦਾ ਪਾਣੀ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਕਾਰਨ ਧਰਤੀ ਹੇਠਲੇ ਪਾਣੀ ਦਾ ਪੱਧਰ ਨਾ ਸਿਰਫ ਡਿੱਗ ਰਿਹੈ ਸਗੋਂ ਇਸ ਵਿੱਚ ਘਾਤਕ ਰਸਾਇਣ ਤੇ ਤੱਤ ਰਲ਼ ਗਏ ਹਨ ਕੁਝ ਸਮਾਂ ਪਹਿਲਾਂ ਕੇਂਦਰੀ ਭੂਜਲ ਬੋਰਡ ਦੀ ਰਿਪੋਰਟ ਵਿੱਚ ਇਹ ਤੱਥ ਸਾਹਮਣੇ ਆਏ।

ਇਹ ਖਬਰ ਵੀ ਪੜ੍ਹੋ : IND vs ENG: ਗਿੱਲ ਤੇ ਵਿਰਾਟ ਤੋਂ ਬਾਅਦ ਗੇਂਦਬਾਜ਼ਾਂ ਦਾ ਕਹਿਰ, ਭਾਰਤ ਨੇ ਇੰਗਲੈਂਡ ’ਤੇ ਕੀਤਾ ਕਲੀਨ ਸਵੀਪ

ਕਿ ਦੇਸ਼ ਭਰ ਵਿੱਚ ਧਰਤੀ ਹੇਠਲੇ ਪਾਣੀ ਦੇ ਨਮੂਨੇ ਵਿੱਚ 20 ਫੀਸਦੀ ਨਮੂਨੇ ਮਾਪਦੰਡਾਂ ’ਤੇ ਖਰੇ ਨਹੀਂ ਉੱਤਰੇ ਇਨ੍ਹਾਂ ’ਚੋਂ ਕੁਝ ਸੈਂਪਲਾਂ ’ਚ ਤਾਂ ਨਾਈਟ੍ਰੇਟ ਦਾ ਪੱਧਰ ਮਾਪਦੰਡ ਸੀਮਾ ਤੋਂ ਜ਼ਿਆਦਾ ਪਾਇਆ ਗਿਆ ਹੈ ਜੋ ਪਾਣੀ ਸਰੋਤਾਂ ਦੇ ਪ੍ਰਦੂਸ਼ਣ ਦਾ ਸਪੱਸ਼ਟ ਸੰਕੇਤ ਹੈ ਪੰਜਾਬ ਦੇ ਧਰਤੀ ਹੇਠਲੇ ਪਾਣੀ ਵਿੱਚ ਵਿਸ਼ੇਸ਼ ਤੌਰ ’ਤੇ 30 ਫੀਸਦੀ ਸੈਂਪਲਾਂ ’ਚ ਜ਼ਿਆਦਾ ਯੂਰੇਨੀਅਮ ਪਾਇਆ ਗਿਆ ਹੈ, ਜੋ ਸਿਹਤ ਲਈ ਗੰਭੀਰ ਖਤਰੇ ਦਾ ਕਾਰਨ ਬਣ ਸਕਦਾ ਹੈ ਉੱਤਰੀ ਭਾਰਤ ਦੇ ਕਈ ਸੂਬਿਆਂ ਵਿਚ ਯੂਰੇਨੀਅਮ ਪ੍ਰਦੂਸ਼ਣ ਦੇ ਮਾਮਲਿਆਂ ਨੂੰ ‘ਹੌਟ ਸਪੌਟ’ ਮੰਨਿਆ ਗਿਆ ਹੈ ਜੋ ਇਹ ਦਰਸ਼ਾਉਂਦਾ ਹੈ। Ground Water

ਕਿ ਇਨ੍ਹਾਂ ਸੂਬਿਆਂ ਵਿੱਚ ਪਾਣੀ ਦੇ ਸਰੋਤਾਂ ਦੀ ਸਥਿਤੀ ਵਧੇਰੇ ਚਿੰਤਾਜਨਕ ਹੈ ਯੂਰੇਨੀਅਮ ਅਤੇ ਹੋਰ ਰਸਾਇਣਕ ਪ੍ਰਦੂਸ਼ਕਾਂ ਦਾ ਸੇਵਨ ਸਿਹਤ ’ਤੇ ਮਾੜਾ ਅਸਰ ਪਾਉਂਦਾ ਹੈ, ਜਿਵੇਂ ਗੁਰਦੇ ਤੇ ਹੱਡੀਆਂ ਨਾਲ ਸਬੰਧਤ ਸਮੱਸਿਆਵਾਂ ਹੋ ਸਕਦੀਆਂ ਹਨ ਇਸ ਸਥਿਤੀ ਨਾਲ ਨਜਿੱਠਣ ਲਈ ਪਾਣੀ ਦੀ ਰੀਸਾਈਕਲਿੰਗ, ਮੀਂਹ ਦੇ ਪਾਣੀ ਦੀ ਸੰਭਾਲ ਤੇ ਖੇਤੀ ਵਿੱਚ ਰਸਾਇਣਕ ਖਾਦਾਂ ਦੀ ਸਮਝਦਾਰੀ ਨਾਲ ਵਰਤੋਂ ਦੀ ਨੀਤੀ ਲਾਗੂ ਕਰਨੀ ਜ਼ਰੂਰੀ ਅਸੀਂ ਪਾਣੀ ਦੀ ਜ਼ਿਆਦਾ ਵਰਤੋਂ ਤੋਂ ਬਚਣ ਲਈ ਤੁਰੰਤ ਕਦਮ ਚੁੱਕਣੇ ਹੋਣਗੇ ਤਾਂ ਕਿ ਧਰਤੀ ਹੇਠਲੇ ਪਾਣੀ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ ਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੁਰੱਖਿਆ ਰੱਖਿਆ ਜਾ ਸਕੇ। Ground Water

LEAVE A REPLY

Please enter your comment!
Please enter your name here